PUNJABMAILUSA.COM

ਰੀਓ ਓਲੰਪਿਕ : ਚੀਨ-ਅਮਰੀਕਾ ਰਹਿਣਗੇ ਮੋਹਰੀ

ਰੀਓ ਓਲੰਪਿਕ : ਚੀਨ-ਅਮਰੀਕਾ ਰਹਿਣਗੇ ਮੋਹਰੀ

ਰੀਓ ਓਲੰਪਿਕ : ਚੀਨ-ਅਮਰੀਕਾ ਰਹਿਣਗੇ ਮੋਹਰੀ
August 06
03:04 2016

TOPSHOT-OLY-2016-RIO-TORCH-CHRIST
ਰੀਓ ਡੀ ਜਨੇਰੋ, 5 ਅਗਸਤ (ਪੰਜਾਬ ਮੇਲ)- ਵਿਸ਼ਵ ਦੇ ਦੋ ਸਭ ਤੋਂ ਵੱਡ ਅਰਥਚਾਰੇ ਅਮਰੀਕਾ ਤੇ ਚੀਨ ਨੂੰ ਐਤਕੀਂ ਰੀਓ ਓਲੰਪਿਕ ਵਿੱਚ ਸਭ ਤੋਂ ਵੱਧ ਤਗ਼ਮੇ ਮਿਲਣਗੇ। ਗੋਲਡਮੈਨ ਸੈਕਸ ਨਾਂ ਦੀ ਏਜੰਸੀ ਵੱਲੋਂ ਕੀਤੇ ਸਰਵੇ ਮੁਤਾਬਕ ਅੱਜ ਤੋਂ ਸ਼ੁਰੂ ਹੋ ਰਹੀਆਂ ਓਲੰਪਿਕ ਖੇਡਾਂ ਵਿੱਚ ਅਮਰੀਕਾ 45 ਸੋਨ ਤਗ਼ਮਿਆਂ ਨਾਲ ਅੱਵਲ ਜਦਕਿ ਚੀਨ 36 ਨਾਲ ਦੋਇਮ ਰਹੇਗਾ। ਇਸ ਤੋਂ ਇਲਾਵਾ ਸਰਵੇ ਵਿੱਚ ਲੰਡਨ ਓਲੰਪਿਕ ਦੀ ਮੇਜ਼ਬਾਨੀ ਕਰਨ ਵਾਲੇ ਬ੍ਰਿਟੇਨ ਦੇ ਖਾਤੇ ਵਿੱਚ 23 ਜਦਕਿ ਡੋਪਿੰਗ ਵਿਵਾਦ ਨਾਲ ਜੂਝ ਰਹੇ ਰੂਸ ਦੀ ਝੋਲੀ 14 ਸੋਨ ਤਗ਼ਮੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਓਲੰਪਿਕ ਮਸ਼ਾਲ ਤੋਂ ਕਮਾਈ ਕਰ ਰਿਹੈ ਵਿਦਿਆਰਥੀ
ਬ੍ਰਾਜ਼ੀਲ ਦਾ ਇਕ ਕਾਲਜ ਵਿਦਿਆਰਥੀ ਓਲੰਪਿਕ ਮਸ਼ਾਲ ਤੋਂ ਮੋਟੀ ਕਮਾਈ ਕਰ ਰਿਹਾ ਹੈ। ਰਿਨਾਲਡੋ ਮਾਇਯਾ ਨੇ ਪਿਛਲੇ ਤਿੰਨ ਮਹੀਨਿਆਂ ਦੌਰਾਨ ਬ੍ਰਾਜ਼ੀਲ ਦੇ ਵੱਖ ਵੱਖ ਸ਼ਹਿਰਾਂ ਤੇ ਇਲਾਕਿਆਂ ’ਚੋਂ ਓਲੰਪਿਕ ਰਿਲੇਅ ਲਈ ਵਰਤੀ ਮਿਸ਼ਾਲ (ਟਾਰਚ) ਨੂੰ ਆਨਲਾਈਨ 1880 ਡਾਲਰਾਂ ਵਿੱਚ ਖਰੀਦਿਆ ਸੀ। ਵਿਦਿਆਰਥੀ ਨੂੰ ਹਾਲਾਂਕਿ ਇਹ ਟਾਰਚ ਖਾਸੀ ਮਹਿੰਗੀ ਪਈ, ਪਰ ਹੁਣ ਉਹ ਲਾਗਤ ਖਰਚੇ ਨੂੰ ਪੂਰਾ ਕਰਨ ਤੇ ਮੁਨਾਫ਼ਾ ਕਮਾਉਣ ਦੇ ਇਰਾਦੇ ਨਾਲ ਸੈਲਾਨੀਆਂ ਤੋਂ ਟਾਰਚ ਨਾਲ ਫੋਟੋ ਖਿਚਵਾਉਣ ਦੇ ਪੰਜ ਰਿਯਾਸ ਵਸੂਲ ਰਿਹਾ ਹੈ। ਮਾਇਯਾ ਹੁਣ ਤਕ ਪੰਜ ਸੌ ਰਿਯਾਸ ਦੀ ਕਮਾਈ ਕਰ ਚੁੱਕਾ ਹੈ ਤੇ ਟਾਰਚ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਓਲੰਪਿਕ ’ਚ ਲਹਿਰਾਏਗਾ ਕੋਸੋਵਾ ਦਾ ਝੰਡਾ
ਸਰਬੀਆ ਤੋਂ ਵੱਖ ਹੋਏ ਮੁਲਕ ਕੋਸੋਵਾ ਦੀ ਟੀਮ ਰੀਓ ਵਿੱਚ ਪਹਿਲੀ ਵਾਰ ਓਲੰਪਿਕ ਦਾ ਹਿੱਸਾ ਬਣੇਗੀ। ਦੇਸ਼ ਵਾਸੀਆਂ ਨੂੰ ਅਥਲੀਟ ਵਿਜੋਨਾ ਕ੍ਰਾਇਜਿਊ ਤੋਂ ਪਲੇਠੇ ਤਗ਼ਮੇ ਦੀ ਆਸ ਰਹੇਗੀ। ਕੋਸੋਵਾ 2014 ਵਿੱਚ ਓਲੰਪਿਕ ਕਮੇਟੀ ਦਾ ਮੈਂਬਰ ਬਣਿਆ ਸੀ ਤੇ ਇਸੇ ਸਾਲ ਉਸ ਨੂੰ ਯੂਏਫਾਾ ਤੇ ਫੀਫਾ ਦੀ ਮੈਂਬਰੀ ਮਿਲੀ ਸੀ। 18 ਸਾਲਾ ਕ੍ਰਾਇਜਿਊ ਨੇ ਕਿਹਾ ਕਿ ਉਹ ਭਾਗਾਂ ਵਾਲਾ ਹੈ ਕਿ ਉਸ ਨੂੰ ਮੁਲਕ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ। ਉਸ ਤੋਂ ਇਲਾਵਾ ਦੋ ਵਾਰ ਦੀ ਵਿਸ਼ਵ ਜੂਡੋ ਚੈਂਪੀਅਨ ਮੈਲਿੰਡਾ ਕੇਲਮੇਂਡੀ ਓਲੰਪਿਕ ਦੇ ਉਦਘਾਟਨੀ ਸਮਾਗਮ ’ਚ ਮੁਲਕ ਦੀ ਝੰਡਾਬਰਦਾਰ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article