PUNJABMAILUSA.COM

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

 Breaking News

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ
October 18
11:54 2018

ਵਾਸ਼ਿੰਗਟਨ, 18 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੀ ਪ੍ਰਥਮ ਮਹਿਲਾ ਅਤੇ ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦਾ ਜਹਾਜ਼ ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਹੁੰਦੇ ਹੁੰਦੇ ਬਚ ਗਿਆ। ਦਰਅਸਲ, ਮੇਲਾਨੀਆ ਟਰੰਪ ਜਹਾਜ਼ ਰਾਹੀਂ ਫਿਲਾਡੇਲਫੀਆ ਜਾ ਰਹੀ ਸੀ, ਉਦੋਂ ਹੀ ਜਹਾਜ਼ ਦੇ ਕੈਬਿਨ ਵਿਚ ਧੂੰਆਂ ਉਠਦਾ ਦੇਖਿਆ ਗਿਆ। ਇਸ ਦੇ ਕਾਰਨ ਜਹਾਜ਼ ਨੂੰ ਰਸਤੇ ਵਿਚੋਂ ਹੀ ਮੋੜ ਲਿਆ ਗਿਆ। ਇਸ ਘਟਨਾ ਤੋਂ ਬਾਅਦ ਜਹਾਜ਼ ਜਾਇੰਟ ਬੇਸ ਐਂਡਰਿਊਜ਼ ਵੱਲ ਪਰਤ ਆਇਆ। ਇਹ ਜਾਣਕਾਰੀ ਜਹਾਜ਼ ਵਿਚ ਬੈਠੇ ਪੱਤਰਕਾਰਾਂ ਨੇ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਵਿਚ ਬੈਠੇ ਪੱਤਰਕਾਰਾਂ ਨੇ ਜਦ ਕੈਬਿਨ ਵਿਚ ਧੂੰਆਂ Îਨਿਕਲਣ ਦੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਦੱਸਿਆ ਗਿਆ ਕਿ ਜੇਕਰ ਹਾਲਾਤ ਖਰਾਬ ਹੁੰਦੇ ਹਨ ਤਾਂ ਅਪਣੇ ਚਿਹਰੇ ‘ਤੇ ਪਾਣੀ ਨਾਲ ਭਿੱਜਿਆ ਕੱਪੜਾ ਲਾ ਲੈਣ। ਹਾਲਾਂਕਿ, ਥੋੜ੍ਹੀ ਦੇਰ ਬਾਅਦ ਧੂੰਆਂ ਖਤਮ ਹੋ ਗਿਆ ਅਤੇ ਜਹਾਜ਼ ਵੀ ਸੁਰੱਖਿਅਤ ਪਰਤ ਆਇਆ। ਇਸ ਘਟਨਾ ਵਿਚ ਕੋਈ ਵੀ ਨੁਕਸਾਨ ਨਹੀਂ ਹੋਇਆ, ਜਹਾਜ਼ ਵਿਚ ਮੌਜੂਦ ਸਾਰੇ ਲੋਕ ਸੁਰੱਖਿਅਤ ਹਨ।
ਮੇਲਾਨੀਆ ਟਰੰਪ ਦੀ ਤਰਜਮਾਨ ਸਟੈਫਨੀ ਗ੍ਰੀਸ਼ਮ ਨੇ ਦੱਸਿਆ ਕਿ ਮੇਲਾਨੀਆ ਟਰੰਪ ਫਿਲਾਡੇਲਫੀਆ ਹਸਪਤਾਲ ਦਾ ਨਿਰੀਖਣ ਕਰਨ ਵਾਲੀ ਸੀ ਅਤੇ ਉਨ੍ਹਾਂ ਪਰਿਵਾਰਾਂ ਨੂੰ ਮਿਲਣ ਵਾਲੀ ਸੀ, ਜਿਨ੍ਹਾਂ ਦੇ ਬੱਚੇ ਓਪੀਯੋਡ ਨਾਲ ਪ੍ਰਭਾਵਤ ਸਨ। ਗ੍ਰੀਸ਼ਮ ਨੇ ਦੱਸਿਆ ਕਿ ਮੇਲਾਨੀਆ ਟਰੰਪ ਦੀ ਟੀਮ ਇਸ ਦਾ ਆਕਲਨ ਕਰ ਰਹੀ ਹੈ ਕਿ ਇਨ੍ਹਾਂ ਪਰਿਵਾਰਾਂ ਤੋਂ ਮਿਲਣ ਦੇ ਲਈ ਹੁਣ ਅਲੱਗ ਤੋਂ ਪ੍ਰਬੰਧ ਕੀਤੇ ਜਾ ਸਕਦੇ ਹਨ ਜਾਂ ਨਹੀਂ। ਦੱਸ ਦੇਈਏ ਕਿ ਵਾਈਟ ਹਾਊਸ ਇਸ ਹਵਾਈ ਫ਼ੌਜ ਸਹੂਲਤ ਦਾ ਇਸਤੇਮਾਲ ਵਾਸ਼ਿੰਗਟਨ ਦੇ ਬਾਹਰ ਕਰਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article