PUNJABMAILUSA.COM

ਰਜ਼ੀਨਾ ਦੀ ਪੰਜਾਬੀ ਔਰਤ ਦੀ ਪਤੀ ਹੱਥੋਂ ਹੱਤਿਆ

ਰਜ਼ੀਨਾ ਦੀ ਪੰਜਾਬੀ ਔਰਤ ਦੀ ਪਤੀ ਹੱਥੋਂ ਹੱਤਿਆ

ਰਜ਼ੀਨਾ ਦੀ ਪੰਜਾਬੀ ਔਰਤ ਦੀ ਪਤੀ ਹੱਥੋਂ ਹੱਤਿਆ
June 01
09:52 2016

rajeenaਸਸਕੈਚਵਨ, 1 ਜੂਨ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਕੈਨੇਡਾ ਦੇ ਸਸਕੈਚਵਨ ਸੂਬੇ ‘ਚ ਵਾਪਰੀ ਘਰੇਲੂ ਹਿੰਸਾ ਦੀ ਇਕ ਤਾਜ਼ਾ ਵਾਰਦਾਤ ‘ਚ ਇਕ ਪੰਜਾਬੀ ਨੇ ਆਪਣੀ ਪਤਨੀ ਦੀ ਜਾਨ ਲੈ ਲਈ। ਇਹ ਘਟਨਾ ਰਜ਼ੀਨਾ ਸ਼ਹਿਰ ਦੀ ਅਪਲੈਂਡ ਡਰਾਈਵ ਸਥਿਤ ਘਰ ਅੰਦਰ ਵਾਪਰੀ ਹੈ। ਪੁਲਿਸ ਨੇ ਹਿੰਸਾ ਦਾ ਸ਼ਿਕਾਰ ਹੋਈ 38 ਸਾਲਾ ਸੰਦੀਪ ਕੌਰ ਥਿਆੜਾ ਦੇ ਪਤੀ 39 ਸਾਲਾ ਜਗਦੀਸ਼ ਸਿੰਘ ਥਿਆੜਾ ਨੂੰ ਸੈਕਿੰਡ ਡਿਗਰੀ ਕਤਲ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ।
ਰਜੀਨਾ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਇਕ ਘਰੇਲੂ ਹਿੰਸਾ ਦਾ ਮਾਮਲਾ ਹੈ। ਪੁਲਿਸ ਦੀ ਮੇਜਰ ਕ੍ਰਾਈਮ ਯੂਨਿਟ ਮਾਮਲੇ ਦੀ ਪੜਤਾਲ ਕਰ ਰਹੀ ਹੈ। ਪੁਲਿਸ ਨੇ ਸੰਦੀਪ ਕੌਰ ਦੇ ਕਤਲ ਦੇ ਕਾਰਨ ਦੀ ਜਾਣਕਾਰੀ ਉਸ ਦੀ ਪੋਸਟਮਾਰਟਮ ਰਿਪੋਰਟ ਆਉਣ ਤੱਕ ਰਿਲੀਜ਼ ਕਰਨ ਤੋਂ ਇਨਕਾਰ ਕਰ ਦਿੱਤਾ।
ਸੰਦੀਪ ਕੌਰ ਥਿਆੜਾ ਰਜੀਨਾ ਦੀ ਕੈਨੇਡੀਅਨ ਲਾਈਨ ਐਂਡ ਯੂਨੀਫਾਰ ਸਰਵਿਸ ਕੰਪਨੀ ‘ਚ ਕੰਮ ਕਰਦੀ ਸੀ। ਕੰਪਨੀ ਦੇ ਮੈਨੇਜਰ ਬੌਬ ਬੀਕਮੈਨ ਦਾ ਕਹਿਣਾ ਹੈ ਕਿ ਉਹ ਬਹੁਤ ਮਿਲਣਸਾਰ ਸੀ। ਉਸ ਦੇ ਕਤਲ ਨਾਲ ਸਟਾਫ ਨੂੰ ਗਹਿਰਾ ਸਦਮਾ ਲੱਗਾ ਹੈ।
ਸੈਸਕਾਟੂਨ ‘ਚ ਪੰਜਾਬੀਆਂ ਦੀ ਵਸੋਂ ਬੀਤੇ ਕੁਝ ਸਾਲਾਂ ਤੋਂ ਹੀ ਵਧਣੀ ਸ਼ੁਰੂ ਹੋਈ ਹੈ। ਇਸ ਵਾਰਦਾਤ ਨੇ ਪੰਜਾਬੀ ਭਾਈਚਾਰੇ ਨੂੰ ਸੋਗ ‘ਚ ਡੋਬ ਦਿੱਤਾ ਹੈ। ਸਿੱਖ ਸੁਸਾਇਟੀ ਰਜੀਨਾ ਗੁਰਦੁਆਰੇ ਦੇ ਪ੍ਰਧਾਨ ਨਿਰਮਲ ਸਿੰਘ ਮੌੜ ਦਾ ਕਹਿਣਾ ਹੈ ਕਿ ਕਤਲ ਦੀ ਇਸ ਵਾਰਦਾਤ ਨੇ ਸਮੁੱਚੇ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਜਗਦੀਸ਼ ਸਿੰਘ ਥਿਆੜਾ ਅਤੇ ਸੰਦੀਪ ਕੌਰ ਥਿਆੜਾ ਤਿੰਨ ਸਾਲ ਪਹਿਲਾਂ ਹੀ ਰਜੀਨਾ ਆ ਕੇ ਵਸੇ ਸਨ। ਜੋੜੇ ਦੇ 10 ਸਾਲਾਂ ਦਾ ਬੇਟਾ ਅਤੇ 4 ਸਾਲ ਦੀ ਬੇਟੀ ਹੈ। ਦੋਵਾਂ ਬੱਚਿਆਂ ਨੂੰ ਜਗਦੀਸ਼ ਸਿੰਘ ਦੇ ਭਰਾ ਪ੍ਰਿਤਪਾਲ ਸਿੰਘ ਥਿਆੜਾ ਨੂੰ ਸੌਂਪ ਦਿੱਤਾ ਗਿਆ ਹੈ। ਜਗਦੀਸ਼ ਸਿੰਘ ਥਿਆੜਾ ਨੂੰ ਰਜੀਨਾ ਦੀ ਪ੍ਰੋਵਿੰਸ਼ਲ ਕੋਰਟ ‘ਚ ਪੇਸ਼ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article