PUNJABMAILUSA.COM

ਰੋਜ਼ਵਿਲ ਗੁਰਦੁਆਰੇ ‘ਚ ਸਰਬਜੀਤ ਧੂੰਦਾ ਦੇ ਸਮਾਗਮ ਨੂੰ ਰੋਕਣ ਦੀ ਕੋਸ਼ਿਸ਼

ਰੋਜ਼ਵਿਲ ਗੁਰਦੁਆਰੇ ‘ਚ ਸਰਬਜੀਤ ਧੂੰਦਾ ਦੇ ਸਮਾਗਮ ਨੂੰ ਰੋਕਣ ਦੀ ਕੋਸ਼ਿਸ਼

ਰੋਜ਼ਵਿਲ ਗੁਰਦੁਆਰੇ ‘ਚ ਸਰਬਜੀਤ ਧੂੰਦਾ ਦੇ ਸਮਾਗਮ ਨੂੰ ਰੋਕਣ ਦੀ ਕੋਸ਼ਿਸ਼
April 13
10:06 2016

Roseville Gurdwaraਸੈਕਰਾਮੈਂਟੋ, 13 ਅਪ੍ਰੈਲ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ, ਰੋਜ਼ਵਿਲ ਵਿਖੇ ਚੱਲ ਰਹੇ ਇਕ ਸਮਾਗਮ ਦੌਰਾਨ ਉਸ ਵੇਲੇ ਤਰਥੱਲੀ ਮੱਚ ਗਈ, ਜਦ ਕੁਝ ਬਾਹਰੋਂ ਆਏ ਲੋਕਾਂ ਨੇ ਸਮਾਗਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਸਥਿਤੀ ਤਨਾਅਪੂਰਨ ਹੋ ਗਈ। ਇਸ ਦੌਰਾਨ ਦੋਵਾਂ ਧੜਿਆਂ ਦੀ ਇਸ ਹੱਥੋਪਾਈ ‘ਚ ਕੁਝ ਲੋਕ ਮਾਮੂਲੀ ਜ਼ਖਮੀ ਵੀ ਹੋਏ ਅਤੇ ਕਈਆਂ ਦੀਆਂ ਦਸਤਾਰਾਂ ਪੈਰਾਂ ਵਿਚ ਰੁਲ਼ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੀ ਸ਼ਾਮ ਨੂੰ ਗੁਰਦੁਆਰਾ ਸੱਚਖੰਡ ਸਾਹਿਬ, ਰੋਜ਼ਵਿਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਥੇ ਪ੍ਰੋ. ਸਰਬਜੀਤ ਸਿੰਘ ਧੂੰਦਾ ਦੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਸੀ। ਪ੍ਰੋ. ਸਰਬਜੀਤ ਸਿੰਘ ਧੂੰਦਾ ਨੇ ਅਜੇ ਆਪਣੀ ਕਥਾ ਸ਼ੁਰੂ ਕਰਨੀ ਹੀ ਸੀ ਕਿ ਦਮਦਮੀ ਟਕਸਾਲ ਧੜੇ ਨਾਲ ਸੰਬੰਧਤ ਕੁਝ ਲੋਕ ਉਥੇ ਪਹੁੰਚ ਗਏ ਅਤੇ ਉਨ੍ਹਾਂ ਨੇ ਪ੍ਰੋ. ਧੂੰਦਾ ਦੀ ਕਥਾ ਹੋਣ ਤੋਂ ਪਹਿਲਾਂ ਹੀ ਵਿਘਨ ਪਾ ਦਿੱਤਾ ਅਤੇ ਮਾਈਕ ਚੁੱਕਣ ਦੀ ਕੋਸ਼ਿਸ਼ ਕੀਤੀ। ਜਿਸ ‘ਤੇ ਗੁਰਦੁਆਰਾ ਸਾਹਿਬ ਵਿਚ ਹਾਜ਼ਰ ਕੁਝ ਲੋਕਾਂ ਨੇ ਅਜਿਹਾ ਕਰਨ ਤੋਂ ਰੋਕ ਦਿੱਤਾ, ਜਿਸ ਨਾਲ ਤਨਾਅ ਵੱਧ ਗਿਆ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ਼ਰੇਆਮ ਮੰਦੇ ਸ਼ਬਦ ਬੋਲੇ ਗਏ। ਇਸ ਦੌਰਾਨ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਬਾਹਰੋਂ ਆਏ ਲੋਕਾਂ ਨੂੰ ਗੁਰਦੁਆਰਾ ਸਾਹਿਬ ਤੋਂ ਚਲੇ ਜਾਣ ਲਈ ਕਿਹਾ। ਜਿਸ ‘ਤੇ ਉਹ ਲੋਕ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹ ਕੇ ਵੀ ਪ੍ਰੋ. ਸਰਬਜੀਤ ਸਿੰਘ ਧੂੰਦਾ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ। ਜੇ ਸੁਰੱਖਿਆ ਦਸਤੇ ਮੌਕੇ ‘ਤੇ ਨਾ ਪਹੁੰਚਦੇ, ਤਾਂ ਇਥੇ ਵੱਡਾ ਖੂਨ-ਖਰਾਬਾ ਹੋ ਸਕਦਾ ਸੀ। ਗੁਰਦੁਆਰਾ ਸਾਹਿਬ ‘ਚ ਪ੍ਰੋ. ਸਰਬਜੀਤ ਸਿੰਘ ਧੂੰਦਾ ਦੀ ਕਥਾ ਸੁਣਨ ਆਈ ਸੰਗਤ ਵੱਲੋਂ ਇਸ ਕਾਂਡ ਦਾ ਜ਼ਬਰਦਸਤ ਰੋਸ ਪ੍ਰਗਟ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸੇ ਨੂੰ ਕੋਈ ਅਧਿਕਾਰ ਨਹੀਂ ਕਿ ਬਾਹਰੋਂ ਆ ਕੇ ਕਿਸੇ ਦੇ ਧਾਰਮਿਕ ਸਮਾਗਮ ਵਿਚ ਖਲਲ ਪਾਉਣ। ਇਸ ਦੌਰਾਨ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਗੁਰਮਤਿ ਸਮਾਗਮ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ। ਜਿਹੜਾ ਮਸਲਾ ਸੰਗਤ ਵਿਚ ਮਿਲ ਬੈਠ ਕੇ ਨਜਿੱਠਿਆ ਜਾ ਸਕਦਾ ਸੀ, ਉਸ ਨੂੰ ਸ਼ਰਾਰਤੀ ਲੋਕਾਂ ਵੱਲੋਂ ਹਿੰਸਕ ਰੂਪ ਦੇ ਦਿੱਤਾ ਗਿਆ। ਜਿਸ ਨਾਲ ਸੰਸਾਰ ਭਰ ਵਿਚ ਸਿੱਖਾਂ ਦੀ ਬੇਇੱਜ਼ਤੀ ਹੋਈ ਹੈ। ਕਮੇਟੀ ਵੱਲੋਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਕਿ ਇਹ ਗੁਰਦੁਆਰਾ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਸਮਰਪਿਤ ਹੈ ਅਤੇ ਗੁਰਮਤਿ ਸਮਾਗਮ ਤੇ ਪ੍ਰਚਾਰ ਲਈ ਵਚਨਬੱਧ ਹੈ। ਕਮੇਟੀ ਵਿਚ ਇਹ ਗੱਲ ਦੁਹਰਾਈ ਗਈ ਕਿ ਪ੍ਰੋ. ਧੂੰਦਾ ਸਿੱਖ ਪੰਥ ਦਾ ਉਹ ਯੋਧਾ ਹੈ, ਜਿਹੜਾ ਠੋਕ-ਵਜਾ ਕੇ ਗੁਰਬਾਣੀ ਨੂੰ ਆਧਾਰ ਬਣਾ ਕੇ ਖਤਮ ਹੋ ਰਹੀ ਸਿੱਖੀ ਨੂੰ ਬਚਾਉਣ ਲਈ ਗੁਰੂ ਸ਼ਬਦ ਨਾਲ ਜੋੜਨ ਲਈ ਦਰ-ਦਰ ਜਾ ਕੇ ਪ੍ਰਚਾਰ ਕਰ ਰਹੇ ਹਨ।
ਕਮੇਟੀ ਵੱਲੋਂ ਕਿਹਾ ਗਿਆ ਕਿ ਕੁਝ ਗੁੰਮਰਾਹ ਹੋ ਚੁੱਕੇ ਵੀਰ ਕੌਮ ‘ਚ ਵੰਡੀਆਂ ਪਾ ਰਹੇ ਹਨ। ਜੇ ਕਿਸੇ ਨੂੰ ਉਨ੍ਹਾਂ ਦੇ ਵਿਚਾਰ ਨਹੀਂ ਚੰਗੇ ਲੱਗਦੇ, ਤਾਂ ਉਹ ਨਾ ਸੁਣਨ। ਅੱਜ ਹਜ਼ਾਰਾਂ ਦੀ ਗਿਣਤੀ ਵਿਚ ਪ੍ਰੋ. ਧੂੰਦਾ ਨੂੰ ਸੁਣਨ ਲਈ ਸੰਗਤਾਂ ਪਹੁੰਚ ਰਹੀਆਂ ਹਨ। ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦਸਤਾਰਾਂ ਲੱਥਣ ਦੀ ਘਟਨਾ ‘ਤੇ ਵੀ ਅਫਸੋਸ ਪ੍ਰਗਟ ਕੀਤਾ ਗਿਆ ਅਤੇ ਕਿਹਾ ਗਿਆ ਕਿ ਕਿਸੇ ਨੂੰ ਵੀ ਇਸ ਗੁਰਦੁਆਰਾ ਸਾਹਿਬ ਦੇ ਅੰਦਰ ਦਖਲ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਕਿਉਂਕਿ ਇਹ ਗੁਰੂ ਘਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਚੱਲਦਾ ਹੈ ਅਤੇ ਚੱਲਦਾ ਰਹੇਗਾ। ਇਸ ਦੌਰਾਨ ਹਮਲਾ ਕਰਨ ਆਏ ਦੂਜੇ ਗਰੁੱਪ ਨੇ ਪੰਜਾਬ ਮੇਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪ੍ਰੋ. ਸਰਬਜੀਤ ਸਿੰਘ ਧੂੰਦਾ ਤੋਂ ਸਵਾਲ ਪੁੱਛਣਾ ਚਾਹੁੰਦੇ ਸੀ ਕਿ ਪਿਛਲੇ ਦਿਨੀਂ ਪੰਜਾਬ ਵਿਚ ਬੁਲਾਏ ਗਏ ਸਰਬੱਤ ਖਾਲਸਾ ਨੂੰ ਗਲਤ ਕਰਾਰ ਕਿਉਂ ਦੇ ਰਹੇ ਹਨ। ਸਾਨੂੰ ਇਹ ਪੁੱਛਣ ਦਾ ਅਧਿਕਾਰ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸੇ ਧੜੇ ਨੇ ਗੁਰਦੁਆਰਾ ਸਾਹਿਬ ਫੇਅਰਫੀਲਡ ਵਿਖੇ ਪ੍ਰੋ. ਸਰਬਜੀਤ ਸਿੰਘ ਧੂੰਦਾ ਦੀ ਕਥਾ ਨੂੰ ਰੁਕਵਾ ਦਿੱਤਾ ਸੀ ਤੇ ਉਥੇ ਵੀ ਖਿੱਚ-ਧੂਹ ਹੋਈ ਸੀ, ਜਿਸ ਕਾਰਨ ਸੰਗਤਾਂ ਵਿਚ ਭਾਰੀ ਰੋਸ ਪਾਇਆ ਗਿਆ। ਇਥੇ ਇਹ ਦੱਸਣਯੋਗ ਹੈ ਕਿ ਪ੍ਰੋ. ਸਰਬਜੀਤ ਸਿੰਘ ਧੂੰਦਾ ਦੇ ਸਮਾਗਮ ਸਿਰਫ ਇਨ੍ਹਾਂ ਦੋ ਗੁਰੂ ਘਰਾਂ ਵਿਚ ਹੀ ਰੋਕੇ ਗਏ, ਜਦਕਿ ਬਹੁਤ ਸਾਰੇ ਹੋਰ ਗੁਰੂ ਘਰਾਂ ਵਿਚ ਇਹ ਸਮਾਗਮ ਕਾਮਯਾਬੀ ਨਾਲ ਹੋਏ।
ਇਸ ਘਟਨਾ ਨਾਲ ਅਮਰੀਕਾ ਦੇ ਸੁਰੱਖਿਆ ਦਸਤਿਆਂ ਵਿਚ ਸਿੱਖਾਂ ਦੀ ਸ਼ਾਖ ਡਿੱਗੀ ਹੈ। ਹੋ ਸਕਦਾ ਹੈ ਕਿ ਅਮਰੀਕੀ ਅਧਿਕਾਰੀ, ਸੁਰੱਖਿਆ ਦਸਤੇ ਅਤੇ ਅਮਰੀਕੀ ਮੀਡੀਆ ਸਿੱਖ ਕੌਮ ਨੂੰ ਜਰਾਇਮ ਪੇਸ਼ਾ ਕੌਮ ਸਮਝਣ ਲੱਗ ਪੈਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article