PUNJABMAILUSA.COM

ਰੱਖੜ ਪੁੰਨਿਆ ਕਾਨਫਰੰਸ – ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਇਕ-ਦੂਜੇ ‘ਤੇ ਕੀਤੇ ਸਿਆਸੀ ਹਮਲੇ

ਰੱਖੜ ਪੁੰਨਿਆ ਕਾਨਫਰੰਸ – ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਇਕ-ਦੂਜੇ ‘ਤੇ ਕੀਤੇ ਸਿਆਸੀ ਹਮਲੇ

ਰੱਖੜ ਪੁੰਨਿਆ ਕਾਨਫਰੰਸ – ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਇਕ-ਦੂਜੇ ‘ਤੇ ਕੀਤੇ ਸਿਆਸੀ ਹਮਲੇ
August 07
21:58 2017

ਰਈਆ, 7 ਅਗਸਤ (ਪੰਜਾਬ ਮੇਲ)- ਕਾਂਗਰਸ ਪਾਰਟੀ ਵੱਲੋਂ ਰੱਖੜ ਪੁੰਨਿਆ ਮੌਕੇ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਕਾਨਫ਼ਰੰਸ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਮੇਤ ਸਿਖ਼ਰਲੀ ਲੀਡਰਸ਼ਿਪ ਨਹੀਂ ਪੁੱਜੀ। ਮੁੱਖ ਮੰਤਰੀ ਨੇ ਇਸ ਰੈਲੀ ’ਚ ਆਉਣਾ ਸੀ ਪਰ ਦਿੱਲੀ ’ਚ ਮੌਸਮ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਹੈਲੀਕਾਪਟਰ ਉਡਾਣ ਨਹੀਂ ਭਰ ਸਕਿਆ। ਕਾਂਗਰਸ ਦੇ ਬਹੁਤੇ ਨੇਤਾਵਾਂ ਨੇ ਲੋਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ’ਚ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਮਸੰਦਾਂ ਨੂੰ ਬਾਹਰ ਕੱਢਣ ਦਾ ਸੱਦਾ ਦਿੱਤਾ। ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ, ‘ਮੈਂ ਅਕਾਲੀ ਦਲ ਦੇ ਭ੍ਰਿਸ਼ਟ ਨੇਤਾਵਾਂ ਨੂੰ ਵੱਟੇ-ਵੱਟ ਭਜਾਵਾਂਗਾ। ‘ਰਾਜ ਨਹੀਂ ਸੇਵਾ’ ਦਾ ਹੋਕਾ ਦੇਣ ਵਾਲੇ ਇਹ ਆਗੂ ਲੋਕਾਂ ਦੀ ਸੇਵਾ ਝੂਠੇ ਕੇਸ ਪਾ ਕੇ ਕਰਦੇ ਸਨ ਅਤੇ ਮੇਵਾ ਆਪ ਖਾਂਦੇ ਰਹੇ ਹਨ। ਜਬਰ ਵਿਰੋਧੀ ਲਹਿਰ ਦੇ ਨਾਂਅ ਹੇਠ ਰੈਲੀਆਂ ਕਰਨ ਵਾਲੇ ਅਕਾਲੀ ਨੇਤਾ ਭੁੱਲ ਗਏ ਹਨ ਕਿ ਇਨ੍ਹਾਂ ਦੇ ਰਾਜ ’ਚ ਲੋਕਾਂ ਨੂੰ ਡਾਂਗਾਂ ਤੇ ਗੋਲੀਆਂ ਨਾਲ ਭੁੰਨਿਆ ਗਿਆ ਅਤੇ ਕੁੜੀਆਂ ਨੂੰ ਬੇਆਬਰੂ ਕੀਤਾ ਗਿਆ।’ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਪੰਜਾਬ ਵਾਸੀਆਂ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਇਨ੍ਹਾਂ ਨੇ ਲੋਕਾਂ ਕੋਲੋਂ ਟਰਾਂਸਪੋਰਟ ਅਤੇ ਕੇਬਲ ਦਾ ਕੰਮ ਖੋਹ ਲਿਆ ਅਤੇ ਰਾਜ ਦੀ ਜਨਤਕ ਟਰਾਂਸਪੋਰਟ ਨੂੰ 500 ਕਰੋੜ ਦਾ ਕਰਜ਼ਾਈ ਕਰ ਦਿੱਤਾ। ਉਨ੍ਹਾਂ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸਖ਼ਤ ਨੁਕਤਾਚੀਨੀ ਕੀਤੀ। ਸ੍ਰੀ ਸਿੱਧੂ ਨੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਦੀ ਮੰਗ ‘ਤੇ ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਉਣ ਅਤੇ ਇਥੇ ਪੋਲੀਟੈਕਨਿਕ ਕਾਲਜ ਖੋਲ੍ਹਣ ਦਾ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ। ਉਨ੍ਹਾਂ ਨੇ ਬਾਬਾ ਬਕਾਲਾ ਸਾਹਿਬ ਦੇ ਵਿਕਾਸ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਤੁਸੀਂ ਕਾਂਗਰਸ ‘ਤੇ ਭਰੋਸਾ ਕੀਤਾ ਹੈ ਅਤੇ ਤੁਹਾਨੂੰ ਨਿਰਾਸ਼ਾ ਨਹੀਂ ਹੋਵੇਗੀ। ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜਸਬੀਰ ਸਿੰਘ ਡਿੰਪਾ, ਫ਼ਤਿਹ ਜੰਗ ਸਿੰਘ ਬਾਜਵਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਓਮ ਪ੍ਰਕਾਸ਼ ਸੋਨੀ, ਡਾ. ਰਾਜ ਕੁਮਾਰ ਵੇਰਕਾ, ਬਲਵਿੰਦਰ ਸਿੰਘ ਲਾਡੀ, ਫ਼ਤਿਹ ਜੰਗ ਸਿੰਘ ਬਾਜਵਾ (ਸਾਰੇ ਵਿਧਾਇਕ) ਅਤੇ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੇ ਵੀ ਸੰਬੋਧਨ ਕੀਤਾ। ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਸੁਖਬੀਰ ਵੱਲੋਂ ਅਕਾਲੀ ਵਰਕਰਾਂ ਨੂੰ ਧੱਕੇਸ਼ਾਹੀਆਂ ਖ਼ਿਲਾਫ਼ ਡਟਣ ਦਾ ਸੱਦਾ
ਬਾਬਾ ਬਕਾਲਾ – ਰੱਖੜ ਪੁੰਨਿਆ ਮੌਕੇ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ’ਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗੈ਼ਰਹਾਜ਼ਰ ਰਹੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪਾਰਟੀ ਵਰਕਰਾਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਝੂਠੇ ਕੇਸਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿੱਤੀ ਜਾਵੇਗੀ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਸਮੇਤ ਝੂਠੇ ਕੇਸ ਦਰਜ ਕਰਾਉਣ ਵਾਲਿਆਂ ਨੂੰ ਵੀ ਕਾਨੂੰਨੀ ਕਟਹਿਰੇ ’ਚ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਕਾਂਗਰਸ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਝੂਠੇ ਕੇਸ ’ਚ ਫਸਾਇਆ ਜਾਂਦਾ ਹੈ ਤਾਂ ਥਾਣੇ ਦਾ ਘਿਰਾਓ ਕੀਤਾ ਜਾਵੇ ਅਤੇ ਲੋੜ ਪੈਣ ‘ਤੇ ਉਹ ਖ਼ੁਦ ਵੀ ਧਰਨਿਆਂ ’ਚ ਸ਼ਾਮਲ ਹੋਣਗੇ।
ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਕੇਂਦਰ ’ਤੇ ਤੋੜਾ ਝਾੜ ਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੋਂ ਭੱਜ ਰਹੀ ਹੈ। ਕਾਂਗਰਸ ਨੇ ਕਿਸਾਨਾਂ ਦਾ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਵਾਸਤੇ ਬਜਟ ’ਚ ਮਹਿਜ਼ 1500 ਕਰੋੜ ਰੁਪਏ ਹੀ ਰੱਖੇ ਹਨ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਿਆ ਕਿ ਉਹ ਅਕਾਲੀ ਸਰਕਾਰ ਵੇਲੇ ਵੀ ਚਾਰ ਸਾਲ ਵਿੱਤ ਮੰਤਰੀ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਦੀ ਵਿੱਤੀ ਹਾਲਤ ਭਲੀ ਭਾਂਤ ਪਤਾ ਸੀ ਪਰ ਫਿਰ ਵੀ ਉਨ੍ਹਾਂ ਨੇ ਕਰਜ਼ਾ ਮੁਆਫੀ ਵਾਲੇ ‘ਲਾਰੇ’ ਨੂੰ ਹੁੰਗਾਰਾ ਭਰਿਆ। ਇਸ ਦੇ ਸਿੱਟੇ ਵਜੋਂ ਕੈਪਟਨ ਸਰਕਾਰ ਦੇ ਡੇਢ ਸੌ ਦਿਨਾਂ ਦੇ ਕਾਰਜਕਾਲ ਦੌਰਾਨ 200 ਕਿਸਾਨ ਖ਼ੁਦਕੁਸ਼ੀ ਕਰ ਗਏ ਹਨ। ਸ੍ਰੀ ਬਾਦਲ ਨੇ ਕਿਹਾ ਕਿ ਇਸ ਵੇਲੇ ਰੇਤਾ ਪਿਛਲੀ ਸਰਕਾਰ ਨਾਲੋਂ ਛੇ ਗੁਣਾ ਵੱਧ ਕੀਮਤ ‘ਤੇ ਵਿਕ ਰਿਹਾ ਹੈ।
ਮਜੀਠੀਆ ਵੱਲੋਂ ਸਿੱਧੂ ਤੇ ਮਨਪ੍ਰੀਤ ‘ਬੰਟੀ-ਬਬਲੀ’ ਦੀ ਜੋੜੀ ਕਰਾਰ
ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ‘ਬੰਟੀ-ਬਬਲੀ’ ਦੀ ਜੋੜੀ ਕਰਾਰ ਦਿੱਤਾ। ਸ੍ਰੀ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮੁੰਨੀ ਬਾਈ ਨਾਲੋਂ ਵਧੇਰੇ ਬਦਨਾਮ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ‘ਨਾ ਸਰਦਾਰ ਤੇ ਨਾ ਅਸਰਦਾਰ’ ਦੱਸਣ ਵਾਲਾ ਅੱਜ ਕਾਂਗਰਸ ’ਚ ਬੈਠਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਮਾਂ ਪਾਰਟੀ ਦਾ ਨਹੀਂ ਬਣਿਆ, ਉਹ ਕਾਂਗਰਸ ਦਾ ਵੀ ਨਹੀਂ ਬਣੇਗਾ। ਰੈਲੀ ਨੂੰ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਵਿਰਸਾ ਸਿੰਘ ਵਲਟੋਹਾ, ਜਗੀਰ ਕੌਰ ਅਤੇ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ।
ਲੁੱਟਣ ਵਾਲਿਆਂ ਦੀਆਂ ਮਹਿਜ਼ ਪੱਗਾਂ ਦੇ ਰੰਗ ਹੀ ਬਦਲੇ: ਭਗਵੰਤ ਮਾਨ
ਰਈਆ – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬੱਸਾਂ ਤੇ ਰੇਤ ਦੀਆਂ ਖੱਡਾਂ ’ਚ ਪਹਿਲਾਂ ਵਾਲੀ ਲੁੱਟ ਜਾਰੀ ਹੈ ਅਤੇ ਲੁੱਟਣ ਵਾਲਿਆਂ ਦੀਆਂ ਮਹਿਜ਼ ਪੱਗਾਂ ਦੇ ਰੰਗ ਹੀ ਬਦਲੇ ਹਨ। ਬਾਬਾ ਬਕਾਲਾ ਸਾਹਿਬ ’ਚ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੱਤਾ ’ਚ ਆਉਣ ਬਾਅਦ ਕਿਸਾਨ ਖ਼ੁਦਕੁਸ਼ੀਆਂ ’ਚ ਵਾਧਾ ਹੋਇਆ ਹੈ। ਬੇਰੁਜ਼ਗਾਰ ਅਧਿਆਪਕ ਧਰਨਿਆਂ ’ਤੇ ਬੈਠੇ ਹਨ। ਪੰਦਰਾਂ ਹਜ਼ਾਰ ਦੇ ਕਰੀਬ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਪਰ ਪੰਜਾਬ ਸਰਕਾਰ ਟੀਈਟੀ ਪਾਸ ਅਧਿਆਪਕਾਂ ਨੂੰ ਭਰਤੀ ਕਰਨ ਦੀ ਬਜਾਏ ਟੈਂਕੀਆਂ ’ਤੇ ਚੜ੍ਹਨ ਲਈ ਮਜਬੂਰ ਕਰ ਰਹੀ ਹੈ।
ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਦਮਦਮਾ ਸਾਹਿਬ ਵਿਖੇ ਗੁਟਕਾ ਫੜਕੇ ਸਹੁੰ ਚੁੱਕੀ ਸੀ ਕਿ ਸੱਤਾ ’ਚ ਆਉਣ ’ਤੇ ਇੱਕ ਮਹੀਨੇ ਅੰਦਰ ਨਸ਼ਾ ਖ਼ਤਮ ਕੀਤਾ ਜਾਵੇਗਾ ਪਰ ਪੰਜ ਮਹੀਨੇ ਬੀਤਣ ਬਾਅਦ ਵੀ ਪਿੰਡਾਂ ’ਚ ਨਸ਼ੇ ਵਿਕ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਮੁੱਖ ਮੰਤਰੀ ਬਣਨ ਬਾਅਦ ਅਜੇ ਤਕ ਸਿਰਫ਼ ਇੱਕ ਦਿਨ ਲੋਕਾਂ ਵਿੱਚ ਵਿਚਰੇ ਹਨ ਜਿਸ ਕਾਰਨ ਕਾਂਗਰਸ ਬਿਨਾਂ ਡਰਾਈਵਰ ਗੱਡੀ ਵਾਂਗ ਚੱਲ ਰਹੀ ਹੈ। ਉਨ੍ਹਾਂ ਨੇ ਬਾਦਲਾਂ ਤੇ ਕੈਪਟਨ ਅਮਰਿੰਦਰ ਦੇ ਰਲੇ ਹੋਣ ਦੇ ਦੋਸ਼ ਲਾਏ। ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਮਾਝੇ ਦੇ ਲੋਕਾਂ ਨੂੰ ਹੁਣੇ ਤੋਂ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕੇ ਇਹ ਸੀਟ ਆਮ ਆਦਮੀ ਪਾਰਟੀ ਜਿੱਤੇਗੀ।
ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ, ‘ਗੁਰੂ ਤੇਗ ਬਹਾਦਰ ਸਾਹਿਬ ਨੇ ਜ਼ੁਲਮ ਤੇ ਅੱਤਿਆਚਾਰ ਦੇ ਖ਼ਾਤਮੇ ਲਈ ਸ਼ਹਾਦਤ ਦਿੱਤੀ ਸੀ ਪਰ ਅੱਜ ਉਸ ਧਰਤੀ ’ਤੇ ਸਾਡੇ ਧਰਮ ਦੇ ਠੇਕੇਦਾਰਾਂ ਵੱਲੋਂ ਲੋਕਾਂ ਨੂੰ ਜਾਤਾਂ ਤੇ ਧਰਮਾਂ ਦੇ ਆਧਾਰ ’ਤੇ ਵੰਡ ਕੇ ਲੜਾਇਆ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਅੱਗੇ ਨਹੀਂ ਆ ਰਹੀ।’ ਉਨ੍ਹਾਂ ਨੇ ਪਰਵਾਸੀ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਸੁਖਬੀਰ ਬਾਦਲ ਦੀ ਜਬਰ ਵਿਰੋਧੀ ਲਹਿਰ ਬਾਰੇ ਕਿਹਾ ਕਿ ਬਾਦਲਾਂ ਦੇ ਰਾਜ ’ਚ ਉਨ੍ਹਾਂ ਵਿਰੁੱਧ 10 ਝੂਠੇ ਕੇਸ ਦਰਜ ਕੀਤੇ ਗਏ, ਜੋ ਪੰਜਾਬ ਹਰਿਆਣਾ ਹਾਈ ਕੋਰਟ ’ਚੋਂ ਰੱਦ ਹੋ ਚੁੱਕੇ ਹਨ। ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਸਿਰਫ਼ ਆਪਣੇ ਹਿੱਤਾਂ ਲਈ ਲੜ ਰਹੇ ਹਨ ਅਤੇ ਕੇਂਦਰ ’ਚ ਮੋਦੀ ਸਰਕਾਰ ਸਰਮਾਏਦਾਰਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਮੌਕੇ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆਂ, ਸਰਬਜੀਤ ਕੌਰ ਮਾਣੂਕੇ, ਜਗਦੇਵ ਸਿੰਘ ਕਮਾਲੂ, ਜੈ ਕ੍ਰਿਸ਼ਨ ਸਿੰਘ ਰੋੜੀ, ਮੀਤ ਹੇਅਰ, ਮਨਜੀਤ ਸਿੰਘ ਬਿਲਾਸਪੁਰ, ਪਿਰਮਲ ਸਿੰਘ ਖ਼ਾਲਸਾ (ਸਾਰੇ ਵਿਧਾਇਕ) ਤੇ ਅਮਰਪਾਲ ਸਿੰਘ ਐਡਵੋਕੇਟ ਸਮੇਤ ਵੱਡੀ ਗਿਣਤੀ ’ਚ ਆਗੂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article