PUNJABMAILUSA.COM

ਲਖਵੀ ‘ਤੇ ਚੱਲੇਗਾ 26/11 ਮੁੰਬਈ ਅੱਤਵਾਦੀ ਹਮਲਿਆਂ ਦਾ ਕੇਸ

ਲਖਵੀ ‘ਤੇ ਚੱਲੇਗਾ 26/11 ਮੁੰਬਈ ਅੱਤਵਾਦੀ ਹਮਲਿਆਂ ਦਾ ਕੇਸ

ਲਖਵੀ ‘ਤੇ ਚੱਲੇਗਾ 26/11 ਮੁੰਬਈ ਅੱਤਵਾਦੀ ਹਮਲਿਆਂ ਦਾ ਕੇਸ
May 21
07:45 2016

aaa
ਇਸਲਾਮਾਬਾਦ, 21 ਮਈ (ਪੰਜਾਬ ਮੇਲ)- ਪਾਕਿਸਤਾਨ ਦੀ ਇਕ ਅੱਤਵਾਦ ਰੋਕੂ ਅਦਾਲਤ ਨੇ 26/11 ਅੱਤਵਾਦੀ ਮੁੰਬਈ ਹਮਲਿਆਂ ‘ਤੇ ਵੱਡਾ ਫੈਸਲਾ ਕੀਤਾ ਹੈ।ਅਦਾਲਤ ਨੇ ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਜਕੀਉਰ ਰਹਿਮਾਨ ਲਖਵੀ ਸਣੇ 7 ਹੋਰ ਲੋਕਾਂ ‘ਤੇ ਕੇਸ ਚਲਾਉਣ ਦਾ ਫੈਸਲਾ ਕੀਤਾ ਹੈ।ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 26/11 ਹਮਲੇ ‘ਚ ਦੋਸ਼ੀ ਮੰਨਦਿਆਂ ਇਹ ਫੈਸਲਾ ਕੀਤਾ ਹੈ।ਇਸ ਮਾਮਲੇ ‘ਚ ਲਖਵੀ ‘ਤੇ ਪਾਕਿਸਤਾਨ ਅਦਾਲਤ ‘ਚ 166 ਲੋਕਾਂ ਦੀ ਹੱਤਿਆ ਲਈ ਉਕਸਾਉਣ ਦਾ ਕੇਸ ਚੱਲੇਗਾ।ਅਦਾਲਤ ਦੇ ਇਕ ਸੀਨੀਅਰ ਅਧਿਕਾਰੀ ਨੇ ਹੇਠਲੀ ਅਦਾਲਤ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮੁਲਜ਼ਮਾਂ ‘ਤੇ ਹਰ ਇਕ ਵਿਅਕਤੀ ਦੀ ਹੱਤਿਆ ਲਈ ਉਕਸਾਉਣ ਦੇ ਵੱਖ ਵੱਖ ਦੋਸ਼ ਲੱਗੇ ਹਨ।ਹਾਲਾਂਕਿ ਅਧਿਕਾਰੀ ਨੇ ਦੱਸਿਆ ਕਿ ਇਸ ਸਿਲਸਿਲੇ ‘ਚ ਸ਼ੱਕੀਆਂ ਨਾਲ ਜ਼ਿਰਹਾ ਦੀ ਇਜਾਜ਼ਤ ਨਹੀਂ ਦਿੱਤੀ ਗਈ।ਸਰਕਾਰੀ ਪੱਖ ਨੇ ਲਗਭਗ ਦੋ ਮਹੀਨੇ ਪਹਿਲਾਂ ਏਟੀਸੀ ਇਸਲਾਮਾਬਾਦ ‘ਚ ਇਕ ਅਰਜ਼ੀ ਦੇ ਕੇ ਅਪੀਲ ਕੀਤੀ ਸੀ ਕਿ ਕਤਲੇਆਮ ‘ਚ ਮਾਰੇ ਗਏ ਹਰ ਇਕ ਵਿਅਕਤੀ ਦੀ ਹੱਤਿਆ ਲਈ ਉਕਸਾਉਣ ਦਾ ਉਨ੍ਹਾਂ ਵਿਰੁੱਧ ਦੋਸ਼ ਲਾਇਆ ਜਾਵੇ।ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਦੋਸ਼ਾਂ ‘ਚ ਸੋਧ ਕਰਨ ਦੀ ਪਟੀਸ਼ਨ ‘ਤੇ ਦਲੀਲ ਪੂਰੀ ਕਰਨ ਮਗਰੋਂ ਹੇਠਲੀ ਅਦਾਲਤ ਨੇ ਮਾਰਚ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਸਰਕਾਰੀ ਵਕੀਲ ਨੇ ਹਮਲੇ ‘ਚ ਮਾਰੇ ਗਏ ਲੋਕਾਂ ਦੀ ਪੋਸਟਮਾਰਟਮ ਰਿਜਪੋਰਟ ਸ਼ਾਮਲ ਕੀਤੇ ਜਾਣ ਦੀ ਵੀ ਅਪੀਲ ਕੀਤੀ ਸੀ ਜਦਕਿ ਬਚਾਅ ਪੱਖ ਦੇ ਵਕੀਲਾਂ ਨੇ ਇਸ ਦਾ ਵਿਰੋਧ ਕੀਤਾ ਸੀ।ਪਾਕਿਸਤਾਨੀ ਅਧਿਕਾਰੀ ਨੇ ਮਾਮਲੇ ‘ਚ ਦੇਰੀ ਨੂੰ ਲੈ ਕੇ ਭਾਰਤ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਉਹ ਉਦੋਂ ਤੱਕ ਅੱਗੇ ਨਹੀਂ ਵੱਧ ਸਕਦੇ ਜਦੋਂ ਤੱਕ ਭਾਰਤ ਸਰਕਾਰ ਗਵਾਹਾਂ ਨੂੰ ਬਿਆਨ ਦਰਜ ਕਰਾਉਣ ਲਈ ਪਾਕਿਸਤਾਨ ਨਹੀਂ ਭੇਜਦੀ।ਦੱਸਣਯੋਗ ਹੈ ਕਿ ਪਾਕਿਸਤਾਨ ਤੋਂ ਆਏ 10 ਅੱਤਵਾਦੀਆਂ ਨੇ ਨਵੰਬਰ 2008 ‘ਚ ਮੁੰਬਈ ‘ਚ ਦਾਖਲ ਹੋ ਕੇ ਅੱਤਵਾਦੀ ਹਮਲਿਆਂ ਨੂੰ ਅੰਜਾਮ ਦਿੱਤਾ ਸੀ ਜਿਸ ‘ਚ ਕੁਲ 166 ਭਾਰਤੀ ਅਤੇ ਵਿਦੇਸ਼ੀ ਨਾਗਰਿਕ ਮਾਰੇ ਗਏ ਸੀ।ਫੌਜ ਨੇ 9 ਅੱਤਵਾਦੀਆਂ ਨੂੰ ਮਾਰ ਡੇਗਿਆ ਸੀ ਅਤੇ ਇਕ ਕਸਾਬ ਨਾਂਅ ਦੇ ਅੱਤਵਾਦੀ ਜ਼ਿੰਦਾ ਫੜ ਲਿਆ ਗਿਆ ਸੀ, ਜਿਸ ਨੂੰ ਬਾਅਦ ‘ਚ ਕਾਨੂੰਨੀ ਪ੍ਰਕਿਰਿਆ ਤਹਿਤ ਫਾਂਸੀ ‘ਤੇ ਲਟਕਾ ਦਿੱਤਾ ਸੀ।ਉਥੇ ਹੀ ਇਸ ਮਾਮਲੇ ‘ਚ ਸੀਨੀਅਰ ਵਕੀਲ ਉਜਵਲ ਨਿਕਮ ਨੇ ਕਿਹਾ ਕਿ ਜੇ ਪਾਕਿਸਤਾਨ ਮੁੰਬਈ ਹਮਲਿਆਂ ਦੇ ਅਪਰਾਧੀਆਂ ਨੂੰ ਸਜ਼ਾ ਦੇਣਾ ਚਾਹੁੰਦਾਹ ਹੈ ਤਾਂ ਉਸ ਨੂੰ ਪਾਕਿਸਤਾਨੀ ਮੂਲ ਦੇ ਅਮਰੀਕੀ ਅੱਤਵਾਦੀ ਡੇਵਿਡ ਕੋਲਮੈਲ ਹੇਡਲੀ ਤੋਂ ਪੁੱਛਗਿੱਛ ਕਰਨੀ ਚਾਹੀਦੀ ਹੈ।ਇਸ ਮਾਮਲੇ ਦੀ ਸੁਣਵਾਈ ਹੁਣ 25 ਮਈ ਨੂੰ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article