PUNJABMAILUSA.COM

ਰਾਣਾ ਕੇ.ਪੀ. ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਲਿਖੀ ਕਿਤਾਬ ਜਾਰੀ

ਰਾਣਾ ਕੇ.ਪੀ. ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਲਿਖੀ ਕਿਤਾਬ ਜਾਰੀ

ਰਾਣਾ ਕੇ.ਪੀ. ਸਿੰਘ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਲਿਖੀ ਕਿਤਾਬ ਜਾਰੀ
November 28
17:12 2017

ਚੰਡੀਗੜ੍ਹ, 28 ਨਵੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਲ ਬਦਲੀ ਕਾਨੂੰਨ ਸਬੰਧੀ ਲਿਖੀ ਕਿਤਾਬ (ਐਂਟੀ ਡਿਫੈਕਸ਼ਨ ਲਾਅ) ਜਾਰੀ ਕੀਤੀ। ਕਿਤਾਬ ਦੇ ਲੇਖਕ ਸੰਵਿਧਾਨਕ ਅਤੇ ਅਪਰਾਧਿਕ ਕਾਨੂੰਨ ਮਾਮਲਿਆ ਦੇ ਮਾਹਿਰ ਅਤੇ ਪੁਲਿਸ ਪ੍ਰਬੰਧਨ ਵਿਚ ਡਾਕਟਰੇਟ ਹਨ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਵਿਚ ਸੰਵਿਧਾਨਕ ਲੋਕਤੰਤਰ ਦੇ ਸੰਦਰਭ ਵਿਚ ਦਲ ਬਦਲੀ ਕਾਨੂੰਨ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਲੇਖਕ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਿਤਾਬ ਰਾਜਨੀਤੀ ਸ਼ਾਸ਼ਤਰ ਅਤੇ ਸੰਵਿਧਾਨ ਨਾਲ ਸਬੰਧਤ ਕਾਨੂੰਨਾਂ ਦੇ ਖੇਤਰ ਵਿਚ ਜ਼ਿਕਰਯੋਗ ਸਾਹਿਤਕ ਵਾਧਾ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਗੁੰਝਲਦਾਰ ਸੰਵਿਧਾਨਕ ਮੁੱਦਿਆ ‘ਤੇ ਲਿਖਣਾ ਸੌਖਾ ਕੰਮ ਨਹੀਂ ਹੈ ਪਰ ਲੇਖਕ ਨੇ ਸੌਖੇ ਸ਼ਬਦਾਂ ਵਿਚ ਇਹ ਕਿਤਾਬ ਲਿਖ ਕੇ ਪ੍ਰਸੰਸਾਯੋਗ ਕੰਮ ਕੀਤਾ ਹੈ। ਉਨ੍ਹਾ ਕਿਹਾ ਕਿ ਆਮ ਪਾਠਕਾਂ ਅਤੇ ਕਾਨੂੰਨ ਦੇ ਮਾਹਿਰਾਂ ਨੂੰ ਇਸ ਕਿਤਾਬ ਤੋਂ ਵਡਮੁੱਲੀ ਜਾਣਕਾਰੀ ਮਿਲੇਗੀ।
ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਤਾਬ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਲ ਬਦਲੀ ਕਾਨੂੰਨ ਪ੍ਰਤੀ ਆਮ ਲੋਕਾਂ ਦੇ ਮਨ ਵਿਚ ਕਈ ਗੁੰਝਲਾ ਅਤੇ ਧਾਰਨਾਵਾਂ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਵਿਦਿਆਰਥੀ ਹੁੰਦੇ ਹੋਏ ਮੇਰੀ ਕੋਸ਼ਿਸ਼ ਰਹੀ ਹੈ ਕਿ ਮੈਂ ਅਜਿਹੇ ਔਖੇ ਅਤੇ ਗੁੰਝਲਦਾਰ ਵਿਸ਼ਿਆਂ ਨੂੰ ਸੌਖੇ ਢੰਗ ਨਾਲ ਪੇਸ਼ ਕਰਾਂ।
ਉਨ੍ਹਾਂ ਅੱਗੇ ਕਿਹਾ ਕਿ ਇਸ ਮਹੱਤਵਪੂਰਨ ਵਿਸ਼ੇ ਨੂੰ ਆਸਾਨ ਤਰੀਕੇ ਨਾਲ ਪੇਸ਼ ਕਰਨ ਦੀ ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਤਾਬ ਦੇ ਵਿਸ਼ੇ ਨੂੰ ਹੋਰ ਸਪੱਸ਼ਟ ਕਰਨ ਦੇ ਮਕਸਦ ਨਾਲ ਲਾਭ ਵਾਲੇ ਅਹੁਦੇ (ਆਫਿਸ ਆਫ ਪਰਾਫਿਟ) ਵਿਸ਼ੇ ਨੂੰ ਵੀ ਆਪਣੀ ਕਿਤਾਬ ਦਾ ਹਿੱਸਾ ਬਣਾਇਆ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪੀ.ਐੱਚ.ਡੀ. ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐੱਲ.ਐੱਲ.ਬੀ. ਕੀਤੀ ਹੋਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੀ ਸਾਧੂ ਸਿੰਘ ਧਰਮਸੋਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਅਜੈਬ ਸਿੰਘ ਭੱਟੀ, ਡਾ.ਰਾਜਕੁਮਾਰ ਵੇਰਕਾ, ਸ਼੍ਰੀ ਸੁਰਿੰਦਰ ਡਾਬਰ, ਡਾ. ਧਰਮਬੀਰ ਅਗਨੀਹੋਤਰੀ, ਸ਼੍ਰੀ ਦਰਸ਼ਨ ਲਾਲ, ਸ਼੍ਰੀ ਸੁਨੀਲ ਦੱਤੀ, ਪ੍ਰੋ. ਬਲਜਿੰਦਰ ਕੌਰ, ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ (ਸਾਰੇ ਵਿਧਾਇਕ) ਅਤੇ ਸਾਬਕਾ ਵਿਧਾਇਕ ਸ਼੍ਰੀ ਜੁਗਲ ਕਿਸ਼ੋਰ ਸ਼ਰਮਾ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article