PUNJABMAILUSA.COM

ਰਾਮ ਰਹੀਮ ‘ਤੇ ਡੇਰੇ ‘ਚ ਹੋਈਆਂ ਆਤਮ ਹੱਤਿਆਵਾਂ ਦੇ ਮਾਮਲੇ ‘ਚ ਕੱਸਦਾ ਜਾ ਰਿਹੈ ਸ਼ਿਕੰਜਾ; ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਜਾਰੀ ਕੀਤਾ ਨੋਟਿਸ

December 05
11:40 2017

ਚੰਡੀਗੜ੍ਹ, 5 ਦਸੰਬਰ (ਪੰਜਾਬ ਮੇਲ)- ਸੁਨਾਰੀਆ ਜੇਲ ‘ਚ ਸਾਧਵੀਆਂ ਨਾਲ ਬਲਾਤਕਾਰ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੇ ਅਪਰਾਧਾਂ ਦੀ ਸੂਚੀ ਲੰਮੀ ਹੁੰਦੀ ਜਾ ਰਹੀ ਹੈ। ਰਾਮ ਰਹੀਮ ਦੇ ਖਿਲਾਫ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਹੀ ਰਹਿੰਦਾ ਹੈ। ਹੁਣ ਰਾਮ ਰਹੀਮ ‘ਤੇ ਸਿਰਸਾ ਡੇਰੇ ‘ਚ ਹੋਈਆਂ ਆਤਮ-ਹੱਤਿਆਵਾਂ ਦੇ ਮਾਮਲੇ ‘ਚ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਦੋਸ਼ ਹੈ ਕਿ ਰਾਮ ਰਹੀਮ ਨੇ ਡੇਰੇ ‘ਚ ਕਈ ਲੋਕਾਂ ਨੂੰ ਆਤਮ-ਹੱਤਿਆ ਲਈ ਮਜਬੂਰ ਕੀਤਾ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਸਰਕਾਰ ਤੋਂ ਇਸ ਮਾਮਲੇ ‘ਚ ਜਵਾਬ ਮੰਗਿਆ ਹੈ।
ਇਸ ਮਾਮਲੇ ‘ਚ ਡੇਰੇ ਦੇ ਇਕ ਸਾਬਕਾ ਸਮਰਥਕ ਰਾਮ ਕੁਮਾਰ ਬਿਸ਼ਨੋਈ ਨੇ ਸਾਲ 2015 ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਡੇਰਾ ਸੱਚਾ ਸੌਦਾ ‘ਚ ਰਾਮ ਰਹੀਮ ਦੇ ਦਬਾਅ ‘ਚ ਆ ਕੇ ਕਈ ਲੋਕਾਂ ਨੇ ਆਤਮ-ਹੱਤਿਆਵਾਂ ਕੀਤੀਆਂ ਹਨ। ਇਨ੍ਹਾਂ ‘ਚ ਡੇਰੇ ਦੇ ਹੌਸਟਲ ‘ਚ ਬੀ.ਏ. ਦੀ ਵਿਦਿਆਰਥਣ ਦੀ ਆਤਮ-ਹੱਤਿਆਂ ਦਾ ਮਾਮਲਾ ਵੀ ਸ਼ਾਮਲ ਹੈ। ਅਰਜ਼ੀ ‘ਚ ਕਿਹਾ ਗਿਆ ਹੈ ਕਿ ਆਤਮ-ਹੱਤਿਆ ਦਾ ਕਾਰਨ ਇਹ ਦੱਸਿਆ ਗਿਆ ਸੀ ਕਿ ਇਹ ਲੋਕ ਰਾਮ ਰਹੀਮ ਨੂੰ ਵਾਰ-ਵਾਰ ਕੋਰਟ ‘ਚ ਪੇਸ਼ ਹੋਣ ਲਈ ਕਹਿਣ ਕਾਰਨ ਪਰੇਸ਼ਾਨ ਸਨ।
ਮਾਮਲੇ ਦੀ ਸੀ.ਬੀ.ਆਈ ਜਾਂਚ ਕਰਵਾਉਣ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਚ ਦੋਸ਼ ਲਗਾਇਆ ਗਿਆ ਸੀ ਕਿ ਰਾਮ ਰਹੀਮ ਨੇ ਡੇਰੇ ‘ਚ ਕਈ ਲੋਕਾਂ ਨੂੰ ਆਤਮ-ਹੱਤਿਆ ਕਰਨ ਲਈ ਮਜ਼ਬੂਰ ਕੀਤਾ, ਜਿਸ ‘ਤੇ ਮੰਗਲਵਾਰ ਨੂੰ ਪਟੀਸ਼ਨ ‘ਤੇ ਹਾਈਕੋਰਟ ਦੇ ਚੀਫ ਜਸਟਿਸ ਨੇ ਸੁਣਵਾਈ ਕੀਤੀ। ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਰਾਮਪਾਲ ਮਾਮਲੇ ਤੋਂ ਬਾਅਦ ਡੇਰਾ ਸੱਚਾ ਸੌਦਾ ‘ਚ ਮਿਲਟਰੀ ਕੈਂਪ ਆਯੋਜਿਤ ਹੋਣ ‘ਤੇ ਹਾਈ ਕੋਰਟ ਨੇ ਸੁਣਵਾਈ ਸ਼ੁਰੂ ਕੀਤੀ ਸੀ। ਸੁਣਵਾਈ ਦੇ ਦੌਰਾਨ ਡੇਰੇ ਦੇ ਇਕ ਸਾਬਕਾ ਸਮਰਥਕ ਰਾਮ ਕੁਮਾਰ ਬਿਸ਼ਨੋਈ ਨੇ ਆਰਜ਼ੀ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਡੇਰੇ ‘ਚ ਆਤਮ-ਹੱਤਿਆਵਾਂ ਹੋਈਆਂ ਹਨ। ਉਸ ਸਮੇਂ ਹਾਈ ਕੋਰਟ ਨੇ ਮੁੱਖ ਪਟੀਸ਼ਨ ਦਾ ਨਿਪਟਾਰਾ ਤਾਂ ਕਰ ਦਿੱਤਾ ਪਰ ਇਸ ਅਰਜ਼ੀ ਦਾ ਨਿਪਟਾਰਾ ਨਹੀਂ ਕੀਤਾ। ਹੁਣ ਜੋਸ਼ੀ ਨੇ ਦੌਬਾਰਾ ਤੋਂ ਅਰਜ਼ੀ ਦਾਇਰ ਕੀਤੀ ਹੈ। ਅਰਜ਼ੀ ‘ਚ ਦੋਸ਼ ਲਗਾਇਆ ਗਿਆ ਹੈ ਕਿ ਡੇਰੇ ‘ਚ ਸਾਜ਼ਿਸ਼ ਦੇ ਤਹਿਤ ਆਤਮ-ਹੱਤਿਆਵਾਂ ਅਤੇ ਕਤਲ ਹੋਏ ਹਨ। ਇਹ ਸਾਰੀਆਂ ਡੇਰਾ ਮੁਖੀ ਦੇ ਦਬਾਅ ‘ਚ ਹੋਈਆਂ ਅਤੇ ਪੁਲਸ ਨੇ ਇਸ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article