PUNJABMAILUSA.COM

ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ

ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ

ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ
February 10
21:25 2017

trump
ਅਦਾਲਤ ਵੱਲੋਂ ਮੁਸਲਿਮ ਦੇਸ਼ਾਂ ‘ਤੇ ਪਾਬੰਦੀ ਦਾ ਹੁਕਮ ਬਹਾਲ ਕਰਨ ਤੋਂ ਇਨਕਾਰ
ਸਾਨਫਰਾਂਸਿਸਕੋ, 10 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਅਪੀਲ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ 7 ਮੁਸਲਿਮ ਦੇਸ਼ਾਂ ਦੇ ਸ਼ਰਨਾਰਥੀਆਂ ਤੇ ਨਾਗਰਿਕਾਂ ‘ਤੇ ਅਮਰੀਕਾ ਵਿਚ ਦਾਖਲ ਹੋਣ ‘ਤੇ ਇਕ ਆਰਡਰ ਰਾਹੀਂ ਲਾਈ ਵਿਵਾਦਪੂਰਨ ਪਾਬੰਦੀ ਨੂੰ ਸਰਬਸੰਮਤੀ ਨਾਲ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ | ਦੂਸਰੇ ਪਾਸੇ ਟਰੰਪ ਨੇ ਵੀ ਮੈਂ ਨਾ ਮਾਨੂੰ ਵਾਲੀ ਰਟ ਲਾਉਂਦੇ ਹੋਏ ਇਸ ਫ਼ੈਸਲੇ ਖਿਲਾਫ ਲੜਨ ਦਾ ਪ੍ਰਣ ਕਰਦਿਆਂ ਅਦਾਲਤ ਦੇ ਨਿਰਣੇ ਨੂੰ ਸਿਆਸੀ ਫ਼ੈਸਲਾ ਕਹਿ ਕੇ ਭੰਡਿਆ ਹੈ | ਸੈਨ ਫਰਾਂਸਿਸਕੋ ਦੀ ਫੈਡਰਲ ਅਪੀਲ ਅਦਾਲਤ ਦੇ ਤਿੰਨ ਜੱਜਾਂ ਦੇ ਫ਼ੈਸਲੇ ਨੂੰ ਟਰੰਪ ਪ੍ਰਸ਼ਾਸਨ ਲਈ ਇਕ ਮਹੱਤਵਪੂਰਨ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ ਜਿਸ ਨੇ ਦਲੀਲ ਦਿੱਤੀ ਸੀ ਕਿ ਅਗਜ਼ੈਕਟਿਵ ਆਰਡਰ ਗਰਮਖਿਆਲ ਇਸਲਾਮਿਕ ਅੱਤਵਾਦੀਆਂ ਨੂੰ ਆਪਣੇ ਦੇਸ਼ ਵਿਚ ਦਾਖਲ ਹੋਣ ਤੋਂ ਰੋਕਣ ਲਈ ਇਕ ਵੱਡਾ ਕਦਮ ਹੈ | ਟਰੰਪ ਨੇ ਅਦਾਲਤ ਦੇ ਫ਼ੈਸਲੇ ‘ਤੇ ਤੁਰੰਤ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ | ਉਨ੍ਹਾਂ ਲਿਖਿਆ ਕਿ ਤੁਸੀਂ ਅਦਾਲਤ ਦਾ ਫ਼ੈਸਲਾ ਸੁਣਿਆਂ ਹੈ, ਸਾਡੇ ਦੇਸ਼ ਦੀ ਸੁਰੱਖਿਆ ਦਾਅ ‘ਤੇ ਲਾ ਦਿੱਤੀ ਹੈ | ਉਨ੍ਹਾਂ ਸੰਕੇਤ ਦਿੱਤਾ ਕਿ ਉਹ ਨੌਵੀਂ ਅਪੀਲ ਅਦਾਲਤ ਦੇ ਫ਼ੈਸਲੇ ਤੋਂ ਬਹੁਤ ਜ਼ਿਆਦਾ ਨਿਰਾਸ਼ ਹੋਏ ਹਨ | ਸੈਨ ਫਰਾਂਸਿਸਕੋ ਅਦਾਲਤ ਨੇ ਇਸ ਹਫਤੇ ਦੇ ਸ਼ੁਰੂ ਵਿਚ ਜੁਬਾਨੀ ਸੁਣਵਾਈ ਕੀਤੀ ਸੀ | ਬੈਂਚ ਵਿਚ ਜੱਜ ਵਿਲੀਅਮ ਸੀ. ਕੈਨਬੀ ਜੂਨੀਅਰ, ਰਿਚਰਡ ਆਰ ਕਲਿਫਟਨ ਅਤੇ ਮਿਸ਼ੇਲ ਟੀ ਫਰੀਡਲੈਂਡ ਸ਼ਾਮਿਲ ਹਨ | ਮਾਣਯੋਗ ਜੱਜਾਂ ਨੇ ਆਪਣੇ ਹੁਕਮ ਵਿਚ ਕਿਹਾ ਕਿ ਅਸੀਂ ਦੇਖਿਆ ਕਿ ਸਰਕਾਰ ਆਪਣੀ ਅਪੀਲ ਦੀਆਂ ਖੂਬੀਆਂ ਦੀ ਸੰਭਾਵਤ ਸਫਲਤਾ ਲਈ ਕੁਝ ਵੀ ਪੇਸ਼ ਨਹੀਂ ਕਰ ਸਕੀ ਅਤੇ ਨਾ ਹੀ ਸਰਕਾਰ ਇਹ ਦਿਖਾ ਸਕੀ ਕਿ ਜੇਕਰ ਰੋਕ ਨਾ ਲਾਈ ਤਾਂ ਉਸ ਨਾਲ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਵੇਗਾ, ਇਸ ਲਈ ਅਸੀਂ ਰੋਕ ‘ਤੇ ਆਪਣਾ ਹੰਗਾਮੀ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ | ਉਨ੍ਹਾਂ ਲਿਖਿਆ ਕਿ ਅਗਜੈਕਟਿਵ ਆਰਡਰ ਦੇ ਸਬੰਧ ਵਿਚ ਸਪਸ਼ਟੀਕਰਨ ਦੇਣ ਲਈ ਸਬੂਤ ਪੇਸ਼ ਕਰਨ ਦੀ ਬਜਾਏ ਸਰਕਾਰ ਨੇ ਇਹ ਪੱਖ ਲਿਆ ਕਿ ਉਹ ਆਪਣੇ ਫ਼ੈਸਲੇ ‘ਤੇ ਪੁਨਰ ਵਿਚਾਰ ਨਹੀਂ ਕਰੇਗੀ ਜਿਸ ਨਾਲ ਅਸੀਂ ਸਹਿਮਤ ਨਹੀਂ | ਫ਼ੈਸਲੇ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਨਿਰਣੇ ਨੂੰ ਸਿਆਸੀ ਫੈਸਲਾ ਕਰਾਰ ਦਿੱਤਾ ਹੈ | ਐਨ. ਬੀ. ਸੀ. ਨਿਊਜ਼ ਨੇ ਟਰੰਪ ਦੇ ਹਵਾਲੇ ਨਾਲ ਕਿਹਾ ਕਿ ਇਹ ਰਾਜਨੀਤਕ ਫ਼ੈਸਲਾ ਹੈ ਅਤੇ ਅਸੀਂ ਉਨ੍ਹਾਂ ਨਾਲ ਜੰਗ ਲਈ ਅਦਾਲਤ ‘ਚ ਜਾ ਰਹੇ ਹਾਂ | ਇਹ ਸਿਰਫ ਇਕ ਫ਼ੈਸਲਾ ਆਇਆ ਹੈ ਪਰ ਅਸੀਂ ਕੇਸ ਜਿੱਤਣ ਜਾ ਰਹੇ ਹਾਂ | ਟਰੰਪ ਨੇ ਪਿਛਲੇ ਮਹੀਨੇ ਆਪਣੇ ਚੋਣ ਵਾਅਦਿਆਂ ‘ਚੋਂ ਇਕ ਨੂੰ ਪੂਰਾ ਕਰਦੇ ਹੋਏ 120 ਦਿਨਾ ਲਈ ਸਾਰੇ ਸ਼ਰਨਾਰਥੀਆਂ, ਸੀਰੀਆਈ ਸ਼ਰਨਾਰਥੀਆਂ ‘ਤੇ ਅਮਮਿੱਥੇ ਸਮੇਂ ਲਈ ਅਤੇ ਈਰਾਨ, ਇਰਾਕ, ਲਿਬੀਆ, ਯਮਨ, ਸੋਮਾਲੀਆ, ਸੀਰੀਆ ਅਤੇ ਸੁਡਾਨ ਦੇ ਨਾਗਰਿਕਾਂ ‘ਤੇ ਅਮਰੀਕਾ ਵਿਚ ਦਾਖਲ ਹੋਣ ‘ਤੇ 90 ਦਿਨ ਲਈ ਪਾਬੰਦੀ ਲਾ ਦਿੱਤੀ ਸੀ | ਟਰੰਪ ਦੇ ਰਾਜਸੀ ਵਿਰੋਧੀਆਂ ਅਤੇ ਮਾਨਵੀ ਹੱਕਾਂ ਬਾਰੇ ਕਾਰਕੁਨਾਂ ਨੇ ਅਦਾਲਤ ਦੇ ਫ਼ੈਸਲੇ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ | ਭਾਰਤੀ-ਅਮਰੀਕੀ ਕਾਂਗਰਸ ਮੈਂਬਰ ਪ੍ਰਾਮਿਲਾ ਜੈਯਾਪਾਲ ਜਿਹੜੀ ਟਰੰਪ ਦੇ ਆਰਡਰ ਖਿਲਾਫ ਡੈਮੋਕਰੈਟਿਕ ਕਾਨੂੰਨਘਾੜਿਆਂ ਦੀ ਲੜਾਈ ਦੀ ਅਗਵਾਈ ਕਰਨਵਾਲਿਆਂ ਵਿਚ ਸ਼ਾਮਿਲ ਹੈ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article