PUNJABMAILUSA.COM

ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਕੈਪਟਨ ਵੱਲੋਂ ਭਾਜਪਾ ਦੀ ਸਖਤ ਆਲੋਚਨਾ

ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਕੈਪਟਨ ਵੱਲੋਂ ਭਾਜਪਾ ਦੀ ਸਖਤ ਆਲੋਚਨਾ

ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਕੈਪਟਨ ਵੱਲੋਂ ਭਾਜਪਾ ਦੀ ਸਖਤ ਆਲੋਚਨਾ
September 14
15:39 2017

• ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਯੂਨੀਅਨ ਚੋਣਾਂ ‘ਚ ਐਨ.ਐਸ.ਯੂ.ਆਈ. ਦੀ ਜਿੱਤ ਦਾ ਸਵਾਗਤ
• ਕਿਹਾ ਇਹ ਜਿੱਤ ਦੇਸ਼ ਦੇ ਅੰਦਰ ਕਾਂਗਰਸ ਪੱਖੀ ਲਹਿਰ ਦੀ ਨਿਸ਼ਾਨੀ

ਲੰਡਨ, 14 ਸਤੰਬਰ (ਪੰਜਾਬ ਮੇਲ)- ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੀ ਜਿੱਤ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਵੰਸ਼ਵਾਦ ਸਬੰਧੀ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੀ ਤਿੱਖੀ ਆਲੋਚਨਾ ਕੀਤੀ।
ਅੱਜ ਇੱਥੇ ਕੁਝ ਟੀ.ਵੀ. ਚੈਨਲਾਂ ਨੂੰ ਦਿੱਤੀ ਇੰਟਰਵਿਊ ਦੌਰਾਨ ਮੁੱਖ ਮੰਤਰੀ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰਨ ਲਈ ਸਿਆਸਤਦਾਨਾਂ (ਭਾਜਪਾ) ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਉਹ ਜਾਣ-ਬੁੱਝ ਕੇ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਮੀਤ ਪ੍ਰਧਾਨ ਦਾ ਬਿਆਨ ਇਸ ਸੰਦਰਭ ਵਿੱਚ ਸੀ ਕਿ ਉਨ੍ਹਾਂ ਦੇ ਪੜ੍ਹਦਾਦੇ, ਦਾਦੇ ਅਤੇ ਪਿਤਾ ਨੇ ਕਾਂਗਰਸ ਦੀ ਅਗਵਾਈ ਕਰਦਿਆਂ ਭਾਰਤ ਦਾ ਰਾਜਭਾਗ ਚਲਾਇਆ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ, ਜਿਵੇਂ ਕਿ ਭਾਰਤ ਦਾ ਹੈ, ਵਿਚ ਹਰ ਇਕ ਨੂੰ ਉਸਦੀ ਪਸੰਦ ਅਤੇ ਨਾ-ਪਸੰਦ ਦੀ ਚੋਣ ਕਰਨ ਦੀ ਆਜ਼ਾਦੀ ਦੇ ਨਾਲ-ਨਾਲ ਸਾਡੇ ਮੁਲਕ ਵਿਚ ਕਿਸੇ ਵਿਅਕਤੀ ਨੂੰ ਵੋਟ ਪਾਉਣਾ ਇਕ ਨਿੱਜੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੋਟਰਾਂ ਦੀਆਂ ਬਾਹਾਂ ਨਹੀਂ ਮਰੋੜ ਰਹੀ, ਉਹ ਜਿਸ ਨੂੰ ਚਾਹੁਣ ਵੋਟ ਪਾਉਣ ਲਈ ਆਜ਼ਾਦ ਹਨ। ਉਨ੍ਹਾਂ ਕਿਹਾ ਜੇਕਰ ਲੋਕ ਸਾਨੂੰ ਵੋਟ ਦੇ ਰਹੇ ਹਨ ਤਾਂ ਫਿਰ ਵੰਸ਼ਵਾਦ ਰਾਜ ਕਿੱਥੇ ਹੈ?
ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਸੋਚ ਤਬਦੀਲ ਕਰਨ ਦੀ ਪੂਰੀ ਖੁੱਲ੍ਹ ਹੈ ਜਿਹੜਾ ਕਿ ਉਹ ਅਕਸਰ ਕਰਦੇ ਰਹਿੰਦੇ ਹਨ ਅਤੇ ਆਸ ਹੈ ਕਿ ਇਹ ਪ੍ਰਕਿਰਿਆ ਇੰਝ ਹੀ ਜਾਰੀ ਰਹੇਗੀ।
ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਐਨ.ਐਸ.ਯੂ.ਆਈ. ਦੀ ਜਿੱਤ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਉਤਸ਼ਾਹ ਭਰਪੂਰ ਚਿੰਨ੍ਹ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਤਾਜ਼ੀਆਂ ਜਿੱਤਾਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ, ਫਿਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਵਿਦਿਆਰਥੀ ਚੋਣਾਂ ਅਤੇ ਹੁਣ ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਦੌਰਾਨ ਮੁੜ ਕਾਂਗਰਸੀ ਪੱਖੀ ਸਿਆਸੀ ਹਵਾ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਿੱਤਾਂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਸਹੀ ਸਾਬਤ ਕਰ ਦਿੱਤਾ ਕਿ ਅਜਿਹੀਆਂ ਤਬਦੀਲੀਆਂ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਲੋਕਾਂ ਨੂੰ ਹੱਦੋਂ-ਵੱਧ ਪ੍ਰਤੀਕਿਰਿਆ ਜ਼ਾਹਰ ਨਹੀਂ ਕਰਨੀ ਚਾਹੀਦੀ ਕਿਉਂਕਿ ਚੋਣਾਂ ਵਿੱਚ ਉਤਰਾਅ-ਚੜ੍ਹਾਅ ਸੁਭਾਵਿਕ ਹਨ।
ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਬਰਤਾਨੀਆ ਦੌਰੇ ਦੀ ਨਿੰਦਾ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਕੋਲ ਨਾਂਹ ਪੱਖੀ ਸੋਚਣੀ ਤੋਂ ਇਲਾਵਾ ਕੱਖ ਵੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ‘ਚੋਂ ਉਨ੍ਹਾਂ ਦੀ ਗੈਰ-ਮੌਜੂਦਗੀ ਨਾਲ ਸੂਬੇ ਵਿੱਚ ਕਿਸੇ ਨੂੰ ਕੋਈ ਸਮੱਸਿਆ ਨਹੀਂ ਅਤੇ ਰਾਜ ਅੰਦਰ ਆਮ ਆਦਮੀ ਪਾਰਟੀ ਤੋਂ ਬਿਨਾਂ ਸਭ ਕੁਝ ਠੀਕ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਬਿਨਾਂ ਕਿਸੇ ਕਾਰਨ ਅਤੇ ਤਰਕ ਤੋਂ ਰਾਜ ਅੰਦਰ ਖਲਲ ਪਾਉਣ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਉਹ ਲੰਡਨ ਵਿੱਚ ਆਪਣੀ ਕਿਤਾਬ ‘ਸਾਰਾਗੜ੍ਹੀ ਦੀ ਜੰਗ’ ਅਤੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਆਲਮੀ ਆਗਾਜ਼ ਲਈ ਆਏ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਦੇ ਪਾਸਾਰ ਅਤੇ ਰਾਜ ਵਿੱਚ ਕਾਰੋਬਾਰ ਨੂੰ ਹੋਰ ਉਤਸ਼ਾਹਤ ਕਰਨ ਲਈ ਨਿਵੇਸ਼ਕਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ, ਜੋ ਅੱਜ ਇੱਥੇ ਸ਼ਾਮ ਸਮੇਂ ਲਾਂਚ ਕੀਤਾ ਗਿਆ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੰਤਵ ਤੀਜੀ ਅਤੇ ਚੌਥੀ ਪੀੜ੍ਹੀ ਦੇ ਨੌਜਵਾਨ ਜਿਹੜੇ ਬਾਹਰਲੇ ਮੁਲਕਾਂ ‘ਚ ਜੰਮੇਂ-ਪਲ਼ੇ ਹਨ, ਨੂੰ ਪੰਜਾਬ ਦਾ ਦੌਰਾ ਕਰਾਉਣਾ ਹੈ ਤਾਂ ਜੋ ਉਹ ਅਸਲ ਪੰਜਾਬ ਨੂੰ ਦੇਖ ਅਤੇ ਇਸ ਤੋਂ ਜਾਣੂੰ ਹੋ ਸਕਣ। ਇਨ੍ਹਾਂ ਨੌਜਵਾਨਾਂ ਨੂੰ ਖਾਲਿਸਤਾਨ ਦੀ ਪ੍ਰੋੜਤਾ ਵਾਲੇ ਪ੍ਰਚਾਰ ਰਾਹੀਂ ਗੁੰਮਰਾਹ ਅਤੇ ਉਸ ਦੇ ਪ੍ਰਭਾਵ ਹੇਠ ਲਿਆਂਦਾ ਜਾ ਰਿਹਾ ਹੈ ਜਦਕਿ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਪੰਜਾਬ ਦੇ ਜ਼ਮੀਨੀ ਹਾਲਾਤ ਬਾਰੇ ਇਨ੍ਹਾਂ ਨੌਜਵਾਨਾਂ ਨੂੰ ਜਾਗਰੂਕ ਕਰਨ ਵਿੱਚ ਸਫਲ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article