PUNJABMAILUSA.COM

ਰੀਓ ਓਲੰਪਿਕ ਲਈ ਸਰਦਾਰ ਸਿੰਘ ਤੋਂ ਖੋਹੀ ਭਾਰਤੀ ਹਾਕੀ ਟੀਮ ਦੀ ਸਰਦਾਰੀ

ਰੀਓ ਓਲੰਪਿਕ ਲਈ ਸਰਦਾਰ ਸਿੰਘ ਤੋਂ ਖੋਹੀ ਭਾਰਤੀ ਹਾਕੀ ਟੀਮ ਦੀ ਸਰਦਾਰੀ

ਰੀਓ ਓਲੰਪਿਕ ਲਈ ਸਰਦਾਰ ਸਿੰਘ ਤੋਂ ਖੋਹੀ ਭਾਰਤੀ ਹਾਕੀ ਟੀਮ ਦੀ ਸਰਦਾਰੀ
July 13
10:12 2016

1
ਦਿੱਲੀ, 13 ਜੁਲਾਈ (ਪੰਜਾਬ ਮੇਲ)- ਲੰਮੇ ਸਮੇਂ ਤੋਂ ਭਾਰਤੀ ਹਾਕੀ ਟੀਮ ਦੀ ਅਗਵਾਈ ਕਰ ਰਹੇ ਸਰਦਾਰ ਸਿੰਘ ਨੂੰ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ ਅਤੇ ਰੀਓ ਓਲੰਪਿਕ ਲਈ ਉਸ ਦੀ ਥਾਂ ਸੀਨੀਅਰ ਗੋਲਚੀ ਪੀਆਰ ਸ੍ਰੀਜੇਸ਼ ਨੂੰ ਟੀਮ ਦੀ ਕਮਾਨ ਸੌਂਪ ਦਿੱਤੀ ਗਈ ਹੈ। ਦੁਨੀਆਂ ਦੇ ਸਰਵੋਤਮ ਗੋਲਚੀਆਂ ਵਿਚੋਂ ਇਕ ਸ੍ਰੀਜੇਸ਼ ਨੂੰ ਲੰਡਨ ਵਿਚ 6 ਦੇਸ਼ਾਂ ਦੇ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿਚ ਉਸ ਦੀ ਅਗਵਾਈ ਹੇਠ ਟੀਮ ਨੂੰ ਚਾਂਦੀ ਦਾ ਤਗਮਾ ਜਿੱਤਣ ਦਾ ਫਾਇਦਾ ਮਿਲ ਗਿਆ ਹੈ। ਭਾਰਤ ਨੇ ਇਸ ਟੂਰਨਾਮੈਂਟ ਵਿਚ 38 ਸਾਲ ਦੇ ਇਤਿਹਾਸ ਵਿਚ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਸੀ। ਟੀਮ ਦੇ ਅਹਿਮ ਮੈਂਬਰ ਐੱਸ.ਵੀ. ਸੁਨੀਲ ਨੂੰ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਉਹ ਚੈਂਪੀਅਨਜ਼ ਟਰਾਫੀ ਵਿਚ ਸ੍ਰੀਜੇਸ਼ ਨਾਲ ਉਪ ਕਪਤਾਨ ਸੀ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਰਦਾਰ ਸਿੰਘ ਨੂੰ ਖ਼ਰਾਬ ਪ੍ਰਦਰਸ਼ਨ ਕਾਰਨ ਹਟਾਇਆ ਗਿਆ ਹੈ ਪਰ ਟੀਮ ਦੇ ਮੁੱਖ ਕੋਚ ਰੋਲੈਂਡ ਓਲਟਮੈਨਜ਼ ਨੇ ਕਿਹਾ ਹੈ ਕਿ ਇਸ ਸਟਾਰ ਮਿਡਫੀਲਡਰ ਨੂੰ ਵਾਧੂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਲਈ ਕਪਤਾਨੀ ਤੋਂ ਹਟਾਇਆ ਗਿਆ ਹੈ।
ਓਲੰਪਿਕ ਲਈ ਚੁਣੀ ਗਈ 16 ਮੈਂਬਰੀ ਟੀਮ ਨਵੇਂ ਤੇ ਪੁਰਾਣੇ ਖਿਡਾਰੀਆਂ ਨਾਲ ਸਜੀ ਹੈ। ਲੰਡਨ ਵਿੱਚ ਖੇਡੇ ਸੱਤ ਖਿਡਾਰੀਆਂ ਦੇ ਨਾਲ ਨਾਲ ਨੌਂ ਨਵੇਂ ਚਿਹਰੇ ਸ਼ਾਮਲ ਕੀਤੇ ਗਏ ਹਨ। ਟੀਮ ਵਿੱਚ ਛੇ ਡਿਫੈਂਡਰ, ਛੇ ਮਿਡਫੀਲਡਰ, ਚਾਰ ਹਮਲਾਵਰ ਤੇ ਸਿਰਫ ਇਕ ਗੋਲਚੀ ਸ੍ਰੀਜੇਸ਼ ਹੈ। ਟੀਮ ਲਈ ਦੋ ਖਿਡਾਰੀਆਂ ਪ੍ਰਦੀਪ ਮੋਰ ਅਤੇ ਗੋਲਚੀ ਵਿਕਾਸ ਦਾਹੀਆ ਨੂੰ ਟੀਮ ਲਈ ਤਿਆਰ-ਬਰ-ਤਿਆਰ ਰੱਖਿਆ ਗਿਆ ਹੈ। ਇਥੇ ਹਾਕੀ ਇੰਡੀਆ ਦੇ ਸਮਾਗਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਮੁੱਖ ਮਹਿਮਾਨ ਸਨ। ਉਨ੍ਹਾਂ ਤੋਂ ਇਲਾਵਾ ਖੇਡ ਮੰਤਰੀ ਵਿਜੈ ਗੋਇਲ, ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਅਨੁਰਾਗ ਠਾਕੁਰ, ਕੌਮਾਂਤਰੀ ਹਾਕੀ ਸੰਘ ਦੇ ਪ੍ਰਧਾਨ ਲੇਨਾਡੋ ਨੇਗਰ ਅਤੇ ਹੋਰ ਕਈ ਹਸਤੀਆਂ ਸ਼ਾਮਲ ਸਨ।
ਟੀਮ: ਪੀਆਰ ਸ੍ਰੀਜੇਸ਼ (ਗੋਲਚੀ ਅਤੇ ਕਪਤਾਨ), ਹਰਮਨਪ੍ਰੀਤ ਸਿੰਘ, ਰੁਪਿੰਦਰ ਸਿੰਘ, ਕੋਥਾਜੀਤ ਸਿੰਘ, ਸੁਰਿੰਦਰ ਕੁਮਾਰ, ਮਨਪ੍ਰੀਤ ਸਿੰਘ, ਸਰਦਾਰ ਸਿੰਘ, ਵੀਆਰ ਰਘੂਨਾਥ, ਐਸਕੇ ਉਥੱਪਾ, ਦਿਨੇਸ਼ ਮੁਜੀਤਬਾ, ਦਵਿੰਦਰ ਵਾਲਮੀਕੀ, ਐਸਵੀ ਸੁਨੀਲ, ਅਕਾਸ਼ਦੀਪ ਸਿੰਘ, ਰਮਨਦੀਪ ਸਿੰਘ, ਚਿੰਗਲੇਨਸਾਨਾ ਸਿੰਘ ਅਤੇ ਨਿੱਕਨ ਥਮੱਈਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article