PUNJABMAILUSA.COM

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

 Breaking News

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ
November 08
22:08 2018

ਵਾਸ਼ਿੰਗਟਨ, 8 ਨਵੰਬਰ (ਪੰਜਾਬ ਮੇਲ)- ਸੀਐਨਐਲ ਪੱਤਰਕਾਰ ਜਿਮ ਅਕੋਸਟਾ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਵਿਚ ਝੜਪ ਤੋਂ ਬਾਅਦ ਵਾਈਟ ਹਾਊਸ ਨੇ ਇਸ ਪੱਤਰਕਾਰ ਦਾ ਪ੍ਰੈੱਸ ਪਾਸ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤਾ ਹੈ। ਅਮਰੀਕਾ ਦੇ ਪ੍ਰੈਸ ਸੰਗਠਨਾਂ ਨੇ ਟਰੰਪ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ। ਇਸ ਮਾਮਲੇ ਵਿਚ ਵਾਈਟ ਹਾਊਸ ਨੇ ਵੀ ਬਿਆਨ ਜਾਰੀ ਕੀਤਾ ਹੈ ਅਤੇ ਇਸ ਦੇ ਪਿੱਛੇ ਜਿਮ ਅਕੋਸਟਾ ਦੀ ਗਲਤ ਹਰਕਤਾਂ ਦਾ ਹਵਾਲਾ ਦਿੱਤਾ ਹੈ।
ਸੀਐਨਐਨ ਦੇ ਪ੍ਰੈਸ ਰਿਪੋਰਟਰ ਦਾ ਪ੍ਰੈਸ ਪਾਸ ਰੱਦ ਕੀਤੇ ਜਾਣ ਦੇ ਮਾਮਲੇ ਵਿਚ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਸ ਨੇ ਕਿਹਾ ਕਿ ਜਿਮ ਅਕੋਸਟਾ ਦੀ ਮਾਨਤਾ ਇਸ ਲਈ ਰੱਦ ਕੀਤੀ ਗਈ ਕਿਉਂਕਿ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ Îਮਹਿਲਾ ਦੇ ਉਪਰ ਹੱਥ ਰੱਖ ਦਿੱਤੇ ਜਿਸ ਨੂੰ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ ਹੈ। ਹਾਲਾਂਕਿ ਅਕੋਸਟਾ ਨੇ ਸਾਰਾ ਸੈਂਡਰਸ ਦੇ ਬਿਆਨ ਨੂੰ ਝੂਠ ਕਰਾਰ ਦਿੱਤਾ।
ਅਮਰੀਕਾ ਵਿਚ ਮੱਧਕਾਲੀ ਚੋਣਾਂ ਦੇ ਨਤੀਜੇ ਤੋਂ ਬਾਅਦ ਰਾਸ਼ਟਰਪਤੀ ਟਰੰਪ ਜਦ ਪ੍ਰੈਸ ਕਾਨਫ਼ਰੰਸ ਕਰ ਰਹੇ ਸਨ ਤਾਂ ਉਸੇ ਸਮੇਂ ਸੀਐਨਐਨ ਦੇ ਪੱਤਰਕਾਰ ਜਿਮ ਅਕੋਸਟਾ ਨੇ ਉਨ੍ਹਾਂ ਕੋਲੋਂ ਮਾਈਗਰੈਂਟ ਕਾਰਵਾਂ ਨੂੰ ਲੈ ਕੇ ਸਵਾਲ ਪੁਛਿਆ ਜਿਸ ‘ਤੇ ਉਹ ਭੜਕ ਗਏ। ਮਾਈਗਰੈਂਟ ਕਾਰਵਾਂ ਪਰਵਾਸੀਆਂ ਦਾ ਉਹ ਗਰੁੱਪ ਹੈ ਜੋ ਮੈਕਸਿਕੋ ਦੇ ਰਸਤੇ ਅਮਰੀਕਾ ਵੱਲ ਵੱਧ ਰਿਹਾ ਹੈ। ਰਾਸ਼ਟਰਪਤੀ ਟਰੰਪ ਇਨ੍ਹਾਂ ਦੇਸ਼ ਦੇ ਲਈ ਖ਼ਤਰਾ ਮੰਨਦੇ ਹਨ। ਟਰੰਪ ਨੇ ਪੱਤਰਕਾਰ ਨੂੰ ਕਿਹਾ ਕਿ ਬਹੁਤ ਹੋਇਆ, ਹੁਣ ਆਪ ਬੈਠ ਜਾਵੋ, ਲੇਕਿਨ ਉਹ ਮੰਨਣ ਲਈ ਤਿਆਰ ਨਹੀਂ ਸਨ।
ਇਸ ਦੌਰਾਨ ਵਾਈਟ ਹਾਊਸ ਦੀ ÎÎਇੱਕ ਸਟਾਫ਼ ਨੇ ਜਿਮ ਅਕੋਸਟਾ ਕੋਲੋਂ ਮਾਈਕ ਵਾਪਸ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਟਰੰਪ ਨੇ ਕਿਹਾ ਕਿ ਜਿਹਾ ਸਲੂਕ ਆਪ ਨੇ ਮਹਿਲਾ ਦੇ ਨਾਲ ਕੀਤਾ ਹੈ । ਇਸ ਦੇ ਲਈ ਸੀਐਨਐਨ ਨੂੰ ਸ਼ਰਮਿੰਦਾ ਹੋਣਾ ਚਾਹੀਦਾ। ਪ੍ਰੈਸ ਕਾਨਫ਼ਰੰਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਇਸ ਪੱਤਰਕਾਰ ਨੂੰ ਅੜੀਅਲ ਅਤੇ ਅਜੀਬ ਇਨਸਾਨ ਤੱਕ ਕਿਹਾ ਸੀ। ਦਰਅਸਲ, ਹਾਲ ਦੇ ਦਿਨਾਂ ਵਿਚ ਸੀਐਨਐਨ ਅਤੇ ਟਰੰਪ ਕਈ ਵਾਰ ਆਹਮੋ ਸਾਹਮਣੇ ਆਏ ਹਨ। ਟਰੰਪ ਕਈ ਵਾਰ ਸੀਐਨਐਨ ਤੇ ਫੇਕ ਖ਼ਬਰਾਂ ਚਲਾਉਣ ਦਾ ਦੋਸ਼ ਵੀ ਲਗਾ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ