PUNJABMAILUSA.COM

ਰਿਪੋਰਟ : 83 ਫੀਸਦ ਕਿਸਾਨਾਂ ਨੂੰ ਕਰਜ਼ੇ ਨੇ ਨਿਗਲਿਆ

 Breaking News

ਰਿਪੋਰਟ : 83 ਫੀਸਦ ਕਿਸਾਨਾਂ ਨੂੰ ਕਰਜ਼ੇ ਨੇ ਨਿਗਲਿਆ

ਰਿਪੋਰਟ : 83 ਫੀਸਦ ਕਿਸਾਨਾਂ ਨੂੰ ਕਰਜ਼ੇ ਨੇ ਨਿਗਲਿਆ
December 02
21:46 2017

ਚੰਡੀਗੜ੍ਹ, 2 ਦਸੰਬਰ (ਪੰਜਾਬ ਮੇਲ)- 01ਮਾਲਵੇ ਦੇ ਛੇ ਜ਼ਿਲ੍ਹਿਆਂ ਸੰਗਰੂਰ, ਬਠਿੰਡਾ, ਮਾਨਸਾ, ਬਰਨਾਲਾ, ਲੁਧਿਆਣਾ ਤੇ ਮੋਗਾ ਵਿੱੱਚ ਇਕ ਦਿਨ ’ਚ ਛੇ ਕਿਸਾਨ ਖੁ਼ਦ ਮੌਤ ਨੂੰ ਗਲ਼ ਲਾਉਂਦੇ ਹਨ। ਪਿਛਲੇ ਪੰਦਰਾਂ ਸਾਲਾਂ ’ਚ ਇਹ ਔਸਤ ਅੰਕੜਾ ਹੈ। ਇਨ੍ਹਾਂ ਜ਼ਿਲ੍ਹਿਆਂ ’ਚ ਘਰ ਘਰ ਜਾ ਕੇ ਕੀਤੇ ਸਰਵੇਖਣ ਮੁਤਾਬਕ ਸਾਲ 2000 ਤੋਂ 2015 ਦੇ ਅਰਸੇ ਦੌਰਾਨ 14,667 ਖੇਤ ਮਜ਼ਦੂਰਾਂ ਤੇ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਪੰਜਾਬ ਖੇਤੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਇਹ ਖੁਲਾਸਾ ਪਿਛਲੇ ਹਫ਼ਤੇ (22 ਨਵੰਬਰ) ਕਿਸਾਨ ਖ਼ੁਦਕੁਸ਼ੀਆਂ ਬਾਰੇ ਵਿਧਾਨ ਸਭਾ ਦੀ ਕਮੇਟੀ ਅੱਗੇ ਰੱਖੀ ਰਿਪੋਰਟ ’ਚ ਕੀਤਾ ਹੈ। ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀ ਕਰਜ਼ਿਆਂ ’ਚ ਰਾਹਤ ਦੇਣ ਲਈ ਭਾਵੇਂ ਅਜੇ ਦੁਚਿੱਤੀ ਵਿੱਚ ਹੈ, ਪਰ ਸਰਵੇਖਣ ਮੁਤਾਬਕ 83 ਫੀਸਦ ਕਿਸਾਨਾਂ ਨੂੰ ਕਰਜ਼ੇ ਨੇ ਨਿਗਲਿਆ ਹੈ। ਇਨ੍ਹਾਂ ’ਚੋਂ ਵੱਡੀ ਗਿਣਤੀ ਕਿਸਾਨ ਨਰਮਾ ਕਾਸ਼ਤਕਾਰ ਸਨ। ਸੀਮਾਂਤ ਕਿਸਾਨਾਂ (ਜਿਨ੍ਹਾਂ ਕੋਲ 2.47 ਏਕੜ ਤੋਂ ਵੀ ਘੱਟ ਰਕਬਾ ਹੈ) ਦੀ ਸਥਿਤੀ ਹੋਰ ਵੀ ਤਰਸਯੋਗ ਹੈ। ਕੁੱਲ ਖੁ਼ਦਕੁਸ਼ੀਆਂ ’ਚੋਂ ਸੀਮਾਂਤ ਤੇ ਛੋਟੇ ਕਿਸਾਨਾਂ ਦੀ ਗਿਣਤੀ ਕ੍ਰਮਵਾਰ 45.61 ਤੇ 30.53 ਫੀਸਦ ਬਣਦੀ ਹੈ। ਸਰਵੇਖਣ ਕਰਨ ਵਾਲੀ ਟੀਮ ਦੀ ਅਗਵਾਈ ਕਰਨ ਵਾਲੇ ਪ੍ਰੋ.ਸੁਖਪਾਲ ਸਿੰਘ ਨੇ ਕਿਹਾ ਕਿ ਨਰਮਾ ਉਤਪਾਦਕ ਬਠਿੰਡਾ, ਮਾਨਸਾ ਤੇ ਸੰਗਰੂਰ ਜ਼ਿਲ੍ਹਿਆਂ ਨੂੰ ਸਭ ਤੋਂ ਵੱਧ ਮਾਰ ਪਈ ਹੈ। ਇਹੀ ਵਰਤਾਰਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਵੇਖਿਆ ਜਾ ਸਕਦਾ ਹੈ। ਸਰਵੇਖਣ ਕਰਨ ਵਾਲੀ ਟੀਮ ’ਚ ਡਾ. ਮਨਜੀਤ ਕੌਰ ਤੇ ਡਾ. ਐਚ. ਐਸ. ਕਿੰਗਰਾ ਵੀ ਸ਼ਾਮਲ ਸਨ। ਸੰਗਰੂਰ ਵਿੱਚ 3818 ਕਿਸਾਨਾਂ ਨੇ, ਮਾਨਸਾ ’ਚ 3388, ਬਠਿੰਡਾ 3094, ਬਰਨਾਲਾ 1706, ਮੋਗਾ 1423 ਤੇ ਲੁਧਿਆਣਾ ਵਿੱਚ 1238 ਕਿਸਾਨਾਂ ਨੇ ਸਿਰੇ ਦਾ ਕਦਮ ਚੁੱਕਿਆ।
ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੀਐਨਡੀਯੂ ਅੰਮ੍ਰਿਤਸਰ ਤੇ ਪੀਏਯੂ ਲੁਧਿਆਣਾ ਨੂੰ ਕਿਸਾਨ ਖੁ਼ਦਕੁਸ਼ੀਆਂ ਦਾ ਸਰਵੇਖਣ ਕਰਨ ਲਈ ਕਿਹਾ ਸੀ। ਪੰਜਾਬੀ ਯੂਨੀਵਰਸਿਟੀ ਨੇ ਸੱਤ ਜ਼ਿਲ੍ਹਿਆਂ ’ਚ 1674 ਖ਼ੁਦਕੁਸ਼ੀਆਂ ਜਦਕਿ ਜੀਐਨਡੀਯੂ ਨੇ ਸਾਲ 2000 ਤੋਂ 2010 ਦੇ ਅਰਸੇ ਦੌਰਾਨ 433 ਖੁ਼ਦਕੁਸ਼ੀਆਂ ਦੇ ਕੇਸ ਰਿਪੋਰਟ ਕੀਤੇ ਸਨ। ਪ੍ਰੋ.ਸੁਖਪਾਲ ਨੇ ਕਿਹਾ ਕਿ ਸਰਵੇਖਣ ਦੀ ਰਿਪੋਰਟ ਤੇ ਮੌਜੂਦਾ ਅੰਕੜਿਆਂ ਦੇ ਮੱਦੇਨਜ਼ਰ ਸਰਕਾਰ ਨੂੰ ਫੌਰੀ ਸੀਮਾਂਤ ਤੇ ਛੋਟੇ ਕਿਸਾਨਾਂ ਲਈ ਇਕ ਸਾਲ ਲਈ ਕਿਸਾਨੀ ਕਰਜ਼ਿਆਂ ’ਤੇ ਰੋਕ ਦਾ ਐਲਾਨ ਕਰਦਿਆਂ ਕਰਜ਼ੇ ਦੀ ਅਦਾਇਗੀ ਦਾ ਸਮਾਂ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਿਆਜ ਰਹਿਤ ਕਰਜ਼ਾ ਦੇਣ ਦੀ ਵੀ ਵਕਾਲਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article