PUNJABMAILUSA.COM

ਰਾਧੇ ਮਾਂ ਦੀਆਂ ਤਾਜ਼ਾ ਤਸਵੀਰਾਂ ਨੇ ਪੁਲਿਸ ਵਾਲਿਆਂ ਦੀਆਂ ਮੁਸ਼ਕਲਾਂ ਵਧਾਈਆਂ: ਥਾਣਾ ਮੁਖੀ ਦੀ ਕੁਰਸੀ ਪੇਸ਼ ਕਰਨ ਵਾਲਾ ਐੱਸ.ਐੱਚ.ਓ. ਸਸਪੈਂਡ

October 06
13:36 2017

ਨਵੀਂ ਦਿੱਲੀ, 6 ਅਕਤੂਬਰ (ਪੰਜਾਬ ਮੇਲ)– ਵਿਵਾਦਾਂ ਅਤੇ ਅਪਰਾਧਕ ਕੇਸਾਂ ਵਿੱਚ ਫਸੀ ਹੋਈ ਰਾਧੇ ਮਾਂ ਦੀਆਂ ਤਾਜ਼ਾ ਤਸਵੀਰਾਂ ਅਤੇ ਵੀਡੀਉ ਨੇ ਦਿੱਲੀ ਵਿੱਚ ਕੁਝ ਪੁਲਿਸ ਵਾਲਿਆਂ ਦੀਆਂ ਮੁਸ਼ਕਲਾਂ ਵਧਾ ਦਿਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਹ ਇੱਕ ਥਾਣੇ ਅੰਦਰ ਇਕ ਐਸ.ਐਚ.ਓ. ਦੀ ਕੁਰਸੀ ਉਤੇ ਬੈਠੀ ਦਿਸ ਰਹੀ ਹੈ ਅਤੇ ਇਕ ਹੋਰ ਵੀਡੀਉ ਵਿੱਚ ਉਹ ਇੱਥੇ ਰਾਮ ਲੀਲਾ ਵਿੱਚ ਪੁਲਿਸ ਮੁਲਾਜ਼ਮਾਂ ਨਾਲ ਨੱਚਦੀ ਦਿਸ ਰਹੀ ਹੈ। ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਸਾਰੇ ਮਾਮਲੇ ਦੀ ਜਾਂਚ ਦੇ ਹੁਕਮ ਦਿਤੇ ਹਨ।
ਦਿੱਲੀ ਦੇ ਵਿਵੇਕ ਵਿਹਾਰ ਥਾਣੇ ਅੰਦਰ ਖਿੱਚੀਆਂ ਤਸਵੀਰਾਂ ਵਿੱਚ ਥਾਣਾ ਮੁਖੀ ਸੰਜੇ ਸ਼ਰਮਾ ਗਲ ਵਿੱਚ ਲਾਲ ਚੁੰਨੀ ਤੇ ਸੁਨਹਿਰੀ ਚੁੰਨੀ ਪਾ ਕੇ ਰਾਧੇ ਮਾਂ ਨੇੜੇ ਹੱਥ ਜੋੜ ਕੇ ਖੜੇ ਦਿਖਾਈ ਦੇਂਦੇ ਹਨ। ਜੀ ਟੀ ਬੀ ਇਨਕਲੇਵ ਥਾਣੇ ਵਿੱਚ ਰਾਮ ਲੀਲਾ ਪ੍ਰੋਗਰਾਮ ਦੇ ਇਕ ਵੀਡੀਉ ਵਿੱਚ ਵੀ ਰਾਧੇ ਮਾਂ ਨਜ਼ਰ ਆ ਰਹੀ ਹੈ, ਜਿਥੇ ਪੰਜ ਪੁਲਿਸ ਵਾਲੇ ਦੇਸ਼ਭਗਤੀ ਦੇ ਗਾਣੇ ਗਾ ਰਹੇ ਹਨ ਅਤੇ ਰਾਧੇ ਮਾਂ ਉਨ੍ਹਾਂ ਦੇ ਨੇੜੇ ਨੱਚ ਰਹੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਰਾਧੇ ਮਾਂ ਦੇ ਫ਼ੇਸਬੁਕ ਪੰਨੇ ਉਤੇ ਅਪਲੋਡ ਕੀਤੇ ਗਏ ਇਸ ਵੀਡੀਉ ਵਿੱਚ ਨਜ਼ਰ ਆ ਰਹੇ ਪੰਜ ਪੁਲਿਸ ਮੁਲਾਜ਼ਮ ਏ ਐੱਸ ਆਈ ਬ੍ਰਿਜ ਭੂਸ਼ਣ ਅਤੇ ਰਾਧੇ ਕਿਸ਼ਨ, ਹੈੱਡ ਕਾਂਸਟੇਬਲ ਪ੍ਰਮੋਦ ਅਤੇ ਕਾਂਸਟੇਬਲ ਹਿਤੇਸ਼ ਅਤੇ ਰਵਿੰਦਰ ਹਨ। ਪੂਰਬੀ ਰੇਂਜ ਦੇ ਜਾਇੰਟ ਪੁਲਿਸ ਕਮਿਸ਼ਨਰ ਰਵਿੰਦਰ ਯਾਦਵ ਨੇ ਕਿਹਾ ਕਿ ਐਸ ਐਚ ਓ ਤੇ ਪੰਜ ਪੁਲਿਸ ਵਾਲਿਆਂ ਵਿਰੁੱਧ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਉਨ੍ਹਾਂ ਨੂੰ ਪੁਲਿਸ ਲਾਈਨਸ ਭੇਜ ਦਿਤਾ ਗਿਆ ਹੈ। ਨਾਂਅ ਜ਼ਾਹਰ ਨਾ ਕਰਨ ਦੀ ਸ਼ਰਤ ਉੱਤੇ ਇਕ ਅਧਿਕਾਰੀ ਨੇ ਕਿਹਾ ਕਿ ਐਸ ਐਚ ਓ ਨੇ ਦਾਅਵਾ ਕੀਤਾ ਕਿ ਰਾਧੇ ਮਾਂ ਰਾਮ ਲੀਲਾ ਦੇ ਪ੍ਰੋਗਰਾਮ ਵਿੱਚ ਜਾ ਰਹੀ ਸੀ ਅਤੇ ਪਖਾਨੇ ਦਾ ਪ੍ਰਯੋਗ ਕਰਨ ਲਈ ਪੁਲਿਸ ਥਾਣੇ ਵਿੱਚ ਰੁਕੀ ਸੀ। ਅੱਜ ਸ਼ਾਮ ਇਹ ਪੁਲਸ ਵਾਲੇ ਸਸਪੈਂਡ ਵੀ ਕਰ ਦਿੱਤੇ ਗਏ ਹਨ।
ਸੋਸ਼ਲ ਮੀਡੀਆ ਉਤੇ ਅਪਣੀਆਂ ਭੜਕਾਊ ਤਸਵੀਰਾਂ ਨਾਲ ਸੁਰਖ਼ੀਆਂ ਵਿੱਚ ਆਈ ਸੁਖਵਿੰਦਰ ਕੌਰ ਉਰਫ਼ ਰਾਧੇ ਮਾਂ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਫਸ ਚੁੱਕੀ ਹੈ। ਇਸ ਸਾਲ ਦੇ ਸ਼ੁਰੂ ਵਿੱਚ ਮੁੰਬਈ ਦੀ ਇਕ ਔਰਤ ਨੇ ਬੰਬਈ ਹਾਈ ਕੋਰਟ ਵਿੱਚ ਅਪੀਲ ਕਰ ਕੇ ਦੋਸ਼ ਲਾਇਆ ਸੀ ਕਿ ਰਾਧੇ ਮਾਂ ਨੇ ਦਾਜ ਲਈ ਉਸ ਨੂੰ ਤੰਗ ਕਰਨ ਲਈ ਉਸ ਦੇ ਸੱਸ-ਸਹੁਰੇ ਨੂੰ ਭੜਕਾਇਆ ਸੀ। ਗੁਜਰਾਤ ਤੋਂ ਆਉਂਦੇ ਭਾਜਪਾ ਦੇ ਇਕ ਵਿਧਾਇਕ ਨੇ ਸਾਲ 2015 ਵਿੱਚ ਇਕ ਹੀ ਪ੍ਰਵਾਰ ਦੇ ਸੱਤ ਜੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਰਾਧੇ ਮਾਂ ਵਿਰੁਧ ਜਾਂਚ ਦੀ ਮੰਗ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article