PUNJABMAILUSA.COM

ਰੇਤ ਖੱਡ ਘੋਟਾਲੇ ਕਾਰਨ ਪੰਜਾਬ ਕੈਬਨਿਟ ਦੇ ਵਿਸਥਾਰ ‘ਤੇ ਸੰਕਟ ਦੇ ਬੱਦਲ!

ਰੇਤ ਖੱਡ ਘੋਟਾਲੇ ਕਾਰਨ ਪੰਜਾਬ ਕੈਬਨਿਟ ਦੇ ਵਿਸਥਾਰ ‘ਤੇ ਸੰਕਟ ਦੇ ਬੱਦਲ!

ਰੇਤ ਖੱਡ ਘੋਟਾਲੇ ਕਾਰਨ ਪੰਜਾਬ ਕੈਬਨਿਟ ਦੇ ਵਿਸਥਾਰ ‘ਤੇ ਸੰਕਟ ਦੇ ਬੱਦਲ!
May 31
10:00 2017

ਚੰਡੀਗੜ੍ਹ, 31 ਮਈ (ਪੰਜਾਬ ਮੇਲ)- ਪੰਜਾਬ ਦੇ ਸੀਨੀਅਰ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਕੰਪਨੀ ਦੇ ਮੁਲਾਜ਼ਮਾਂ ਵਲੋਂ ਮਾਈਨਿੰਗ ਦੀ ਈ-ਆਕਸ਼ਨ ਵਿਚ ਰੇਤ ਦੀਆਂ ਖੱਡਾਂ ਦੇ ਠੇਕੇ ਹਾਸਲ ਕਰਨ ਕਰਕੇ ਉਠੇ ਸਿਆਸੀ ਤੂਫ਼ਾਨ ਕਾਰਨ ਅਮਰਿੰਦਰ ਮੰਤਰੀ ਮੰਡਲ ਦੇ ਵਿਸਥਾਰ ਦਾ ਪ੍ਰੋਗਰਾਮ ਫਿਲਹਾਲ ਖਟਾਈ ‘ਚ ਪੈਂਦਾ ਨਜ਼ਰ ਆ ਰਿਹਾ ਹੈ। ਅਮਰਿੰਦਰ ਮੰਤਰੀ ਮੰਡਲ ‘ਚ ਮੁੱਖ ਮੰਤਰੀ ਸਣੇ 10 ਮੰਤਰੀ ਹਨ। ਇਸ ਵਿਚ ਅਜੇ ਅੱਠ ਹੋਰ ਕੈਬਨਿਟ ਮੰਤਰੀ ਸ਼ਾਮਲ ਕੀਤੇ ਜਾਣ ਦਾ ਸਕੋਪ ਹੈ। ਮੰਤਰੀ ਮੰਡਲ ਦੇ ਅਗਲੇ ਮਹੀਨੇ ਦੇ ਮੱਧ ਤੋਂ ਆਰੰਭ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਵਿਸਤਾਰ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਕਾਰਨ ਕਈ ਕਾਂਗਰਸੀ ਵਿਧਾਇਕਾਂ ਨੇ ਜ਼ੋਰਦਾਰ ਲਾਬਿੰਗ ਸ਼ੁਰੂ ਕੀਤੀ ਹੋਈ ਹੈ ਪਰ ਸੈਂਡ ਮਾਈਨਿੰਗ ਨੂੰ ਈ-ਆਕਸ਼ਨ ਤੇ ਇਸ ਵਿਚ ਰਾਣਾ ਗੁਰਜੀਤ ਦੇ ਰੋਲ ਨੂੰ ਲੈ ਕੇ ਉਠੇ ਵਿਵਾਦ ਨੇ ਪ੍ਰਦੇਸ਼ ਦੇ ਸਿਆਸੀ ਮਾਹੌਲ ਨੂੰ ਇਕਦਮ ਭਖਾ ਦਿੱਤਾ ਹੈ।
ਜਿੱਥੇ ਇਕ ਪਾਸੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਰਾਣਾ ਗੁਰਜੀਤ ਸਿੰਘ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ, ਉਥੇ ਹੀ ਮੁੱਖ ਮੰਤਰੀ ਇਸ ਮਾਮਲੇ ਵਿਚ ਚੁੱਪੀ ਧਾਰੀ ਬੈਠੇ ਹਨ। ਪ੍ਰਦੇਸ਼ ਕਾਂਗਰਸ ਦੇ ਅੰਦਰ ਵੀ ਇਸੇ ਮੁੱਦੇ ਨੂੰ ਲੈ ਕੇ ਸੁਗਬੁਗਾਹਟ ਹੈ। ਕਈ ਕਾਂਗਰਸੀ ਵਿਧਾਇਕ ਦੱਬੀ ਜ਼ੁਬਾਨ ਵਿਚ ਰਾਣਾ ਗੁਰਜੀਤ ਸਿੰਘ ਦੇ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੁਧਿਆਣਾ ਸਿਟੀ ਸੈਂਟਰ ਸਕੈਮ ਵਿਚ ਤਤਕਾਲੀਨ ਮੰਤਰੀ ਚੌਧਰੀ ਜਗਜੀਤ ਸਿੰਘ ਦੀ ਕਾਫੀ ਵਿਵਾਦ ਭਰੀ ਭੂਮਿਕਾ ਸੀ। ਜੇਕਰ ਸਮਾਂ ਰਹਿੰਦੇ ਅਮਰਿੰਦਰ ਨੇ ਚੌਧਰੀ ਜਗਜੀਤ ਸਿੰਘ ਖਿਲਾਫ਼ ਕਾਰਵਾਈ ਕਰਦਿਆਂ ਆਪਣੇ ਮੰਤਰੀ ਮੰਡਲ ਤੋਂ ਵੱਖ ਕਰ ਦਿੱਤਾ ਹੁੰਦਾ, ਤਾਂ ਸਾਲ 2007 ‘ਚ ਕਾਂਗਰਸ ਪਾਰਟੀ ਮੁੜ ਵਿਧਾਨ ਸਭਾ ਚੋਣਾਂ ਜਿੱਤ ਸਕਦੀ ਸੀ ਪਰ ਅਮਰਿੰਦਰ ਨੇ ਅਜਿਹਾ ਨਹੀਂ ਕੀਤਾ ਤੇ ਸਿਟੀ ਸੈਂਟਰ ਸਕੈਮ ਕਾਂਗਰਸ ਨੂੰ ਚੋਣਾਂ ਵਿਚ ਲੈ ਬੈਠਿਆ।
ਇਸ ਵਾਰ ਮਾਮਲਾ ਰਾਣਾ ਗੁਰਜੀਤ ਦੇ ਇਰਦ-ਗਿਰਦ ਘੁੰਮ ਰਿਹਾ ਹੈ। ਜੇਕਰ ਉਨ੍ਹਾਂ ਵਿਰੁੱਧ ਮੁੱਖ ਮੰਤਰੀ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ, ਤਾਂ ਜਨਤਾ ਵਿਚ ਬਹੁਤ ਹੀ ਗਲਤ ਸੰਦੇਸ਼ ਜਾਵੇਗਾ, ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿਚ ਸਾਹਮਣੇ ਆ ਸਕਦੇ ਹਨ।
ਰਾਣਾ ਗੁਰਜੀਤ ਦੀਆਂ ਅਮਰਿੰਦਰ ਨਾਲ ਨਜ਼ਦੀਕੀਆਂ ਜੱਗ-ਜ਼ਾਹਿਰ ਹਨ। ਇਸ ਲਈ ਸਿਆਸੀ ਹਲਕਿਆਂ ਵਿਚ ਇਹ ਆਮ ਧਾਰਨਾ ਹੈ ਕਿ ਅਮਰਿੰਦਰ ਆਪਣੇ ਕੈਬਨਿਟ ਸਾਥੀ ਦੇ ਵਿਰੁੱਧ ਕੋਈ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਕਰਨਗੇ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਅਮਰਿੰਦਰ ਸਰਕਾਰ ਆਪਣੇ ਪਹਿਲੇ ਬਜਟ ਸੈਸ਼ਨ ਵਿਚ ਖੁਦ ਨੂੰ ਵਿਰੋਧੀ ਧਿਰ ਦੇ ਸਿਆਸੀ ਹਮਲਿਆਂ ਤੋਂ ਕਿਵੇਂ ਬਚਾ ਸਕੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article