PUNJABMAILUSA.COM

ਰੂਸ ਨਾਲ ਰੱਖਿਆ ਸੌਦਾ ਕਰਨ ‘ਤੇ ਭਾਰਤ ‘ਤੇ ਨਹੀਂ ਲੱਗੇਗੀ ਅਮਰੀਕੀ ਪਾਬੰਦੀ

 Breaking News

ਰੂਸ ਨਾਲ ਰੱਖਿਆ ਸੌਦਾ ਕਰਨ ‘ਤੇ ਭਾਰਤ ‘ਤੇ ਨਹੀਂ ਲੱਗੇਗੀ ਅਮਰੀਕੀ ਪਾਬੰਦੀ

ਰੂਸ ਨਾਲ ਰੱਖਿਆ ਸੌਦਾ ਕਰਨ ‘ਤੇ ਭਾਰਤ ‘ਤੇ ਨਹੀਂ ਲੱਗੇਗੀ ਅਮਰੀਕੀ ਪਾਬੰਦੀ
August 02
17:34 2018

ਵਾਸ਼ਿੰਗਟਨ, 2 ਅਗਸਤ (ਪੰਜਾਬ ਮੇਲ)- ਅਮਰੀਕੀ ਸੰਸਦ ਨੇ ਰੂਸ ਨਾਲ ਰੱਖਿਆ ਸੌਦਾ ਕਰਨ ‘ਤੇ ਭਾਰਤ ਨੂੰ ਪਾਬੰਦੀ ਤੋਂ ਬਚਾਉਣ ਦਾ ਰਸਤਾ ਕੱਢ ਲਿਆ ਹੈ। ਸੰਸਦ ਨੇ ਰਾਸ਼ਟਰੀ ਰੱਖਿਆ ਅਥਾਰਿਟੀ ਬਿਲ 2019 ਪਾਸ ਕਰਕੇ ਸੀ.ਏ.ਏ.ਟੀ.ਐਸ. ਕਾਨੂੰਨ ਤਹਿਤ ਭਾਰਤ ‘ਤੇ ਪਾਬੰਦੀ ਲਗਾਉਣ ਦਾ ਖਦਸ਼ਾ ਖਤਮ ਕਰ ਦਿੱਤਾ ਹੈ। ਪਾਬੰਦੀਆਂ ਰਾਹੀਂ ਅਮਰੀਕਾ ਦੇ ਵਿਰੋਧੀਆਂ ਵਿਰੁੱਧ ਕਾਰਵਾਈ ਕਾਨੂੰਨ (ਸੀ.ਏ.ਏ.ਟੀ.ਐਸ.ਏ.) ਤਹਿਤ ਰੂਸ ਤੋਂ ਮਹੱਤਵਪੂਰਨ ਰੱਖਿਆ ਯੰਤਰ ਖਰੀਦਣ ਵਾਲੇ ਦੇਸ਼ਾਂ ‘ਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ।
ਸੈਨੇਟ ਨੇ 2019 ਵਿੱਤੀ ਸਾਲ ਲਈ ਨੈਸ਼ਨਲ ਡਿਫੈਂਸ ਆਰਥੋਰਾਈਜ਼ੇਸ਼ਨ ਐਕਟ (ਐਨ.ਡੀ.ਏ.ਏ.) ਨੂੰ 10 ਵੋਟਾਂ ਦੇ ਮੁਕਾਬਲੇ 87 ਵੋਟਾਂ ਨਾਲ ਪਾਸ ਕਰ ਦਿੱਤਾ। ਪ੍ਰਤੀਨਿਧੀ ਸਭਾ ਵਿਚ ਇਹ ਬਿੱਲ ਪਿਛਲੇ ਹਫਤੇ ਹੀ ਪਾਸ ਹੋ ਚੁੱਕਾ ਹੈ। ਹੁਣ ਇਹ ਕਾਨੂੰਨ ਬਣਨ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਕੋਲ ਜਾਵੇਗਾ। ਉਨ੍ਹਾਂ ਦੇ ਹਸਤਾਖਰ ਤੋਂ ਬਾਅਦ ਇਹ ਕਾਨੂੰਨ ਲਾਗੂ ਹੋ ਜਾਵੇਗਾ। ਇਸ ਬਿੱਲ ਵਿਚ ਸੀ.ਏ.ਏ.ਟੀ.ਏ.ਐਸ. ਦੀ ਵਿਵਸਥਾ 231 ਨੂੰ ਖਤਮ ਕਰਨ ਦੀ ਗੱਲ ਕਹੀ ਗਈ ਹੈ।
ਵ੍ਹਾਈਟ ਹਾਊਸ ਵਿਚ ਰਾਸ਼ਟਰੀ ਸੁਰੱਖਿਆ ਕੌਂਸਲ ਦੇ ਮੈਂਬਰ ਰਹੇ ਜੋਸੂਆ ਵ੍ਹਾਈਟ ਨੇ ਦੱਸਿਆ ਕਿ ਸੀ.ਏ.ਏ.ਟੀ.ਏ.ਐਸ. ਦੇ ਸੰਸ਼ੋਧਿਤ ਵਿਵਸਥਾਵਾਂ ਨੂੰ ਕਾਨੂੰਨੀ ਰੂਪ ਮਿਲਣ ਤੋਂ ਬਾਅਦ ਭਾਰਤ ਲਈ ਰੂਸ ਤੋਂ ਐਸ.-400 ਮਿਜ਼ਾਈਲ ਰੱਖਿਆ ਪ੍ਰਣਾਲੀ ਖਰੀਦਣਾ ਸੌਖਾ ਹੋ ਜਾਵੇਗਾ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਦੀ ਭਾਸ਼ਾ ਬਹੁਤ ਸਖ਼ਤ ਲੱਗ ਰਹੀ ਹੈ, ਪਰ ਰੂਸ ਤੋਂ ਰੱਖਿਆ ਖਰੀਦ ਕਰਨ ਵਾਲੇ ਦੇਸ਼ਾਂ ਵਿਰੁੱਧ ਪਾਬੰਦੀ ਲਗਾਉਣ ਵਾਲੀਆਂ ਵਿਵਸਥਾਵਾਂ ਨੂੰ ਬਹੁਤ ਹੀ ਨਰਮ ਕਰ ਦਿੱਤਾ ਗਿਆ ਹੈ। ਰੱਖਿਆ ਬਿੱਲ ਵਿਚ ਅਜਿਹੀ ਵਿਵਸਥਾ ਕੀਤੀ ਗਈ ਹੈ, ਜਿਸ ਦੇ ਤਹਿਤ ਅਮਰੀਕਾ ਅਤੇ ਅਮਰੀਕੀ ਰੱਖਿਆ ਸਬੰਧਾਂ ਲਈ ਮਹੱਤਵਪੂਰਨ ਭਾਈਵਾਲ ਨੂੰ ਰਾਸ਼ਟਰਪਤੀ ਇਕ ਪ੍ਰਮਾਣ ਪੱਤਰ ਜਾਰੀ ਕਰਕੇ ਪਾਬੰਦੀਆਂ ਤੋਂ ਛੋਟ ਦੇ ਸਕਦੇ ਹਨ।
ਅਮਰੀਕੀ ਸੰਸਦ ਨੇ 71600 ਕਰੋੜ ਡਾਲਰ (ਲਗਭਗ 49 ਲੱਖ ਕਰੋੜ ਰੁਪਏ) ਦਾ ਰੱਖਿਆ ਬਿੱਲ ਪਾਸ ਕੀਤਾ ਹੈ, ਜਿਸ ਵਿਚ ਭਾਰਤ ਦੇ ਨਾਲ ਰੱਖਿਆ ਭਾਈਵਾਲੀ ਮਜ਼ਬੂਤ ਕਰਨ ਦੀ ਗੱਲ ਆਖੀ ਗਈ ਹੈ। ਓਬਾਮਾ ਪ੍ਰਸ਼ਾਸਨ ਨੇ ਭਾਰਤ ਨੂੰ 2016 ਵਿਚ ਅਮਰੀਕਾ ਦੇ ਅਹਿਮ ਰੱਖਿਆ ਭਾਈਵਾਲ ਦਾ ਦਰਜਾ ਦਿੱਤਾ ਗਿਆ ਸੀ। ਸੈਨੇਟ ਵਿਚ 2019 ਵਿੱਤੀ ਸਾਲ ਲਈ ਨੈਸ਼ਨਲ ਡਿਫੈਂਸ ਆਰਥੋਰਾਈਜ਼ੇਸ਼ਨ ਐਕਟ (ਰੱਖਿਆ ਬਿਲ) ਪਾਸ ਕਰ ਦਿੱਤਾ ਗਿਆ।
ਪ੍ਰਤੀਨਿਧੀ ਸਭਾ ਅਤੇ ਸੈਨੇਟ ਨੇ ਸਾਂਝੀ ਰਿਪੋਰਟ ਵਿਚ ਕਿਹਾ ਕਿ ਅਮਰੀਕਾ ਨੂੰ ਭਾਰਤ ਨਾਲ ਆਪਣੀ ਰੱਖਿਆ ਭਾਈਵਾਲੀ ਮਜ਼ਬੂਤ ਕਰਨੀ ਚਾਹੀਦੀ ਹੈ। ਕਾਂਗਰਸ ਦੇ ਦੋਹਾਂ ਸਦਨਾਂ ਵਿਚ ਪਾਸ ਬਿੱਲ ਵਿਚ ਹਿੰਦ ਮਹਾਸਾਗਰ ਖੇਤਰ ਅਤੇ ਪੱਛਮੀ ਪ੍ਰਸ਼ਾਂਤ ਮਹਾਸਾਗਰ ਵਿਚ ਭਾਰਤ ਨਾਲ ਹੋਰ ਸਾਂਝੇ ਅਭਿਆਸ ਕਰਨ ਅਤੇ ਸੁਰੱਖਿਆ ਅਤੇ ਸਥਿਰਤਾ ਨੂੰ ਹੁੰਗਾਰਾ ਦੇਣ ਲਈ ਸਹਿਯੋਗ ਵਧਾਉਣ ਦੀ ਵਿਵਸਥਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article