PUNJABMAILUSA.COM

ਰਾਫੇਲ ਡੀਲ ‘ਚ ਸਰਕਾਰ ਦੀ ਕੋਈ ਭੂਮਿਕਾ ਨਹੀਂ; ਅਨਿਲ ਅੰਬਾਨੀ ਨੇ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ

ਰਾਫੇਲ ਡੀਲ ‘ਚ ਸਰਕਾਰ ਦੀ ਕੋਈ ਭੂਮਿਕਾ ਨਹੀਂ; ਅਨਿਲ ਅੰਬਾਨੀ ਨੇ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ

ਰਾਫੇਲ ਡੀਲ ‘ਚ ਸਰਕਾਰ ਦੀ ਕੋਈ ਭੂਮਿਕਾ ਨਹੀਂ; ਅਨਿਲ ਅੰਬਾਨੀ ਨੇ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ
July 26
17:37 2018

ਨਵੀਂ ਦਿੱਲੀ, 26 ਜੁਲਾਈ (ਪੰਜਾਬ ਮੇਲ)- ਪਿਛਲੇ ਕੁਝ ਦਿਨਾਂ ਤੋਂ ਰਾਫੇਲ ਜਹਾਜ਼ ਸੌਦੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ‘ਚ ਜ਼ਬਾਨੀ ਜੰਗ ਜਾਰੀ ਹੈ। ਇਸ ਦੌਰਾਨ ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਕ ਪੱਤਰ ਲਿਖਿਆ ਸੀ। ਅੰਬਾਨੀ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ ਕਿ ਉਨ੍ਹਾਂ ਦੇ ਰਿਲਾਇੰਸ ਸਮੂਹ ਕੋਲ ਰਾਫੇਲ ਜਹਾਜ਼ ਸੌਦੇ ਨੂੰ ਲੈ ਕੇ ਤਜ਼ਰਬੇ ਦੀ ਕਮੀ ਹੈ। ਉਨ੍ਹਾਂ ਨੇ ਰਾਹੁਲ ਨੂੰ ਦੱਸਿਆ ਕਿ ਫਰੈਂਚ ਗਰੁੱਪ ਡਸਾਲਟ ਨੇ ਉਨ੍ਹਾਂ ਨੂੰ ਸਥਾਨਕ ਭਾਈਵਾਲ ਦੇ ਤੌਰ ‘ਤੇ ਚੁਣਿਆ ਹੈ ਅਤੇ ਇਸ ਵਿਚ ਸਰਕਾਰ ਦਾ ਕੋਈ ਰੋਲ ਨਹੀਂ ਸੀ।
ਖਬਰਾਂ ਅਨੁਸਾਰ ਅੰਬਾਨੀ ਨੇ ਇਹ ਪੱਤਰ 12 ਦਸੰਬਰ 2017 ਨੂੰ ਲਿਖਿਆ ਸੀ। ਉਨ੍ਹਾਂ ਨੇ ਚਿੱਠੀ ਦੀਆਂ ਨਕਲਾਂ ਰਾਹੁਲ ਗਾਂਧੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਹੋਰ ਸੀਨੀਅਰ ਨੇਤਾਵਾਂ ਨੂੰ ਵੀ ਭੇਜੀਆਂ ਸਨ। ਰਿਲਾਇੰਸ ਸਮੂਹ ਦੇ ਚੇਅਰਮੈਨ ਨੇ ਕਾਂਗਰਸ ਪ੍ਰਧਾਨ ਨੂੰ ਦੱਸਿਆ ਕਿ ਉਨ੍ਹਾਂ ਦੇ ਸਮੂਹ ਨੂੰ ਅਰਬਾਂ ਡਾਲਰ ਦਾ ਇਹ ਸੌਦਾ ਕਿਉਂ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਫਰਾਂਸੀਸੀ ਸਮੂਹ ਡਸਾਲਟ ਵਲੋਂ ਉਨ੍ਹਾਂ ਦੀ ਕੰਪਨੀ ਨੂੰ ਸਥਾਨਕ ਭਾਈਵਾਲ ਦੇ ਰੂਪ ਵਿਚ ਚੁਣਨ ‘ਚ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ।
ਚਿੱਠੀ ਵਿਚ ਲਿਖਿਆ ਹੈ ਕਿ ਰਿਲਾਇੰਸ ਡਿਵੈਂਸ ਦੇ ਕੋਲ ਗੁਜਰਾਤ ਦੇ ਪਿਪਾਵਾਵ ‘ਚ ਨਿੱਜੀ ਸੈਕਟਰ ਦਾ ਸਭ ਤੋਂ ਵੱਡਾ ਸ਼ਿਪਯਾਰਡ ਹੈ। ਇਥੇ ਮੌਜੂਦਾ ਸਮੇਂ ‘ਚ ਭਾਰਤੀ ਜਲ ਸੈਨਾ ਲਈ 5 ਆਫਸ਼ੋਰ ਪੈਟਰੋਲਿੰਗ ਵੇਸਲ ਅਤੇ ਭਾਰਤੀ ਤੱਟ ਰੱਖਿਅਕਾਂ ਲਈ 14 ਫਾਸਟ ਪੈਟਰੋਲਿੰਗ ਵੇਸਲ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਫਰਾਂਸ ਤੋਂ 36 ਰਾਫੇਲ ਜਹਾਜ਼ ਖਰੀਦੇ ਜਾ ਰਹੇ ਹਨ, ਜਿਹੜੇ ਕਿ ਡਸਾਲਟ ਦੀ ਉਤਪਾਦਨ ਯੂਨਿਟ ਤੋਂ ਤਿਆਰ ਸਥਿਤੀ ‘ਚ ਭਾਰਤ ਭੇਜੇ ਜਾਣਗੇ। ਇੰਡੀਅਨ ਏਅਰ ਫੋਰਸ ਜਾਂ ਕਿਸੇ ਵੀ ਭਾਰਤੀ ਕੰਪਨੀ ਦਾ ਇਸ ਵਿਚ ਕੋਈ ਰੋਲ ਨਹੀਂ ਹੈ। ਅੰਬਾਨੀ ਨੇ ਦੱਸਿਆ ਕਿ ਡਸਾਲਟ ਐਵੀਏਸ਼ਨ ਦੇ ਨਾਲ ਸੰਯੁਕਤ ਉੱਦਮ ਰਾਹੀਂ ਭਾਰਤ ‘ਚ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ ਅਤੇ ਏਅਰੋਨਾਟਿਕਲ ਅਤੇ ਰੱਖਿਆ ਨਿਰਮਾਣ ਖੇਤਰ ਦੇ ਇੰਜੀਨੀਅਰ ਨੂੰ ਕੀਮਤੀ ਸਿਖਲਾਈ ਅਤੇ ਹੁਨਰ ਪ੍ਰਦਾਨ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਰਾਫੇਲ ਸੌਦੇ ਨੂੰ ਲੈ ਕੇ ਲਗਾਤਾਰ ਸਰਕਾਰ ‘ਤੇ ਹਮਲਾ ਕਰ ਰਹੇ ਹਨ। ਕਾਂਗਰਸ ਦੋਸ਼ ਲਗਾ ਰਹੀ ਹੈ ਕਿ ਮੋਦੀ ਸਰਕਾਰ ਰਾਫੇਲ ਲਈ ਯੂ.ਪੀ.ਏ. ਸਰਕਾਰ ਵਾਲੇ ਸੌਦੇ ‘ਚ ਪ੍ਰਤੀ ਜਹਾਜ਼ ਜ਼ਿਆਦਾ ਕੀਮਤ ਅਦਾ ਕਰ ਰਹੀ ਹੈ। ਰਾਹੁਲ ਨੇ ਇਲਜ਼ਾਮ ਲਗਾਇਆ ਸੀ ਕਿ ਯੂ.ਪੀ.ਏ. ਸਰਕਾਰ ਦੇ ਸਮਝੌਤੇ ਨੂੰ ਖਤਮ ਕਰਕੇ ਫਰਾਂਸ ਦੇ ਨਾਲ ਨਵਾਂ ਸਮਝੌਤਾ ਕਰਨ ਦੇ ਪਿੱਛੇ ਦਾ ਇਰਾਦਾ ਇਕ ਨਿੱਜੀ ਕੰਪਨੀ ਨੂੰ ਫਾਇਦਾ ਪਹੁੰਚਾਉਣਾ ਸੀ। ਇਹ ਪੱਤਰ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਆਖਰੀ ਦਿਨ ਲਿਖਿਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article