PUNJABMAILUSA.COM

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

 Breaking News

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ
January 11
17:38 2019

ਵਾਸ਼ਿੰਗਟਨ, 11 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ-ਮੈਕਸੀਕੋ ਸੀਮਾ ‘ਤੇ ਕੰਧ ਬਣਾਉਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਕੈਲੀਫੋਰਨੀਆ ਵਿਚ ਕਥਿਤ ਰੂਪ ਨਾਲ ਇਕ ਗੈਰ ਕਾਨੂੰਨੀ ਪ੍ਰਵਾਸੀ ਦੇ ਹਮਲੇ ਵਿਚ ਮਾਰੇ ਗਏ ਭਾਰਤੀ ਮੂਲ ਦੇ ਪੁਲਿਸ ਅਧਿਕਾਰੀ ਰੋਨਿਲ ਸਿੰਘ ਦੇ ਭਰਾ ਰੈਗੀ ਸਿੰਘ ਨੇ ਕਿਹਾ ਹੈ ਕਿ ਉਹ ਸੀਮਾ ਸੁਰੱਖਿਆ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਹਨ। ਤਾਂ ਜੋ ਕਿਸੇ ਹੋਰ ਨੂੰ ਉਨ੍ਹਾਂ ਦੇ ਪਰਿਵਾਰ ਵਰਗਾ ਦਰਦ ਨਾ ਸਹਿਣਾ ਪਵੇ। ਨਿਊਮੈਨ ਪੁਲਿਸ ਵਿਭਾਗ ਦੇ ਕਾਰਪੋਰਲ ਰੋਨਿਲ ਸਿੰਘ (33) ਦੀ ਕਥਿਤ ਰੂਪ ਨਾਲ ਇਕ ਗੈਰ ਕਾਨੂੰਨੀ ਪ੍ਰਵਾਸੀ ਨੇ 26 ਦਸੰਬਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਟਰੰਪ ਨੇ ਰੋਨਿਲ ਸਿੰਘ ਨੂੰ ”ਕੌਮੀ ਹੀਰੋ” ਕਰਾਰ ਦਿੱਤਾ ਸੀ।
ਟਰੰਪ ਨੇ ਆਪਣੀ ਵਿਵਾਦਮਈ ਅਮਰੀਕਾ-ਮੈਕਸੀਕੋ ਸੀਮਾ ਕੰਧ ਯੋਜਨਾ ਦੇ ਸਮਰਥਨ ਵਿਚ ਵੀਰਵਾਰ ਨੂੰ ਟੈਕਸਾਸ ਦੀ ਯਾਤਰਾ ਦੌਰਾਨ ਮੈਕਏਲਨ ਵਿਚ ਇਕ ਸੀਮਾ ਗਸ਼ਤ ਗੋਲਮੇਜ਼ ਬੈਠਕ ਵਿਚ ਸ਼ਿਰਕਤ ਕੀਤੀ ਸੀ। ਜਿੱਥੇ ਰੈਗੀ ਸਿੰਘ ਉਨ੍ਹਾਂ ਦੇ ਨਾਲ ਵਾਲੀ ਸੀਟ ‘ਤੇ ਬੈਠੇ ਸਨ। ਟਰੰਪ ਨੇ ਜਦੋਂ ਰੈਗੀ ਨੂੰ ਰੋਨਿਲ ਦੇ ਬਾਰੇ ਵਿਚ ਕੁਝ ਕਹਿਣ ਲਈ ਸੱਦਾ ਦਿੱਤਾ ਤਾਂ ਰੈਗੀ ਨੇ ਕਿਹਾ,”ਜਿਸ ਤਰ੍ਹਾਂ ਉਸ ਦੇ ਭਰਾ ਦੀ ਹੱਤਿਆ ਹੋਈ ਅਤੇ ਜਿਹੜਾ ਦਰਦ ਮੇਰਾ ਪਰਿਵਾਰ ਸਹਿ ਰਿਹਾ ਹੈ ਮੈਂ ਨਹੀਂ ਚਾਹੁੰਦਾ ਕੋਈ ਹੋਰ ਪਰਿਵਾਰ ਜਾਂ ਕਾਨੂੰਨ ਲਾਗੂ ਕਰਨ ਵਾਲਾ ਕਰਮਚਾਰੀ ਇਸ ਵਿਚੋਂ ਲੰਘੇ।”
ਉਨ੍ਹਾਂ ਨੇ ਕਿਹਾ,”ਹਾਲਾਤ ਨੂੰ ਕੰਟਰੋਲ ਕਰਨ ਲਈ, ਇਸ ਨੂੰ ਰੋਕੋ, ਮੇਰਾ ਪਰਿਵਾਰ ਤੁਹਾਡਾ ਪੂਰਾ ਸਮਰਥਨ ਕਰਦਾ ਹੈ।” ਰੈਗੀ ਨੇ ਅੱਗੇ ਕਿਹਾ,”ਰੋਨਿਲ ਸਿੰਘ ਦਾ ਇੰਨੀ ਛੋਟੀ ਉਮਰ ਵਿਚ ਅੰਤਮ ਸਸਕਾਰ ਕਰ ਦਿੱਤਾ ਗਿਆ। ਇਹ ਸੋਚ ਕੇ ਮੇਰਾ ਦਿਲ ਟੁੱਟ ਜਾਂਦਾ ਹੈ। ਕਿਸ ਹੋਰ ਦੇ ਨਾਲ ਅਜਿਹਾ ਨਾ ਹੋਵੇ। ਇਕ 5 ਮਹੀਨੇ ਦਾ ਬੱਚਾ ਆਪਣੇ ਪਿਤਾ ਦਾ ਇੰਤਜ਼ਾਰ ਕਰ ਰਿਹਾ ਹੈ। ਭਗਵਾਨ ਨਾ ਕਰੇ ਕਿਸੇ ਹੋਰ ਨੂੰ ਇਹ ਸਭ ਦੇਖਣਾ ਪਵੇ।” ਟਰੰਪ ਨੇ ਕਿਹਾ,”ਅਸੀਂ ਤੁਹਾਡੇ ਨਾਲ ਹਾਂ।”

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article