ਰੇਲਵੇ ਵਿਭਾਗ ਨੇ ਰੇਲ ਨੀਰ ਦੀ ਬੋਤਲ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ‘ਤੇ ਮੰਗੀ ਮੁਆਫੀ

September 08
08:52
2018
ਅੰਮ੍ਰਿਤਸਰ, 8 ਸਤੰਬਰ (ਪੰਜਾਬ ਮੇਲ)- ਅੰਮ੍ਰਿਤਸਰ ਤੇ ਦਿੱਲੀ ਵਿਚਾਲੇ ਚੱਲਦੀ ਸ਼ਤਾਬਦੀ ਐਕਸਪ੍ਰੈਸ ਰੇਲ ਗੱਡੀ ਵਿਚ ਰੇਲ ਵਿਭਾਗ ਵਲੋਂ ਯਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਪਾਣੀ ਦੀਆਂ ਬੋਤਲਾਂ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ ਲਗਾ ਕੇ ਵੇਚਿਆ ਜਾ ਰਿਹਾ ਸੀ, ਜਿਸ ‘ਤੇ ਐਸ.ਜੀ.ਪੀ.ਸੀ. ਨੇ ਤੁਰੰਤ ਐਕਸ਼ਨ ਲਿਆ ਅਤੇ ਰੇਲਵੇ ਵਿਭਾਗ ਕੋਲ ਸ਼ਿਕਾਇਤ ਕੀਤੀ। ਐਸ.ਜੀ.ਪੀ.ਸੀ. ਦੇ ਬੁਲਾਰੇ ਦਲਜੀਤ ਬੇਦੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੇਲਵੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਸੀ ਜਿਸ ਤੋਂ ਬਾਅਦ ਇਨ੍ਹਾਂ ਬੋਤਲਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੇ ਲਿਖਤੀ ਰੂਪ ਵਿਚ ਆਪਣੀ ਗਲਤੀ ਨੂੰ ਵੀ ਮੰਨ ਲਿਆ ਹੈ।