PUNJABMAILUSA.COM

ਰੂਪਨਗਰ ਦੇ ਵਿਧਾਇਕ ਸਮੇਤ ਹੋਰਾਂ ਦੀ ਦਸਤਾਰ ਉਛਾਲਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਰੂਪਨਗਰ ਦੇ ਵਿਧਾਇਕ ਸਮੇਤ ਹੋਰਾਂ ਦੀ ਦਸਤਾਰ ਉਛਾਲਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਰੂਪਨਗਰ ਦੇ ਵਿਧਾਇਕ ਸਮੇਤ ਹੋਰਾਂ ਦੀ ਦਸਤਾਰ ਉਛਾਲਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
June 22
17:52 2018

ਅੰਮ੍ਰਿਤਸਰ, 22 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਦਸਤਾਰ ਸਿੱਖ ਦੀ ਪਛਾਣ ਹੋਣ ਦੇ ਨਾਲ-ਨਾਲ ਸਿੱਖ ਕੌਮ ਦਾ ਮਾਣ ਵੀ ਹੈ ਅਤੇ ਸਿੱਖ ਜਗਤ ਨੂੰ ਇਹ ਕਦੇ ਵੀ ਨਹੀਂ ਭੁਲਣਾ ਚਾਹੀਦਾ ਕਿ ਆਪਸੀ ਝਗੜਿਆਂ ਕਾਰਨ ਹੋਈ ਦਸਤਾਰ ਦੀ ਬੇਅਦਬੀ ਨਾਲ ਸਮੁੱਚੇ ਸਿੱਖ ਜਗਤ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਇਹ ਪ੍ਰਗਟਾਵਾ ਬੀਤੇ ਕੱਲ੍ਹ ਰੂਪਨਗਰ ਦੇ ਵਿਧਾਇਕ ਸਮੇਤ ਹੋਰਨਾਂ ਦੀਆਂ ਦਸਤਾਰਾਂ ਉਛਾਲਣ ਦੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਤੀਕਰਮ ਪ੍ਰਗਟ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦਸਤਾਰ ਦੀ ਮਹਾਨਤਾ ਬਹੁਤ ਵੱਡੀ ਹੈ ਅਤੇ ਜਦੋਂ ਵੀ ਕਿਧਰੇ ਅਜਿਹੀ ਘਟਨਾ ਵਾਪਰਦੀ ਹੈ ਤਾਂ ਸਮੁੱਚੇ ਸਿੱਖ ਜਗਤ ਨੂੰ ਕਈ ਤਰ੍ਹਾਂ ਦੇ ਸਵਾਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਪਸੀ ਮਾਮਲਿਆਂ ਅਤੇ ਝਗੜਿਆਂ ਸਮੇਂ ਦਸਤਾਰ ਦੀ ਬੇਅਦਬੀ ਕਰਨਾ ਕਿਸੇ ਵੀ ਤਰ੍ਹਾਂ ਸਿਆਣਪ ਨਹੀਂ ਹੈ ਅਤੇ ਜੇਕਰ ਇੱਕ ਸਿੱਖ ਹੀ ਦੂਸਰੇ ਸਿੱਖ ਦੀ ਦਸਤਾਰ ਉਤਾਰੇਗਾ ਤਾਂ ਇਸ ਦਾ ਵਿਸ਼ਵ ਪੱਧਰ ’ਤੇ ਬੁਰਾ ਪ੍ਰਭਾਵ ਪੈਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਕੌਮ ਦੁਨੀਆਂ ਭਰ ਵਿਚ ਆਪਣੀ ਵਿਲੱਖਣ ਪਛਾਣ ਕਾਰਨ ਅੱਗੇ ਵੱਧ ਰਹੀ ਹੈ ਜਦਕਿ ਇਹ ਵੀ ਸੱਚ ਹੈ ਕਿ ਅਜਿਹੇ ਹੀ ਕੁਝ ਲੋਕਾਂ ਦੀ ਘਟੀਆ ਹਰਕਤ ਕਾਰਨ ਕੌਮ ਨੂੰ ਮੁਸ਼ਕਲਾਂ ਤੇ ਨਮੋਸ਼ੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁੰਡਾਗਰਦੀ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮਾਫੀਆ ਦੀ ਸਰਗਰਮੀ ਚਿੰਤਾਜਨਕ ਹੈ ਅਤੇ ਇਸ ’ਤੇ ਤੁਰੰਤ ਰੋਕ ਲਗਾਉਣ ਲਈ ਸਰਕਾਰ ਸੁਹਿਰਦ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article