PUNJABMAILUSA.COM

ਰਾਮ ਚੰਦਰ ਛੱਤਰਪਤੀ ਦੇ ਬੇਟੇ ਨੇ ਡੇਰਾ ਮੁਖੀ ਦੀ ਸਜ਼ਾ ‘ਤੇ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਰਾਮ ਚੰਦਰ ਛੱਤਰਪਤੀ ਦੇ ਬੇਟੇ ਨੇ ਡੇਰਾ ਮੁਖੀ ਦੀ ਸਜ਼ਾ ‘ਤੇ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਰਾਮ ਚੰਦਰ ਛੱਤਰਪਤੀ ਦੇ ਬੇਟੇ ਨੇ ਡੇਰਾ ਮੁਖੀ ਦੀ ਸਜ਼ਾ ‘ਤੇ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
August 30
10:13 2017

ਸਿਰਸਾ 30 ਅਗਸਤ (ਪੰਜਾਬ ਮੇਲ)- ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀ ਯੌਨ ਸ਼ੋਸ਼ਣ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਾਬਕਾ ਪੱਤਰਕਾਰ ਸਵ. ਰਾਮਚੰਦਰ ਛੱਤਰਪਤੀ ਦੇ ਬੇਟੇ ਅੰਸ਼ੁਲ ਛੱਤਰਪਤੀ ਨੇ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅੰਸ਼ੁਲ ਨੇ ਕਿਹਾ, ”ਕਰਵਾਚੌਥ ਦੇ ਦਿਨ ਮੇਰੀ ਮਾਂ ਕੁਲਵੰਤ ਕੌਰ ਦੇ ਸੁਹਾਗ ਨੂੰ ਉਜਾੜਨ ਵਾਲਿਆਂ ਦੇ ਉਜੜਨ ਦਾ ਸਮਾਂ ਹੁਣ ਆ ਗਿਆ ਹੈ। ਸਾਧਵੀ ਯੌਨ ਸ਼ੋਸ਼ਣ ‘ਚ ਫੈਸਲਾ ਦੇਣ ਵਾਲੇ ਜੱਜ ਨੂੰ ਸਲਾਮ ਕਰਦਾ ਹਾਂ। ਅੰਸ਼ੁਲ ਨੇ ਡੇਰਾ ਸਮਰਥਕਾਂ ਵੱਲੋਂ ਪੰਚਕੂਲਾ ਅਤੇ ਹਰਿਆਣਾ ‘ਚ ਕੀਤੇ ਹੰਗਾਮੇ ਲਈ ਰਾਜ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਸਰਕਾਰ ਸਮੇਂ ‘ਤੇ ਫੈਸਲਾ ਲੈਂਦੀ, ਤਾਂ ਇਸ ਤਰ੍ਹਾਂ ਦੇ ਹਾਲਾਤ ਨਹੀਂ ਹੋਣੇ ਸਨ।” ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਪਿਤਾ ਦੇ ਕੇਸ ‘ਚ ਜਲਦ ਇਨਸਾਫ ਆਉਣ ਦੀ ਆਸ ਹੈ। 15 ਸਾਲ ਤੋਂ ਪਿਤਾ ਦੇ ਕਤਲ ਦਾ ਦਰਦ ਸਹਿ ਰਹੇ ਅੰਸ਼ੁਲ ਨੇ ਕਿਹਾ ਕਿ ਉਹ ਸਮੇਂ ਹੁਣ ਨੇੜੇ ਆ ਰਿਹਾ ਹੈ। ਸੀ.ਬੀ.ਆਈ. ਕੋਰਟ ‘ਚ 16 ਸਤੰਬਰ ਤੋਂ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਕਤਲਕਾਂਡ ਦੀ ਸੁਣਵਾਈ ਹੋਵੇਗੀ। ਅੰਸ਼ੁਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਸਾਲ 2000 ‘ਚ ‘ਪੂਰਾ ਸੱਚ’ ਨਾਮੀ ਅਖਬਾਰ ਸ਼ੁਰੂ ਕੀਤਾ ਸੀ। ਇਸੇ ਦੌਰਾਨ ਮਈ 2002 ‘ਚ ਇਕ ਗੁੰਮਨਾਮ ਪੱਤਰ ਨੂੰ ਉਨ੍ਹਾਂ ਦੇ ਪਿਤਾ ਨੇ ਆਪਣੇ ਅਖਬਾਰ ‘ਚ ਛਾਪਿਆ ਸੀ, ਜਿਸ ਤੋਂ ਬਾਅਦ ਉਸ ਸਮੇਂ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪੇਈ ਨੇ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ। ਜਿਸ ਤੋਂ ਬਾਅਦ ਅੰਸ਼ੁਲ ਦੇ ਪਿਤਾ ਦੀ 24 ਅਕਤੂਬਰ 2002 ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੋਲੀ ਲੱਗਣ ਤੋਂ ਬਾਅਦ ਛੱਤਰਪਤੀ ਨੇ ਲਗਭਗ ਮਹੀਨੇ ਭਰ ਹਸਪਤਾਲ ‘ਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜੀ ਅਤੇ 21 ਨਵੰਬਰ 2002 ਨੂੰ ਉਨ੍ਹਾਂ ਦੀ ਮੌਤ ਹੋ ਗਈ।
ਇਸ ਦੌਰਾਨ ਪੁਲਿਸ ਨੇ ਕਿਸੇ ਵੀ ਦੋਸ਼ੀ ਦੇ ਖਿਲਾਫ ਕੋਈ ਐੱਫ.ਆਈ.ਆਰ. ਦਰਜ ਨਹੀਂ ਕੀਤੀ। ਅੰਸ਼ੁਲ ਨੇ ਦੱਸਿਆ ਕਿ ਹਸਪਤਾਲ ‘ਚ ਭਰਤੀ ਉਨ੍ਹਾਂ ਦੇ ਪਿਤਾ ਨੇ ਪੁਲਿਸ ਨੂੰ ਆਪਣੇ ਬਿਆਨ ‘ਚ ਦੋਸ਼ੀ ਦੇ ਬਤੌਰ ਡੇਰਾ ਮੁਖੀ ਦਾ ਨਾਂ ਦਰਜ ਕਰਨ ਲਈ ਕਿਹਾ ਪਰ ਪੁਲਿਸ ਨੇ ਅਜਿਹਾ ਨਹੀਂ ਕੀਤਾ। ਉਸ ਤੋਂ ਬਾਅਦ ਅੰਸ਼ੁਲ ਨੇ ਨਿਆਂ ਦੀ ਲੜਾਈ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦਾ ਅੰਸ਼ੁਲ ਛੱਤਰਪਤੀ ਹੀ ਇਕਲੌਤਾ ਗਵਾਹ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article