PUNJABMAILUSA.COM

ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਮਾਮਲੇ ‘ਚੋਂ ਸੁਪਰੀਮ ਕੋਰਟ ਵੱਲੋਂ ਰਾਹਤ

ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਮਾਮਲੇ ‘ਚੋਂ ਸੁਪਰੀਮ ਕੋਰਟ ਵੱਲੋਂ ਰਾਹਤ

ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਮਾਮਲੇ ‘ਚੋਂ ਸੁਪਰੀਮ ਕੋਰਟ ਵੱਲੋਂ ਰਾਹਤ
May 16
10:29 2018

ਤਿੰਨ ਸਾਲ ਜੇਲ੍ਹ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਰੱਦ
ਨਵੀਂ ਦਿੱਲੀ, 16 ਮਈ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਿਯਕਟਰ ਨਵਜੋਤ ਸਿੰਘ ਸਿੱਧੂ ਨੂੰ 30 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸਿੱਧੂ ਨੂੰ ਹੁਣ ਜੇਲ੍ਹ ਨਹੀਂ ਜਾਣਾ ਪਵੇਗਾ।
ਸੁਪਰੀਮ ਕੋਰਟ ਨੇ ਸਿੱਧੂ ਨੂੰ ਗ਼ੈਰ-ਇਰਾਦਤਨ ਹੱਤਿਆ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਿੱਧੂ ਦੀ ਅਪੀਲ ਸਵੀਕਾਰ ਕਰਦਿਆਂ ਤਿੰਨ ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹਾਈ ਕੋਰਟ ਦਾ ਹੁਕਮ ਰੱਦ ਕਰ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਸਾਧਾਰਨ ਸੱਟ ਪਹੁੰਚਾਉਣ ਦਾ ਦੋਸ਼ੀ ਠਹਿਰਾਉਂਦਿਆਂ 1000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਮੰਗਲਵਾਰ ਨੂੰ ਜਸਟਿਸ ਜੇ ਚੇਲਮੇਸ਼ਵਰ ਤੇ ਜਸਟਿਸ ਸੰਜੇ ਕਿਸ਼ਨ ਕੌਲ ਦੇ ਬੈਂਚ ਨੇ ਸੁਣਾਇਆ। ਸੁਪਰੀਮ ਕੋਰਟ ਨੇ ਸਹਿ-ਦੋਸ਼ੀ ਰੁਪਿੰਦਰ ਸਿੰਘ ਸੰਧੂ ਨੂੰ ਪੂਰੀ ਤਰ੍ਹਾਂ ਦੋਸ਼ਾਂ ਤੋਂ ਬਰੀ ਕਰ ਦਿੱਤਾ। ਹਾਈ ਕੋਰਟ ਨੇ ਸੰਧੂ ਨੂੰ ਵੀ ਗ਼ੈਰ-ਇਰਾਦਤਨ ਹੱਤਿਆ ‘ਚ ਤਿੰਨ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਭ ਤੋਂ ਵੱਡਾ ਅਸਰ ਇਹ ਹੈ ਕਿ ਸਿੱਧੂ ਦੀ ਵਿਧਾਨ ਸਭਾ ਮੈਂਬਰੀ ਤੇ ਮੰਤਰੀ ਦਾ ਅਹੁਦਾ ਬਣਿਆ ਰਹੇਗਾ। ਯਾਦ ਰਹੇ ਕਿ ਹਾਈ ਕੋਰਟ ਤੋਂ ਸਜ਼ਾ ਹੋਣ ਪਿੱਛੋਂ ਸਿੱਧੂ ਨੇ ਸੰਸਦ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਬਾਅਦ ‘ਚ ਦੁਬਾਰਾ ਲੋਕ ਸਭਾ ਚੋਣ ਲੜਨ ਲਈ ਸੁਪਰੀਮ ਕੋਰਟ ਤੋਂ ਸਜ਼ਾ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਸਿੱਧੂ ਦੀ ਅਰਜ਼ੀ ਸਵੀਕਾਰ ਕਰਦਿਆਂ ਸਜ਼ਾ ਦੇ ਨਾਲ-ਨਾਲ ਦੋਸ਼ ਸਿੱਧੀ ਵੀ ਮੁਲਤਵੀ ਕੀਤੀ ਸੀ। ਇਸ ਤੋਂ ਬਾਅਦ ਸਿੱਧੂ ਚੋਣ ਲੜ ਕੇ ਦੁਬਾਰਾ ਸੰਸਦ ਮੈਂਬਰ ਬਣੇ ਸਨ। ਉਸ ਵੇਲੇ ਸਿੱਧੂ ਭਾਜਪਾ ਦੇ ਐੱਮਪੀ ਸਨ। ਪਟਿਆਲਾ ਦੀ ਹੇਠਲੀ ਅਦਾਲਤ ਨੇ 22 ਸਤੰਬਰ 1999 ਨੂੰ ਨਵਜੋਤ ਸਿੰਘ ਸਿੱਧੂ ਤੇ ਸਹਿ-ਦੋਸ਼ੀ ਰੁਪਿੰਦਰ ਸਿੰਘ ਸੰਧੂ ਨੂੰ ਬਰੀ ਕਰ ਦਿੱਤਾ ਸੀ, ਪਰ ਪੰਜਾਬ-ਹਰਿਆਣਾ ਹਾਈ ਕੋਰਟ ਨੇ 2006 ‘ਚ ਦੋਵਾਂ ਨੂੰ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਜੁਰਮਾਨੇ ਦੀ ਰਕਮ 90 ਹਜ਼ਾਰ ਰੁਪਏ ਮ੍ਰਿਤਕ ਦੀ ਪਤਨੀ ਨੂੰ ਤੇ 10 ਹਜ਼ਾਰ ਰੁਪਏ ਜ਼ਖ਼ਮੀ ਨੂੰ ਦੇਣ ਦਾ ਆਦੇਸ਼ ਦਿੱਤਾ ਸੀ। ਸਿੱਧੂ ਤੇ ਰੁਪਿੰਦਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।
ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਸਿੱਧੂ ਨੂੰ ਗੁਰਨਾਮ ਸਿੰਘ ਦੀ ਹੱਤਿਆ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਮੌਜੂਦਾ ਰਿਕਾਰਡ ਤੇ ਮੈਡੀਕਲ ਸਬੂਤਾਂ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਗੁਰਨਾਮ ਸਿੰਘ ਦੀ ਮੌਤ ਸਿਰ ‘ਤੇ ਮੁੱਕਾ ਮਾਰਨ ਕਾਰਨ ਲੱਗੀ ਸੱਟ ਨਾਲ ਹੋਈ। ਸਿਰਫ ਏਨਾ ਸਾਬਤ ਹੁੰਦਾ ਹੈ ਕਿ ਸਿੱਧੂ ਨੇ ਗੁਰਨਾਮ ਸਿੰਘ ਦੇ ਸਿਰ ‘ਤੇ ਮੁੱਕਾ ਮਾਰਿਆ ਸੀ। ਉਨ੍ਹਾਂ ਵਿਚਾਲੇ ਪਹਿਲਾਂ ਕੋਈ ਦੁਸ਼ਮਣੀ ਵੀ ਨਹੀਂ ਸੀ। ਉਨ੍ਹਾਂ ਵਿਚਾਲੇ ਰਾਹ ਨੂੰ ਲੈ ਕੇ ਝਗੜਾ ਹੋਇਆ ਸੀ ਜੋ ਦੇਸ਼ ਵਿਚ ਬਹੁਤ ਆਮ ਗੱਲ ਹੈ। ਅਦਾਲਤ ਨੇ ਕਿਹਾ ਕਿ ਸਿੱਧੂ ਨੇ ਗੁਰਨਾਮ ਸਿੰਘ ਨੂੰ ਸੱਟ ਲਾਈ ਸੀ ਜੋ ਆਈਪੀਸੀ ਦੀ ਧਾਰਾ 323 ਤਹਿਤ ਸਜ਼ਾਯੋਗ ਅਪਰਾਧ ਹੈ। ਇਸ ਵਿਚ ਇਕ ਸਾਲ ਦੀ ਕੈਦ ਜਾਂ ਇਕ ਹਜ਼ਾਰ ਰੁਪਏ ਤਕ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਹਾਲਾਤ ਦੇ ਮੱਦੇਨਜ਼ਰ ਮੁਲਜ਼ਮ ਲਈ 1000 ਰੁਪਏ ਜੁਰਮਾਨੇ ਦੀ ਸਜ਼ਾ ਕਾਫ਼ੀ ਹੋਵੇਗੀ ਕਿਉਂਕਿ ਘਟਨਾ 30 ਸਾਲ ਪੁਰਾਣੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article