PUNJABMAILUSA.COM

ਰੱਖੜ ਪੁੰਨਿਆਂ ਕਾਨਫਰੰਸ : ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ‘ਤੇ ਟਿਕੀ ਸਭ ਦੀ ਨਜ਼ਰ

 Breaking News

ਰੱਖੜ ਪੁੰਨਿਆਂ ਕਾਨਫਰੰਸ : ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ‘ਤੇ ਟਿਕੀ ਸਭ ਦੀ ਨਜ਼ਰ

ਰੱਖੜ ਪੁੰਨਿਆਂ ਕਾਨਫਰੰਸ : ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ‘ਤੇ ਟਿਕੀ ਸਭ ਦੀ ਨਜ਼ਰ
August 06
10:02 2017

ਅੰਮ੍ਰਿਤਸਰ, 6 ਅਗਸਤ (ਪੰਜਾਬ ਮੇਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਬਾਬਾ ਬਕਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਰੱਖੜ ਪੁੰਨਿਆਂ ਮੌਕੇ ਸੋਮਵਾਰ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਾਨਫਰੰਸਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਹੋ ਰਹੀਆਂ ਸਿਆਸੀ ਕਾਨਫਰੰਸਾਂ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਕਾਨਫਰੰਸਾਂ ‘ਤੇ ਸਭ ਦੀ ਨਜ਼ਰ ਟਿਕੀ ਹੈ। ਅਕਾਲੀ ਲੀਡਰ ਸਰਕਾਰ ਖਿਲਾਫ ਖੋਲ੍ਹੇ ਮੋਰਚੇ ਦੇ ਚਲਦਿਆਂ ਆਪਣੀ ਕਾਨਫਰੰਸ ਨੂੰ ਕਾਮਯਾਬ ਕਰਨ ਦੇ ਦਾਅਵੇ ਕਰ ਰਹੇ ਹਨ। ਉਧਰ, ਆਮ ਆਦਮੀ ਪਾਰਟੀ ਵੀ ਪਹਿਲੀ ਵਾਰ ਪੰਜਾਬ ਵਿੱਚ ਵਿਰੋਧੀ ਧਿਰ ਹੋਣ ਕਰਕੇ ਆਪਣੀ ਕਾਨਫਰੰਸ ਨੂੰ ਕਾਮਯਾਬ ਬਣਾਉਣ ਵਿੱਚ ਲੱਗੀ ਹੋਈ ਹੈ।
ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਕਰਕੇ ਇਸ ਵਾਰ ਕਾਂਗਰਸ ਦੀ ਸਿਆਸੀ ਕਾਨਫਰੰਸ ਨੂੰ ਕਾਮਯਾਬ ਬਣਾਉਣ ਲਈ ਸਾਰਾ ਸਰਕਾਰੀ ਅਮਲਾ ਤੇ ਪਾਰਟੀ ਆਗੂ ਪੱਬਾਂ ਭਾਰ ਹਨ। ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸਮੁੱਚੀ ਲੀਡਰਸ਼ਿਪ ਪਹੁੰਚੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਚੇਚੇ ਤੌਰ ਤੇ ਸ਼ਾਮਲ ਹੋਣਗੇ। ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਕਾਨਫਰੰਸ ਵਿੱਚ ਸਾਂਸਦ ਭਗਵੰਤ ਮਾਨ, ਸੁਖਪਾਲ ਖਹਿਰਾ ਤੇ ਹਰਵਿੰਦਰ ਸਿੰਘ ਫੂਲਕਾ ਤੋਂ ਇਲਾਵਾ ਉਨ੍ਹਾਂ ਦੇ ਸਾਰੇ ਵਿਧਾਇਕ ਇਸ ਕਾਨਫਰੰਸ ਵਿੱਚ ਸ਼ਿਰਕਤ ਕਰ ਰਹੇ ਹਨ।
ਸੂਬੇ ਵਿੱਚ ਬਣੀ ਕਾਂਗਰਸ ਦੀ ਨਵੀਂ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੇ ਪੰਜਾਬੀਆਂ ਲਈ ਕੀਤੇ ਜਾ ਰਹੇ ਕੰਮਾਂ ਦਾ ਗੁਣਗਾਣ ਕਰਨਗੇ, ਉੱਥੇ ਹੀ ਅਕਾਲੀ ਦਲ ਪੰਜਾਬ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਨੌਜਵਾਨਾਂ ਨੂੰ ਨੌਕਰੀਆਂ, ਮੋਬਾਈਲ ਦੇਣ ਵਰਗੇ ਮੁੱਦਿਆਂ ‘ਤੇ ਸੂਬਾ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਇਸ ਕਾਨਫਰੰਸ ਵਿੱਚ ਦੋਹਾਂ ਪਾਰਟੀਆਂ ਦੇ ਨੇਤਾਵਾਂ ਤੇ ਖਾਸ ਕਰਕੇ ਕੈਪਟਨ ਤੇ ਬਾਦਲ ਪਰਿਵਾਰ ਦੇ ਆਪਸ ਵਿੱਚ ਮਿਲੇ ਹੋਣ ਦੇ ਇਲਜ਼ਾਮ ਹੀ ਖਾਸ ਰਹਿ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article