PUNJABMAILUSA.COM

ਰੈਸਟੋਰੈਂਟ ਅਤੇ ਫਾਸਟ ਫੂਡ ਕਾਉਂਟਰ ਐਫ.ਐਸ.ਐਸ.ਏ.ਆਈ. ਦੇ ਤੈਅ ਮਿਆਰਾਂ ਅਨੁਸਾਰ ਖਾਣ ਵਾਲੇ ਤੇਲ ਦੀ ਵਰਤੋਂ ਕਰਨ

ਰੈਸਟੋਰੈਂਟ ਅਤੇ ਫਾਸਟ ਫੂਡ ਕਾਉਂਟਰ ਐਫ.ਐਸ.ਐਸ.ਏ.ਆਈ. ਦੇ ਤੈਅ ਮਿਆਰਾਂ ਅਨੁਸਾਰ ਖਾਣ ਵਾਲੇ ਤੇਲ ਦੀ ਵਰਤੋਂ ਕਰਨ

ਰੈਸਟੋਰੈਂਟ ਅਤੇ ਫਾਸਟ ਫੂਡ ਕਾਉਂਟਰ ਐਫ.ਐਸ.ਐਸ.ਏ.ਆਈ. ਦੇ ਤੈਅ ਮਿਆਰਾਂ ਅਨੁਸਾਰ ਖਾਣ ਵਾਲੇ ਤੇਲ ਦੀ ਵਰਤੋਂ ਕਰਨ
July 16
04:32 2018

ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਸੂਬੇ ਵਿੱਚ ਪੌਸ਼ਟਿਕ ਭੋਜਨ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਹਿੱਤ ਪੰਜਾਬ ਸਰਕਾਰ ਵੱਲੋਂ ਰੈਸਟੋਰੈਂਟਾਂ, ਫਾਸਟ ਫੂਡ ਕਾਉਂਟਰਾਂ, ਹੋਟਲਾਂ ਅਤੇ ਢਾਬਾ ਮਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਫੂਡ ਸੇਫਟੀ ਅਤੇ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (ਐਫ.ਐਸ.ਐਸ.ਏ.ਆਈ.) ਦੇ ਤੈਅ ਮਿਆਰਾਂ ਅਨੁਸਾਰ ਹੀ ਖਾਣ ਵਾਲੇ ਤੇਲ ਦੀ ਵਰਤੋਂ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤੇਲ ਨੂੰ ਵਾਰ ਵਾਰ ਤਲਣ ਅਤੇ ਗਰਮ ਕਰਨ ਨਾਲ ਇਸਦੀ ਪੌਸ਼ਟਿਕਤਾ ਅਤੇ ਵਿਸ਼ੇਸ਼ਤਾਵਾਂ ਵਿੱਚ ਕਾਫ਼ੀ ਗਿਰਾਵਟ ਆ ਜਾਂਦੀ ਹੈ ਜਿਸ ਦੁਆਰਾ ਨਿਰਮਤ ਭੋਜਨ ਦਾ ਮਿਆਰ ਖਾਣ ਯੋਗ ਨਹੀਂ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਇਸ ਲਈ ਇਹ ਜ਼ਰੂਰੀ ਹੈ ਕਿ ਖਾਣਾ ਬਣਾਉਣ ਲਈ ਘਟੀਆ ਤੇਲ ਦੀ ਵਰਤੋਂ ਨੂੰ ਰੋਕਣ ਲਈ ਤੇਲ ਦੀ ਗੁਣਵੱਤਾ ਦਾ ਨਿਰੀਖਣ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਇੱਥੇ ਖਾਣ ਵਾਲੇ ਤੇਲਾਂ ਦੀ ਮੁੜ ਵਰਤੋਂ, ਮੁੜ ਗਰਮ ਕਰਨ ਸਬੰਧੀ ਨਿਯਮ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਦੀ ਪਾਲਣਾ ਯਕੀਨੀ ਤੌਰ ‘ਤੇ ਕੀਤੀ ਜਾਣੀ ਚਾਹਦੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਐਫ.ਐਸ.ਐਸ.ਏ.ਆਈ. ਵੱਲੋਂ ਜਾਰੀ ਹਦਾਇਤਾਂ ਅਨੁਸਾਰ ਖਾਣ ਵਾਲੇ ਤੇਲ ਦੀ ਟੋਟਲ ਪੋਲਰ ਕਮਪਾਉਂਡ (ਟੀ.ਪੀ.ਸੀ.) ਲਈ ਹੱਦ ਵੱਧ ਤੋਂ ਵੱਧ 25 ਫੀਸਦੀ ਹੋਣੀ ਚਾਹੀਦੀ ਹੈ ਅਤੇ ਇਸ ਤੋਂ ਬਾਅਦ ਖਾਣ ਵਾਲਾ ਤੇਲ ਵਰਤੋਂ ਯੋਗ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਸਬੰਧਤ ਭਾਈਵਾਲਾਂ ਪਾਸੋਂ ਪ੍ਰਾਪਤ ਟਿੱਪਣੀਆਂ ਨੂੰ ਵਿਚਾਰਨ ਤੋਂ ਬਾਅਦ ਇਨ੍ਹਾਂ ਮਿਆਰਾਂ ਨੂੰ ਨਿਸ਼ਚਿਤ ਕੀਤਾ ਗਿਆ ਹੈ ਅਤੇ ਇਹ 1 ਜੁਲਾਈ, 2018 ਤੋਂ ਲਾਗੂ ਕੀਤੇ ਜਾ ਚੁੱਕੇ ਹਨ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਵਿੱਚ ਮਿਲਾਵਟੀ ਖਾਣੇ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਅਚਨਚੇਤ ਚੈਕਿੰਗਾਂ ਅਤੇ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਪਾਰਕ ਵਰਤੋਂ ਲਈ ਭੋਜਨ ਬਣਾਉਣ ਲਈ ਵਰਤੇ ਜਾਂਦੇ ਖਾਣ ਵਾਲੇ ਤੇਲਾਂ ਦੀ ਗੁਣਵੱਤਾ ਅਤੇ ਮਿਆਰ ਦੀ ਚੈਕਿੰਗ ਲਈ ਜਿਲ੍ਹਾ ਅਥਾਰਟੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article