PUNJABMAILUSA.COM

ਰਾਸ਼ਟਰਪਤੀ ਕੋਵਿੰਦ ਨੇ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ‘ਤੇ ਦਿੱਤਾ ਜ਼ੋਰ

ਰਾਸ਼ਟਰਪਤੀ ਕੋਵਿੰਦ ਨੇ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ‘ਤੇ ਦਿੱਤਾ ਜ਼ੋਰ

ਰਾਸ਼ਟਰਪਤੀ ਕੋਵਿੰਦ ਨੇ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ‘ਤੇ ਦਿੱਤਾ ਜ਼ੋਰ
January 29
21:46 2018

ਨਵੀਂ ਦਿੱਲੀ, 29 ਜਨਵਰੀ (ਪੰਜਾਬ ਮੇਲ)- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਅੱਜ ਆਪਣੇ ਭਾਸ਼ਣ ਵਿੱਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇੱਕੋ ਵਾਰ ਵਿੱਚ ਕਰਵਾਉਣ ‘ਤੇ ਜ਼ੋਰ ਦਿੱਤਾ ਹੈ। ਰਾਮਨਾਥ ਕੋਵਿੰਦ ਨੇ ਕਿਹਾ ਕਿ ਗਵਰਨੈਂਸ ਨਾਲ ਜੁੜੇ ਲੋਕਾਂ ਵਿੱਚ ਦੇਸ਼ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਲਗਾਤਾਰ ਹੋ ਰਹੀਆਂ ਚੋਣਾਂ ਨੂੰ ਲੈ ਕੇ ਚਿੰਤਾ ਹੈ। ਵਾਰ-ਵਾਰ ਵੋਟਾਂ ਪੈਣ ‘ਤੇ ਹਿਊਮਨ ਰਿਸੋਰਸ ‘ਤੇ ਤਾਂ ਅਸਰ ਪੈਂਦਾ ਹੀ ਹੈ ਮੁਲਕ ਦਾ ਵਿਕਾਸ ਵੀ ਰੁਕ ਜਾਂਦਾ ਹੈ। ਇਸ ਲਈ ਚੋਣਾਂ ਇਕੱਠੀਆਂ ਹੋਣ ‘ਤੇ ਚਰਚਾ ਹੋਣੀ ਚਾਹੀਦੀ ਹੈ ਤੇ ਸਾਰੇ ਰਾਜਨੀਤਕ ਦਲਾਂ ਵਿਚਾਲੇ ਸਹਿਮਤੀ ਬਣਾਈ ਜਾਣੀ ਚਾਹੀਦੀ ਹੈ।
ਇਸ ਸਾਲ ਛੱਤੀਸਗੜ, ਕਰਨਾਟਕ, ਮੱਧ ਪ੍ਰਦੇਸ਼, ਰਾਜਸਥਾਨ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ ਤੇ ਤ੍ਰਿਪੁਰਾ ਵਿੱਚ ਵੋਟਾਂ ਪੈਣੀਆਂ ਹਨ। ਇਨ੍ਹਾਂ ਵਿੱਚੋਂ ਛੱਤੀਸਗੜ੍ਹ, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ ਬੀਜੇਪੀ ਦੀ ਸਰਕਾਰ ਹੈ। ਅਜਿਹੇ ਵਿੱਚ ਸਰਕਾਰ ਸੋਚ ਸਕਦੀ ਹੈ ਕਿ ਇਨ੍ਹਾਂ ਤਿੰਨਾਂ ਸੂਬਿਆਂ ਦੇ ਨਾਲ ਹੀ ਲੋਕ ਸਭਾ ਦੀ ਵੋਟਿੰਗ ਵੀ ਕਰਵਾ ਲਈ ਜਾਵੇ। ਖ਼ੁਦ ਪ੍ਰਧਾਨ ਮੰਤਰੀ ਵੀ ਇੱਕੋ ਵਾਰ ਵੋਟਿੰਗ ਕਰਵਾਉਣ ਦੀ ਵਕਾਲਤ ਕਰ ਚੁੱਕੇ ਹਨ।
ਕਾਬਲੇਗੌਰ ਹੈ ਕਿ ਇੱਕ ਫਰਵਰੀ ਨੂੰ ਮੁਲਕ ਦਾ ਆਮ ਬਜਟ ਪੇਸ਼ ਹੋਣਾ ਹੈ। ਬਜਟ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਰੋਧੀ ਧਿਰ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ ਪਰ ਕਾਂਗਰਸ ਨੇ ਮੋਦੀ ਸਰਕਾਰ ‘ਤੇ ਜਲਦਬਾਜ਼ੀ ਵਿੱਚ ਬਜਟ ਪੇਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਅਜਿਹੇ ਵਿੱਚ ਬਜਟ ਸੈਸ਼ਨ ਹੰਗਾਮੇਦਾਰ ਹੋਣ ਦੇ ਅਸਾਰ ਹਨ। ਕਾਂਗਰਸ ਨੇ ਮੋਦੀ ਸਰਕਾਰ ‘ਤੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਬਜਟ ਨੂੰ ਸਿਰਫ਼ ਚੋਣਾਂ ਦੇ ਨਜ਼ਰੀਏ ਤੋਂ ਵੇਖ ਰਹੀ ਹੈ। ਕਾਂਗਰਸ ਦੇ ਸੀਨੀਅਰ ਲੀਡਰ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਇੱਕ ਦਿਨ ਰਾਸ਼ਟਰਪਤੀ ਦਾ ਭਾਸ਼ਣ ਹੋਵੇਗਾ ਤੇ ਇੱਕ ਦਿਨ ਬਜਟ ਪੇਸ਼ ਹੋਵੇਗਾ। ਇਸ ਤੋਂ ਇਲਾਵਾ ਦੋ ਦਿਨ ਗੈਰ-ਅਧਿਕਾਰਕ ਬਿੱਲਾਂ ‘ਤੇ ਚਰਚਾ ਹੋਵੇਗੀ। ਚਾਰ ਦਿਨਾਂ ਵਿੱਚ ਕਿਵੇਂ ਖ਼ਾਸ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਸਰਕਾਰ ਜਿਵੇਂ-ਤਿਵੇਂ ਇਹ ਕੰਮ ਪੂਰਾ ਕਰਨਾ ਚਾਹੁੰਦੀ ਹੈ ਤੇ ਚੋਣਾਂ ਲਈ ਜਾਣਾ ਚਾਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article