PUNJABMAILUSA.COM

ਰਾਣਾ ਕੇ.ਪੀ. ਸਿੰਘ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ‘ਚ ਯੋਗਦਾਨ ਪਾਉਣ ਦੀ ਅਪੀਲ

ਰਾਣਾ ਕੇ.ਪੀ. ਸਿੰਘ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ‘ਚ ਯੋਗਦਾਨ ਪਾਉਣ ਦੀ ਅਪੀਲ

ਰਾਣਾ ਕੇ.ਪੀ. ਸਿੰਘ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ‘ਚ ਯੋਗਦਾਨ ਪਾਉਣ ਦੀ ਅਪੀਲ
January 25
16:36 2018

ਪ੍ਰਵਾਸੀਆਂ ਦੇ ਜ਼ਮੀਨੀ ਝਗੜਿਆਂ ਦੇ ਹੱਲ ਲਈ ਪੰਜਾਬ ਸਰਕਾਰ ਗੰਭੀਰ
ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਇਕ ਸੰਯੁਕਤ ਡੈਲੀਗੇਸ਼ਨ ਵੱਲੋਂ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਸਿਹਤ ਅਤੇ ਸਿੱਖਿਆ ਖੇਤਰ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸੇ ਹੋਏ ਪੰਜਾਬੀ ਮੂਲ ਦੇ ਲੋਕਾਂ ਨੂੰ ਆਪੋ-ਆਪਣੇ ਜੱਦੀ ਪਿੰਡਾਂ-ਸ਼ਹਿਰਾਂ ਵਿਚ ਸਕੂਲਾਂ ਅਤੇ ਡਿਸਪੈਂਸਰੀਆਂ/ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਲਈ ਵਿੱਤੀ ਸਹਾਇਤਾ ਦੇਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ।
ਇੱਥੇ ਪੰਜਾਬ ਵਿਧਾਨ ਸਭਾ ਵਿਖੇ ਸਪੀਕਰ ਦੇ ਦਫਤਰ ਵਿਚ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਇਕ ਸੰਯੁਕਤ ਡੈਲੀਗੇਸ਼ਨ ਨਾਲ ਰਾਣਾ ਕੇ.ਪੀ. ਸਿੰਘ ਨੇ ਮੁਲਾਕਾਤ ਦੌਰਾਨ ਕਿਹਾ ਕਿ ਬਹੁਤੇ ਪ੍ਰਵਾਸੀ ਪੰਜਾਬੀ ਸਿਆਸੀ ਸਰਗਰਮੀਆਂ ‘ਤੇ ਪੈਸਾ ਖਰਚ ਕਰਦੇ ਹਨ ਜਦਕਿ ਉਨ੍ਹਾਂ ਨੂੰ ਆਪਣੀ ਮਿਹਨਤ ਦੀ ਕਮਾਈ ਸਮਾਜਿਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨੀ ਚਾਹੀਦੀ ਹੈ। ਇਸ ਮੌਕੇ ਡੈਲੀਗੇਸ਼ਨ ਦੇ ਵੱਖ-ਵੱਖ ਮੈਂਬਰਾਂ ਵੱਲੋਂ ਪ੍ਰਵਾਸੀ ਪੰਜਾਬੀਆਂ ਦੇ ਜ਼ਮੀਨਾਂ ਸਬੰਧੀ ਝਗੜਿਆਂ ਦੇ ਜਲਦ ਹੱਲ ਲਈ ਕੋਈ ਢਾਂਚਾ ਸਥਾਪਿਤ ਕਰਨ ਦੀ ਜ਼ੋਰਦਾਰ ਮੰਗ ਉਠਾਈ ਗਈ। ਸਪੀਕਰ ਨੇ ਭਰੋਸਾ ਦਿੱਤਾ ਕਿ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਹੁਤ ਗੰਭੀਰ ਹੈ ਅਤੇ ਜਲਦ ਹੀ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਨੀਤੀ ਲਿਆਂਦੀ ਜਾਵੇਗੀ।
ਇਸ ਮੌਕੇ ਡੈਲੀਗੇਸ਼ਨ ਦੇ ਮੈਂਬਰ ਰਾਜਵਿੰਦਰ ਸਿੰਘ, ਕਮਲਪ੍ਰੀਤ ਧਾਲੀਵਾਲ, ਦਿਲਬਾਗ ਸਿੰਘ, ਜਗਤਾਰ ਸਿੰਘ, ਗੁਰਮੇਲ ਸਿੰਘ, ਅਮਰ ਸਿੰਘ, ਸਤਨਾਮ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਗਿੱਲ, ਗੁਰਭਾਈ ਧਾਲੀਵਾਲ, ਬਲਜਿੰਦਰ ਜੈਨਪੁਰ, ਹਰਜਿੰਦਰ ਗਿੱਲ, ਕਮਲ, ਸੰਦੀਪ ਵੜੈਚ, ਪੰਕਜ ਕੈਨ, ਕਰਨ ਬੁੱਟਰ, ਬੌਬੀ ਢਿੱਲੋਂ, ਅਮਨ ਹੇਅਰ ਅਤੇ ਨਛੱਤਰ ਕਲਸੀ ਤੋਂ ਇਲਾਵਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਨ ਸਭਾ ਦੇ ਸਕੱਤਰ ਸ਼ਸ਼ੀ ਲਖਣਪਾਲ ਮਿਸ਼ਰਾ, ਸਪੀਕਰ ਦੇ ਸਕੱਤਰ ਰਾਮ ਲੋਕ ਅਤੇ ਪਵਨ ਦੀਵਾਨ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਆਏ ਇਕ ਸੰਯੁਕਤ ਡੈਲੀਗੇਸ਼ਨ ਦਾ ਸਨਮਾਨ ਕਰਦੇ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article