ਲਾਪਤਾ ਪਾਵਨ ਸਰੂਪ ਮਾਮਲੇ ਦੀ ਜਾਂਚ ਸੇਵਾਮੁਕਤ ਸਿੱਖ ਜੱਜ ਤੋਂ ਕਰਵਾਈ ਜਾਵੇ : ਢੀਂਡਸਾ

429
Share

ਕਿਹਾ: ਸ਼੍ਰੋਮਣੀ ਕਮੇਟੀ ਦੀ ਜਾਂਚ ਰਿਪੋਰਟ ਅਧੂਰੀ ਤੇ ਸੰਗਤਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਵਾਲੀ
ਐੱਸ.ਏ.ਐੱਸ. ਨਗਰ (ਮੁਹਾਲੀ), 29 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਗਾਇਬ ਹੋਣ ਦੇ ਮਾਮਲੇ ਦੀ ਸਚਾਈ ਸਾਹਮਣੇ ਲਿਆਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਸਿੱਖ ਜੱਜ ਤੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਪਾਰਟੀ ਆਗੂਆਂ ਅਤੇ ਚਿੰਤਕਾਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਰਿਪੋਰਟ ਅਧੂਰੀ, ਗੈਰ ਤਸੱਲੀਬਖ਼ਸ਼ ਅਤੇ ਸੰਗਤਾਂ ਦੇ ਅੱਖਾਂ ਵਿੱਚ ਘੱਟਾ ਪਾਉਣ ਵਾਲੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਤੇ ਹੋਰ ਆਗੂ ਹਾਜ਼ਰ ਸਨ।


Share