PUNJABMAILUSA.COM

ਰਾਹੁਲ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੀ ਪੈਰਵੀ

ਰਾਹੁਲ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੀ ਪੈਰਵੀ

ਰਾਹੁਲ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੀ ਪੈਰਵੀ
August 25
21:58 2018

ਲੰਡਨ, 25 ਅਗਸਤ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਲੰਡਨ ਸਕੂਲ ਆਫ ਇਕਨਾਮਿਕਸ ’ਚ ਸੰਬੋਧਨ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਬਹੁਤ ਹੀ ਦੁਖਦਾਈ ਘਟਨਾ ਸੀ ਤੇ ਉਹ ਇਨ੍ਹਾਂ ਹਿੰਸਕ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦੇਣ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 2019 ’ਚ ਹੋਣ ਵਾਲੀਆਂ ਆਮ ਚੋਣਾਂ ਸਿੱਧੇ ਤੌਰ ’ਤੇ ਵਿਰੋਧੀ ਧਿਰਾਂ ਦੇ ਗੱਠਜੋੜ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਣਗੀਆਂ ਤੇ ਉਨ੍ਹਾਂ ਦਾ ਮੁੱਖ ਏਜੰਡਾ ਭਾਜਪਾ ਨੂੰ ਹਰਾਉਣਾ ਹੈ।
ਅੱਜ ਇੱਥੇ ਹੋਏ ਸਮਾਗਮ ਦੌਰਾਨ ਸ੍ਰੀ ਗਾਂਧੀ ਨੇ ਬਰਤਾਨੀਆ ਦੇ ਸੰਸਦ ਮੈਂਬਰਾਂ ਤੇ ਸਥਾਨਕ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ’ਚ ਵਾਪਰਿਆ ਸਿੱਖ ਕਤਲੇਆਮ ਕਾਂਡ ਬਹੁਤ ਹੀ ਦੁਖਦਾਈ ਸੀ, ਪਰ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਇਸ ਕਤਲੇਆਮ ’ਚ ਕਾਂਗਰਸ ਦੀ ਕੋਈ ਸ਼ਮੂਲੀਅਤ ਸੀ। ਉਨ੍ਹਾਂ ਕਿਹਾ, ‘‘ਕਿਸੇ ਵੱਲੋਂ ਵੀ ਕਿਸੇ ’ਤੇ ਕੀਤੀ ਗਈ ਹਿੰਸਾ ਗਲਤ ਹੈ। ਭਾਰਤ ਵਿੱਚ ਇੱਕ ਕਾਨੂੰਨੀ ਪ੍ਰਕਿਰਿਆ ਹੈ ਤੇ ਮੈਨੂੰ ਲੱਗਦਾ ਹੈ ਕਿ ਉਸ ਸਮੇਂ ਜੋ ਹੋਇਆ ਉਹ ਬਹੁਤ ਗਲਤ ਸੀ ਤੇ ਮੈਂ ਇਸ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਹੱਕ ਵਿੱਚ ਹਾਂ। ਮੇਰੇ ਦਿਮਾਗ ’ਚ ਇਸ ਗੱਲ ਨੂੰ ਲੈ ਕੇ ਕੋਈ ਵੀ ਦੁੱਚਿਤੀ ਨਹੀਂ ਹੈ ਤੇ ਮੈਂ ਮੰਨਦਾ ਹਾਂ ਕਿ ਇਹ ਇੱਕ ਦੁਖਾਂਤ ਤੇ ਦਰਦਨਾਕ ਤਜਰਬਾ ਸੀ।’’
ਇਸੇ ਦੌਰਾਨ ਸ੍ਰੀ ਗਾਂਧੀ ਨੇ ਕਿਹਾ, ‘‘ਅਗਲੀਆਂ ਲੋਕ ਸਭਾ ਚੋਣਾਂ ’ਚ ਮੁਕਾਬਲਾ ਸਿੱਧਾ ਹੋਵੇਗਾ। ਇੱਕ ਪਾਸੇ ਭਾਜਪਾ ਤੇ ਦੂਜੇ ਪਾਸੇ ਹਰ ਵਿਰੋਧੀ ਪਾਰਟੀ ਹੈ। ਇਸ ਦਾ ਕਾਰਨ ਇਹ ਹੈ ਕਿ ਪਹਿਲੀ ਵਾਰ ਭਾਰਤੀ ਸੰਸਥਾਵਾਂ ’ਤੇ ਹਮਲੇ ਹੋ ਰਹੇ ਹਨ। ਮੈਂ ਤੇ ਸਾਰੀ ਵਿਰੋਧੀ ਧਿਰ ਇਸ ਗੱਲ ’ਤੇ ਸਹਿਮਤ ਹੈ ਕਿ ਸਾਡੀ ਪਹਿਲ ਭਾਰਤ ਵਿੱਚ ਫੈਲਾਏ ਜਾ ਰਹੇ ਜ਼ਹਿਰ ਨੂੰ ਰੋਕਣਾ ਤੇ ਭਾਜਪਾ ਨੂੰ ਹਰਾਉਣਾ ਹੈ।’’
ਇਸੇ ਦੌਰਾਨ ਰਾਹੁਲ ਗਾਂਧੀ ਨੇ ਬਰਤਾਨੀਆ ਦੀ ਮੁੱਖ ਵਿਰੋਧੀ ਪਾਰਟੀ ਦੇ ਆਗੂਆਂ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ, ਜਿਨ੍ਹਾਂ ’ਚ ਭਾਰਤੀਆਂ ਨੂੰ ਵੀਜ਼ਾ ਸਬੰਧੀ ਆ ਰਹੀਆਂ ਦਿੱਕਤਾਂ ਤੇ ਬ੍ਰੈਗਜ਼ਿਟ ਦੇ ਪ੍ਰਭਾਵ ਸ਼ਾਮਲ ਹਨ। ਸ੍ਰੀ ਗਾਂਧੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਬ੍ਰੈਗਜ਼ਿਟ ਦੀ ਨਾਕਾਮੀ ਨਾਬਰਾਬਰੀ ਤੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦਾ ਵਾਧਾ ਕਰ ਸਕਦੀ ਹੈ। ਕਾਂਗਰਸ ਅਨੁਸਾਰ, ‘ਕਾਂਗਰਸ ਪ੍ਰਧਾਨ ਤੇ ਲੇਬਰ ਪਾਰਟੀ ਦੇ ਆਗੂਆਂ ਨੇ ਸਾਂਝੀਆਂ ਚਿੰਤਾ ਵਾਲੀਆਂ ਦੁਵੱਲੀਆਂ, ਖੇਤਰੀ ਤੇ ਆਲਮੀ ਘਟਨਾਵਾਂ ’ਤੇ ਚਰਚਾ ਕੀਤੀ। ਇਨ੍ਹਾਂ ’ਚ ਬੇਰੁਜ਼ਗਾਰੀ, ਵੱਖ ਰਿਹਾ ਬਚਾਅਵਾਦ, ਕਾਰੋਬਾਰੀ ਜੰਗ ਆਦਿ ਸ਼ਾਮਲ ਸਨ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article