PUNJABMAILUSA.COM

ਰਿਪਬਲੀਕਨ ਪਾਰਟੀ ਦੇ ਉਮੀਦਵਾਰ ਟਰੰਪ ਦੀ ਰੈਲੀ ‘ਚੋਂ ਸਿੱਖ ਨੂੰ ਕੱਢਿਆ ਬਾਹਰ

ਰਿਪਬਲੀਕਨ ਪਾਰਟੀ ਦੇ ਉਮੀਦਵਾਰ ਟਰੰਪ ਦੀ ਰੈਲੀ ‘ਚੋਂ ਸਿੱਖ ਨੂੰ ਕੱਢਿਆ ਬਾਹਰ

ਰਿਪਬਲੀਕਨ ਪਾਰਟੀ ਦੇ ਉਮੀਦਵਾਰ ਟਰੰਪ ਦੀ ਰੈਲੀ ‘ਚੋਂ  ਸਿੱਖ ਨੂੰ ਕੱਢਿਆ ਬਾਹਰ
January 27
11:10 2016

15
ਮੈਸਕੈਟਾਈਨ, 27 ਜਨਵਰੀ (ਆਇਓਵਾ), (ਪੰਜਾਬ ਮੇਲ)- ਅਮਰੀਕਾ ਦੇ ਪ੍ਰੈਜ਼ੀਡੈਂਟ ਦੀ ਚੋਣ ਲਈ ਰਿਪਬਲਿਕਨ ਪਾਰਟੀ ਦੇ ਚੋਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੀ ਚੱਲ ਰਹੀ ਇਕ ਰੈਲੀ ਦੌਰਾਨ ਇਕ ਸਿੱਖ ਵਿਅਕਤੀ ਨੂੰ ਬਾਹਰ ਕੱਢ ਦਿੱਤਾ ਗਿਆ। ਜਦੋਂ ਸ਼੍ਰੀ ਟਰੰਪ ਆਪਣੀ ਪ੍ਰਚਾਰ ਰੈਲੀ ਨੂੰ ਸੰਬੋਧਨ ਕਰ ਰਹੇ ਸਨ, ਤਾਂ ਗੂੜ੍ਹੇ ਲਾਲ ਰੰਗ ਦੀ ਦਸਤਾਰ ਵਾਲੇ ਸਿੱਖ ਵਿਅਕਤੀ ਅਰਸ਼ਦੀਪ ਸਿੰਘ ਨੇ ਉਨ੍ਹਾਂ ਦੇ ਮੁਸਲਿਮ ਵਿਰੋਧੀ ਭਾਸ਼ਣਾਂ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮੈਸਕੈਟਾਈਨ ਹਾਈ ਸਕੂਲ ਵਿਖੇ ਚੱਲ ਰਹੀ ਇਸ ਰੈਲੀ ਵਿਚ ਅਰਸ਼ਦੀਪ ਸਿੰਘ ਨੇ ਇਕ ਬੈਨਰ ਲਹਿਰਾਇਆ, ਜਿਸ ਉਪਰ ‘ਸਟੌਪ ਹੇਟ’ (ਨਫ਼ਰਤ ਬੰਦ ਕਰੋ) ਲਿਖਿਆ ਹੋਇਆ ਸੀ, ਜਿਸ ‘ਤੇ ਰੈਲੀ ‘ਚ ਇਕ ਦਮ ਹਫੜਾ-ਦਫੜੀ ਮੱਚ ਗਈ।
ਸ਼੍ਰੀ ਟਰੰਪ ਨੂੰ ਆਪਣਾ ਭਾਸ਼ਣ ਵਿਚੇ ਹੀ ਬੰਦ ਕਰਨਾ ਪਿਆ। ਇਸ ਦੌਰਾਨ ਉਸ ਨੇ ਕਿਹਾ ਕਿ ਇਸ ਨੇ ਲੱਗਦਾ ਹੈ ਟੋਪੀ ਨਹੀਂ ਪਾਈ ਹੋਈ, ਇਹ ਕੁੱਝ ਹੋਰ ਹੀ ਹੈ, ਹੁਣ ਸਾਨੂੰ ਇਸ ਦੇ ਲਈ ਸੋਚਣਾ ਪਵੇਗਾ। ਜਿਸ ਵਕਤ ਅਰਸ਼ਦੀਪ ਸਿੰਘ ਨੇ ਆਪਣਾ ਵਿਰੋਧ ਕੀਤਾ, ਉਸ ਵਕਤ ਸ਼੍ਰੀ ਟਰੰਪ ਸਤੰਬਰ 11 ਦੇ ਹਮਲਿਆਂ ਬਾਰੇ ਅਤੇ ਸਾਨ ਬਰਨਾਰਡੀਨੋ ਦੀ ਗੋਲੀਬਾਰੀ ਬਾਰੇ ਆਪਣੇ ਵਿਚਾਰ ਪੇਸ਼ ਕਰ ਰਹੇ ਸਨ। ਅੱਤਵਾਦੀ ਹਮਲਿਆਂ ਦਾ ਜ਼ਿਕਰ ਕਰਦਿਆਂ ਸ਼੍ਰੀ ਟਰੰਪ ਨੇ ਕਿਹਾ, ‘ਕੱਟੜ ਇਸਲਾਮਿਕ ਅੱਤਵਾਦ ਪੂਰੀ ਦੁਨੀਆਂ ‘ਚ ਫੈਲ ਗਿਆ ਹੈ ਅਤੇ ਸਾਡੇ ਰਾਸ਼ਟਰਪਤੀ ਹਨ, ਜੋ ਇਸ ਬਾਰੇ ਚੁੱਪ ਵੱਟੀ ਬੈਠੇ ਹਨ।’
ਅਰਸ਼ਦੀਪ ਸਿੰਘ ਨੇ ਲਾਲ ਪੱਗ ਬੰਨ੍ਹੀ ਹੋਈ ਸੀ ਤੇ ਉਸ ਦੀ ਉਮਰ ਕਰੀਬ 45 ਤੋਂ 50 ਸਾਲ ਦੇ ਵਿਚਕਾਰ ਲੱਗ ਰਹੀ ਸੀ, ਉਸ ਵੱਲੋਂ ਟਰੰਪ ਦਾ ਵਿਰੋਧ ਕਰਨ ‘ਤੇ ਸੁਰੱਖਿਆ ਦਸਤੇ ਉਸ ਨੂੰ ਧੂਹ ਕੇ ਹਾਲ ਤੋਂ ਬਾਹਰ ਲੈ ਗਏ। ਜਦੋਂ ਪ੍ਰਦਰਸ਼ਨਕਾਰੀ ਸਿੱਖ ਨੂੰ ਰੈਲੀ ਵਿਚੋਂ ਬਾਹਰ ਕੱਢਿਆ ਜਾ ਰਿਹਾ ਸੀ, ਤਾਂ ਉਸ ਸਮੇਂ ਟਰੰਪ ਦੇ ਸਮਰਥਕ ‘ਅਮਰੀਕਾ…ਅਮਰੀਕਾ…ਅਮਰੀਕਾ’ ਦੇ ਨਾਅਰੇ ਲਗਾ ਰਹੇ ਸਨ। ਟਰੰਪ ਦੀ ਇਸ ਰੈਲੀ ਦੇ ਬਾਹਰ ਵੀ ਮੁਸਲਮਾਨਾਂ ਲਈ ਟਰੰਪ ਦੇ ਬਿਆਨ ਦੇ ਖਿਲਾਫ ਵਿਖਾਵਾਕਾਰੀ ਪ੍ਰਦਰਸ਼ਨ ਕਰ ਰਹੇ ਸਨ।
ਜ਼ਿਕਰਯੋਗ ਹੈ ਕਿ ਟਰੰਪ ਅਮਰੀਕਾ ਵਿਚ ਰਹਿ ਰਹੀਆਂ ਘੱਟ ਗਿਣਤੀ ਸਮੂਹਾਂ ਬਾਰੇ ਆਪਣੇ ਬਿਆਨਾਂ ਨਾਲ ਕਾਫੀ ਚਰਚਾ ਵਿਚ ਹਨ। ਪਿੱਛੇ ਜਿਹੇ ਟਰੰਪ ਨੇ ਅਮਰੀਕਾ ਵਿਚ ਰਹਿ ਰਹੇ ਮੁਸਲਮਾਨਾਂ ਖਿਲਾਫ ਕਾਫੀ ਵੱਡਾ ਬਿਆਨ ਦਿੱਤਾ ਸੀ, ਜਿਸ ਵਿਚ ਉਸ ਨੇ ਕਿਹਾ ਸੀ ਕਿ ਮੁਸਲਮਾਨਾਂ ਨੂੰ ਅਮਰੀਕਾ ਵਿਚੋਂ ਕੱਢ ਦੇਣਾ ਚਾਹੀਦਾ ਹੈ ਅਤੇ ਅੱਗੇ ਤੋਂ ਅਮਰੀਕਾ ਵਿਚ ਵੜਨ ‘ਤੇ ਪਾਬੰਦੀ ਲਾ ਦੇਣੀ ਚਾਹੀਦੀ ਹੈ। ਜਿਸ ਨਾਲ ਅਮਰੀਕਾ ਵਿਚ ਰਹਿ ਰਹੀ ਮੁਸਲਮਾਨ ਕੌਮ ‘ਚ ਕਾਫੀ ਤਰਥੱਲੀ ਮਚੀ ਹੋਈ ਹੈ। ਹੁਣ ਇਕ ਸਿੱਖ ਵਿਅਕਤੀ ਵੱਲੋਂ ਕੀਤੇ ਗਏ ਇਸ ਵਿਰੋਧ ਨਾਲ ਭਵਿੱਖ ਵਿਚ ਸਿੱਖਾਂ ਬਾਰੇ ਟਰੰਪ ਆਪਣੀ ਕੀ ਨੀਤੀ ਅਪਣਾਉਂਦਾ ਹੈ, ਇਹ ਤਾਂ ਸਮਾਂ ਹੀ ਦੱਸੇਗਾ। ਟਰੰਪ ਇਸ ਵੇਲੇ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਲਈ ਪ੍ਰਾਇਮਰੀ ਦੀਆਂ ਚੋਣਾਂ ਲੜ ਰਿਹਾ ਹੈ ਅਤੇ ਉਸ ਦਾ ਪ੍ਰਚਾਰ ਇਸ ਵੇਲੇ ਜ਼ੋਰਾਂ ‘ਤੇ ਹੈ। ਜੇ ਉਹ ਪ੍ਰਾਇਮਰੀ ਦੀਆਂ ਚੋਣਾਂ ਜਿੱਤ ਜਾਂਦਾ ਹੈ, ਤਾਂ ਨਵੰਬਰ ਵਿਚ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਉਹ ਰਿਪਬਲਿਕਨ ਪਾਰਟੀ ਦਾ ਉਮੀਦਵਾਰ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article