PUNJABMAILUSA.COM

ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ

ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ

ਰੂਪਨਗਰ ਪੁਲੀਸ ਨੇ ਪਿੰਡ ਡੰਗੋਲੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਕੀਤਾ ਹੱਲ
June 11
05:03 2018

ਸਿੰਘ ਸ਼ਹੀਦਾਂ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਵਾਲ ਗ੍ਰੰਥੀ ਸਿੰਘ ਨੇ ਹੀ ਕੀਤੀ ਬੇਅਦਬੀ
ਰੂਪਨਗਰ ਪੁਲੀਸ ਵਲੋਂ ਮੁਲਜ਼ਮ ਗ੍ਰਿਫ਼ਤਾਰ
ਬੇਅਦਬੀ ਲਈ ਵਰਤੀ ਗਈ ਸਿਰੀ ਸਾਹਿਬ ਦੀ ਸਾਇਡ ਵਾਲੀ ਪੱਤੀ ਤੇ ਸਿਰੀ ਸਾਹਿਬ ਬਰਾਮਦ

ਰੂਪਨਗਰ, 11 ਜੂਨ (ਪੰਜਾਬ ਮੇਲ)- ਜ਼ਿਲ੍ਹਾ ਰੂਪਨਗਰ ਦੀ ਪੁਲੀਸ ਨੇ ਜ਼ਿਲ੍ਹੇ ਦੇ ਪਿੰਡ ਡੰਗੋਲੀ ਦੇ ਸਿੰਘ ਸ਼ਹੀਦਾਂ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਕੁੱਝ ਘੰਟਿਆਂ ‘ਚ ਹੀ ਹੱਲ ਕਰ ਲਿਆ ਹੈ ਅਤੇ ਸਬੰਧਤ ਗੁਰਦਵਾਰਾ ਸਾਹਿਬ ‘ਚ ਸੇਵਾ ਸੰਭਾਲ ਕਰਨ ਵਾਲੇ ਗ੍ਰੰਥੀ ਸਿੰਘ ਜਗਤਾਰ ਸਿੰਘ ਨੂੰ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇੱਕ ਭਰਵੀਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਰਾਜ ਬਚਨ ਸਿੰਘ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ 09 ਜੂਨ, 2018 ਪਿੰਡ ਡੰਗੋਲੀ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਸੰਬੰਧੀ ਜਸਮੇਰ ਸਿੰਘ, ਇੰਚਾਰਜ ਚੌਕੀ, ਘਨੌਲੀ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਿੰਡ ਡੰਗੋਲੀ, ਥਾਣਾ ਸਦਰ, ਰੂਪਨਗਰ ਦੇ ਸਿੰਘ ਸਹੀਦਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਕਿਸੇ ਨਾ ਮਾਲੂਮ ਵਿਅਕਤੀ ਜਾਂ ਵਿਅਕਤੀਆਂ ਜਾਂ ਸਰਾਰਤੀ ਅਨਸਰਾਂ ਵੱਲੋਂ ਪਾੜ ਦਿੱਤੇ ਗਏ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸ. ਰਾਜ ਬਚਨ ਸਿੰਘ, ਸੀਨੀਅਰ ਕਪਤਾਨ ਪੁਲੀਸ, ਰੂਪਨਗਰ 09 ਜੂਨ, 2018 ਪਿੰਡ ਡੰਗੋਲੀ, ਜ਼ਿਲਾ ਰੂਪਨਗਰ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮੁੱਕਦਮਾਂ ਨੰਬਰ 58 ਮਿਤੀ 09-06-2018 ਅ/ਧ 295-ਏ ਹਿੰ;ਦੰ: ਥਾਣਾ ਸਦਰ ਰੂਪਨਗਰ ਵਿਖੇ ਦਰਜ ਕਰਕੇ ਕਪਤਾਨ ਪੁਲਿਸ ਇੰਨਵੈਸਟੀਗੇਸਨ ਸ. ਰਮਿੰਦਰ ਸਿੰਘ, ਉਪ ਕਪਤਾਨ, ਪੁਲਿਸ ਇੰਨਵੈਸਟੀਗੇਸਨ, ਸ. ਵਰਿੰਦਰਜੀਤ ਸਿੰਘ, ਉਪ ਕਪਤਾਨ ਪੁਲੀਸ ਸਥਾਨਕ, ਸ. ਮਨਵੀਰ ਸਿੰਘ ਬਾਜਵਾ ਅਤੇ ਇੰਸਪੈਕਟਰ ਅਤੁੱਲ ਸੋਨੀ ਇੰਚਾਰਜ, ਸੀ.ਆਈ.ਏ. ਸਟਾਫ ਰੂਪਨਗਰ ਅਤੇ ਇੰਸਪੈਕਟਰ ਰਾਜਪਾਲ ਸਿੰਘ ਮੁੱਖ ਅਫਸਰ, ਥਾਣਾ ਸਦਰ ਰੂਪਨਗਰ ਦੀ ਟੀਮ ਵਲੋਂ ਇਸ ਬੇਅਦਬੀ ਦੀ ਘਟਨਾਂ ਨੂੰ ਕੁੱਝ ਹੀ ਘੰਟਿਆਂ ਵਿੱਚ ਹੱਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸ. ਰਾਜ ਬਚਨ ਸਿੰਘ ਨੇ ਦੱਸਿਆ ਕਿ ਡੂੰਘਾਈ ਨਾਲ ਤਫਤੀਸ਼ ਕਰਨ ‘ਤੇ ਪਾਇਆ ਗਿਆ ਕਿ ਗ੍ਰੰਥੀ ਜਗਤਾਰ ਸਿੰਘ ਪੁੱਤਰ ਮੰਗਤ ਸਿੰਘ ਕੌਮ ਸੈਣੀ ਵਾਸੀ ਡੰਗੋਲੀ ਥਾਣਾ ਸਦਰ ਰੂਪਨਗਰ ਵਾਰ-ਵਾਰ ਆਪਣੇ ਬਿਆਨ ਬਦਲ ਰਿਹਾ ਸੀ, ਜਿਸਨੇ ਪਹਿਲਾਂ ਪੁਲਿਸ ਨੂੰ ਦੱਸਿਆ ਕਿ ਉਹ ਮਿਤੀ 09 ਜੂਨ, 2018 ਸਵੇਰੇ ਕਰੀਬ 5:45 ਵਜੇ ਗੁਰੂ ਘਰ ਤੋਂ ਰੋਜ਼ਾਨਾ ਵਾਂਗ ਸੇਵਾ ਸੰਭਾਲ ਕਰਕੇ ਗੁਰੂ ਘਰ ਦਾ ਦਰਵਾਜਾ ਬੰਦ ਕਰਕੇ ਆਪਣੇ ਘਰ ਚਲਾ ਗਿਆ ਸੀ ਪਰ ਫਿਰ ਕਹਿਣ ਲੱਗਾ ਕਿ ਮੈਂ ਜਾਣ ਸਮੇਂ ਗੁਰੂ ਘਰ ਦਾ ਦਰਵਾਜਾ ਬੰਦ ਨਹੀਂ ਕੀਤਾ ਸੀ। ਗੰ੍ਰਥੀ ਜਗਤਾਰ ਸਿੰਘ ਨੇ ਦੱਸਿਆ ਸੀ ਕਿ ਮੈਂ ਘਟਨਾ ਬਾਰੇ ਲੋਕਾਂ ਨੂੰ ਆਪਣੇ ਟੈਲੀਫੋਨ ਰਾਹੀਂ ਜਾਣਕਾਰੀ ਦਿੱਤੀ ਸੀ ਪ੍ਰੰਤੂ ਤਫਤੀਸ਼ ਦੌਰਾਨ ਇਹ ਗੱਲ ਵੀ ਝੂਠੀ ਸਾਬਿਤ ਹੋਈ।
ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਗ੍ਰੰਥੀ ਜਗਤਾਰ ਸਿੰਘ ਸਵੇਰੇ 5:45 ਵਜੇ ਦੇ ਕਰੀਬ ਗੁਰ ੂਘਰ ਤੋਂ ਆਪਣੇ ਘਰ ਨੂੰ ਚਲਾ ਗਿਆ ਸੀ ਅਤੇ ਕਰੀਬ 6:15 ਵਜੇ ਪਿੰਡ ਦੀਆਂ ਔਰਤਾਂ ਗੁਰਦੁਆਰਾ ਸਹਿਬ ਵਿਖੇ ਆਈਆਂ ਸਨ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਇਹ ਬੇਅਦਬੀ ਘਟਨਾ ਵੇਖੀ ਸੀ। ਉਨ੍ਹਾਂ ਦੱਸਿਆ ਕਿ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗੰ੍ਰਥੀ ਸਿੰਘ ਦੇ ਗੁਰੂ ਘਰ ਤੋਂ ਜਾਣ ਅਤੇ ਔਰਤਾਂ ਦੇ ਗੁਰੂ ਘਰ ਆਉਣ ਤੋਂ ਪਹਿਲਾਂ ਹੋਰ ਕੋਈ ਵੀ ਵਿਅਕਤੀ ਗੁਰੂਦੁਆਰਾ ਸਾਹਿਬ ਵਿੱਚ ਨਹੀਂ ਸੀ ਆਇਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗੰ੍ਰਥੀ ਜਗਤਾਰ ਸਿੰਘ ਅੱਜ ਲਏ ਗਏ ਮੁੱਖ ਵਾਕ ਅਤੇ ਪੰਨਾ ਨੰਬਰ ਬਾਰੇ ਵੀ ਕੁੱਝ ਨਹੀਂ ਦੱਸ ਸਕਿਆ। ਗੰ੍ਰਥੀ ਜਗਤਾਰ ਸਿੰਘ ਤੋਂ ਸਖ਼ਤੀ ਨਾਲ ਕੀਤੀ ਪੁੱਛ ਗਿੱਛ ਦੌਰਾਨ ਉਸਨੇ ਮੰਨਿਆ ਕਿ ਉਹ ਟਰੱਕ ਡਰਾਇਵਰੀ ਕਰਦਾ ਹੈ ਅਤੇ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਸਾਹਿਬ ਰੱਖਣ ਬਾਰੇ ਕਈ ਦਿਨਾਂ ਤੋ ਉਸ ‘ਤੇ ਦਬਾਅ ਪਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਇਹ ਗੱਲ ਮੰਨੀ ਕਿ ਉਹ ਗੁਰੂਦੁਆਰਾ ਸਾਹਿਬ ਦੀ ਰੋਜ਼ਾਨਾ ਡਿਊਟੀ ਤੋ ਅੱਕ ਗਿਆ ਸੀ ਅਤੇ ਆਪਣੀ ਟਰੱਕ ਡਰਾਇਵਰੀ ਦੇ ਕੰਮ ਵਿਚੋਂ ਗੁਰੂਦੁਆਰਾ ਸਾਹਿਬ ਦੇ ਕੰਮ ਲਈ ਸਮਾਂ ਕੱਢਣਾ ਉਸ ਲਈ ਬਹੁਤ ਮੁਸ਼ਕਿਲ ਸੀ। ਇਸ ਸਭ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਕੇ ਉਸਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਕੋਲ ਭੋਗ ਲਗਾਉਣ ਲਈ ਰੱਖੀ ਸਿਰੀ ਸਾਹਿਬ ਦੀ ਸਾਇਡ ਵਾਲੀ ਪੱਤੀ ਨਾਲ ਹੀ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਕਈ ਅੰਗ ਫਾੜ ਦਿੱਤੇ ਅਤੇ ਅਤੇ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਗੁਰੂ ਘਰ ਦਾ ਦਰਵਾਜਾ ਇਸ ਮੰਤਵ ਲਈ ਖੁੱਲਾ ਛੱਡ ਕੇ ਚੱਲਾ ਗਿਆ ਕਿ ਲੋਕੀ ਇਹ ਸਮਝਣ ਕਿ ਕਿਸੇ ਜਾਨਵਰ ਨੇ ਗੁਰੂਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਨ੍ਹਾ ਦੱਸਿਆ ਕਿ ਗੰ੍ਰਥੀ ਜਗਤਾਰ ਸਿੰਘ ਨੂੰ ਇਸ ਮੁਕੱਦਮੇ ‘ਚ ਅੱਜ 10 ਜੂਨ, 2018 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article