PUNJABMAILUSA.COM

ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਦੀ ਲੋੜ ਨਹੀਂ: ਚੰਨੀ

ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਦੀ ਲੋੜ ਨਹੀਂ: ਚੰਨੀ

ਰੋਜ਼ਗਾਰ ਮੇਲੇ ਲਈ ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨੌਜਵਾਨਾਂ ਨੂੰ ਦੁਬਾਰਾ ਰਜਿਸਟਰੇਸ਼ਨ ਦੀ ਲੋੜ ਨਹੀਂ: ਚੰਨੀ
February 19
16:50 2018

ਰਜਿਸਟਰੇਸ਼ਨ ਕਰਨ ਤੋਂ ਵਾਝੇਂ ਰਹਿ ਗਏ ਨੌਜ਼ਵਾਨ ਨੇੜਲੇ ਰੋਜ਼ਗਾਰ ਮੇਲੇ ਵਿਚ ਜਾ ਕੇ ਮੌਕੇ ‘ਤੇ ਹੀ ਰਜਿਸਟਰੇਸ਼ਨ ਕਰਵਾ ਸਕਦੇ ਹਨ
ਤਕਨੀਕੀ ਸਿੱਖਿਆ ਮੰਤਰੀ ਵਲੋਂ ਰੋਜ਼ਗਾਰ ਮੇਲੇ ਸਬੰਧੀ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਚਾਂਸਲਰਾਂ ਨਾਲ ਮੀਟਿੰਗ ਦੌਰਾਨ ਫੈਸਲਾ

ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ 20 ਫਰਵਰੀ ਤੋਂ ਸੂਬੇ ਭਰ ਵਿਚ ਸ਼ੁਰੂ ਹੋ ਰਹੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਲਈ ਇੱਕ ਅਹਿਮ ਫੈਸਲਾ ਲੈਂਦਿਆਂ ਨੌਕਰੀ ਪ੍ਰਾਪਤ ਕਰਨ ਲਈ ਸੂਬੇ ਦੇ ਨੌਜਵਾਨਾਂ ਲਈ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਨੌਜਵਾਨਾਂ ਪਿਛਲੇ ਸਾਲ ਰੋਜ਼ਗਾਰ ਮੇਲੇ ਲਈ ਰਜਿਸਟਰ ਹੋ ਚੁੱਕੇ ਹਨ, ਉਨ੍ਹਾਂ ਨੂੰ ਇਸ ਸਾਲ ਦੁਬਾਰਾ ਰਜਿਸਟਰੇਸ਼ਨ ਕਰਵਾਉਣ ਦੀ ਲੋੜ ਨਹੀਂ।ਪਿਛਲੇ ਸਾਲ ਰਜਿਸਟਰ ਹੋ ਚੁੱਕੇ ਨਜ਼ਵਾਨ ਸਿੱਧਾ ਹੀ ਆਪਣੇ ਨਜਦੀਕ ਦੀ ਸੰਸਥਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਜਾ ਕੇ ਨੌਕਰੀ ਲਈ ਸਿੱਧਾ ਇੰਟਰਵਿਊ ਦੇ ਸਕਦੇ ਹਨ।
ਤਕਨੀਕੀ ਸਿੱਖਿਆ ਮੰਤਰੀ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਦਫਤਰ ਵਿਖੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਚਾਂਸਲਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਨੌਜ਼ਵਾਨ ਕਿਸੇ ਕਾਰਨ ਰੋਜ਼ਗਾਰ ਮੇਲੇ ਲਈ ਆਪਣੀ ਰਜਿਸਟਰੇਸ਼ਨ ਨਹੀਂ ਕਰਵਾ ਸਕੇ, ਉਹ ਆਪਣੇ ਨੇੜਲੀ ਸੰਸਥਾ ਵਿਚ ਲੱਗੇ ਰੋਜ਼ਗਾਰ ਮੇਲੇ ਵਿਚ ਜਾ ਕੇ ਰਜਿਸਟਰੇਸ਼ਨ ਕਰਵਾ ਕੇ ਨੌਕਰੀ ਲਈ ਇੰਟਿਰਵਿਊ ਦੇ ਸਕਦੇ ਹਨ।
ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਨੇ ਸੂਬੇ ਭਰ ਵਿਚ ਲਗਾਏ ਜਾ ਰਹੇ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਲਈ ਸਥਾਨਾ ਦਾ ਵੀ ਐਲਾਨ ਵੀ ਕੀਤਾ।ਇਸ ਦੇ ਤਹਿਤ 20 ਫਰਵਰੀ ਤੋਂ ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਤੋਂ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਹ ਮੇਲੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ, ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ, ਚਿੱਤਕਾਰਾ ਯੂਨੀਵਰਸਿਟੀ ਰਾਜਪੁਰਾ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ, ਰਿਆਤ ਬਾਹਰਾ ਯੂਨੀਵਰਸਿਟੀ ਖਰੜ, ਗੁਰੁ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ, ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਬਹੁ ਤਕਨੀਕੀ ਕਾਲਜ ਲੜਕੀਆਂ, ਪਟਿਆਲਾ, ਸਰਕਾਰੀ ਬਹੁ ਤਕਨੀਕੀ ਕਾਲਜ ਅੰਮ੍ਰਿਤਸਰ, ਗੁਰੁ ਨਾਨਕ ਬਹੁ ਤਕਨੀਕੀ ਕਾਲਜ਼, ਲੁਧਿਆਣਾ, ਐਸ.ਬੀ.ਐਸ ਬਹੁ ਤਕਨੀਕੀ ਕਾਲਜ਼ ਫਿਰੋਜਪੁਰ, ਸੀ.ਟੀ. ਬਹੁ ਤਕਨੀਕੀ ਕਾਲਜ ਜਲੰਧਰ, ਸਰਕਾਰੀ ਲੈਦਰ ਐਂਡ ਫੁੱਟਵੀਅਰ ਟੈਕਨਾਲੋਜੀ ਸੰਸਥਾ ਜਲੰਧਰ, ਸਰਕਾਰੀ ਗਾਰਮੈਂਟ ਟੈਕਨਾਲੋਜੀ ਸੰਸਥਾ ਅੰਮ੍ਰਿਤਸਰ, ਸਰਕਾਰੀ ਟੈਕਸਟਾਈਲ ਕਮਿਸਟਰੀ ਐਂਡ ਨਿੰਟਿੰਗ ਟੈਕਨਾਲੋਜੀ ਸੰਸਥਾ ਲੁਧਿਆਣਾ, ਪੰਜਾਬ ਟੈਕਸਟਾਈਲ ਟਕਨਾਲੋਜੀ ਅੰਮ੍ਰਿਤਸਰ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਪਟਿਆਲਾ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੁਧਿਆਣਾ, ਸਰਕਾਰੀ ਉਦਯਗਿਕ ਸਿਖਲਾਈ ਸੰਸਥਾ ਪਠਾਨਕੋਟ, ਆਦੇਸ਼ ਇੰਜਨੀਅਰਇੰਗ ਐਂਡ ਟੈਕਨਾਲੋਜੀ ਸੰਸਥਾ ਫਰੀਦਕੋਟ, ਆਰੀਅਨਜ, ਆਦੇਸ਼, ਯੂਨੀਵਰਸਲ ਵਲੋਂ ਪੀ.ਟੀ.ਯੂ ਕੈਂਪਸ ਮੁਹਾਲੀ, ਸਵਾਮੀ ਵਿਵੇਕਾਨੰਦ ਗਰੁੱਪ ਆਫ ਇੰਸਟੀਚਿਊਟਸ ਬਨੂੜ ਅਤੇ ਸਰਕਾਰੀ ਉਦਯਗਿਕ ਸਿਖਲਾਈ ਸੰਸਥਾ, ਪੱਟੀ ਵਿਖੇ ਲਗਾਏ ਜਾਣਗੇ।
ਇਸ ਮੀਟਿੰਗ ਵਿਚ ਸ. ਸਤਨਾਮ ਸਿੰਘ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ, ਸ੍ਰੀ ਅਸ਼ੋਕ ਮਿੱਤਲ ਚਾਂਸਲਰ ਐਲ.ਪੀ.ਯੂ ਫਗਵਾੜਾ, ਸ੍ਰੀ ਗੁਰਵਿੰਦਰ ਸਿੰਘ ਬਾਹਰਾ ਚਾਂਸਲਰ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਤੋਂ ਇਲਵਾ ਵੱਖ ਵੱਖ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਵੀਨ ਥਿੰਦ, ਵਧੀਕ ਡਾਇਰੈਕਟਰ ਸ੍ਰੀ ਮੋਹਨਬੀਰ ਸਿੰਘ, ਵਧੀਕ ਡਾਇਰੈਕਟਰ ਸ੍ਰੀਮਤੀ ਦਲਜੀਤ ਕੌਰ, ਡਿਪਟੀ ਡਾਇਰੈਕਟਰ ਦਮਨਦੀਪ ਕੌਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਸ੍ਰੀ ਨਰਿੰਦਰਪਾਲ ਸਿੰਘ ਲਾਂਬਾ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article