PUNJABMAILUSA.COM

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ
August 18
22:30 2018

ਵਾਸ਼ਿੰਗਟਨ, 18 ਅਗਸਤ (ਪੰਜਾਬ ਮੇਲ)- ਆਮ ਤੌਰ ‘ਤੇ ਲੋਕਾਂ ਨੂੰ ਰੇਲਵੇ ਸਟੇਸ਼ਨ, ਮੈਟਰੋ ਸਟੇਸ਼ਨ ਅਤੇ ਹਵਾਈ ਅੱਡਿਆਂ ‘ਤੇ ਚੈਕਿੰਗ ਦੌਰਾਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦਾ ਕਾਰਨ ਹੈ ਚੈਕਿੰਗ ਦੌਰਾਨ ਲੱਗਣ ਵਾਲਾ ਸਮਾਂ। ਜੇਕਰ ਭੀੜ ਜ਼ਿਆਦਾ ਹੁੰਦੀ ਹੈ ਤਾਂ ਲੋਕਾਂ ਨੂੰ ਕਾਫੀ ਦੇਰ ਤੱਕ ਲਾਈਨ ਵਿਚ ਖੜ੍ਹੇ ਹੋ ਕੇ ਅਪਣੀ ਵਾਰੀ ਦੀ ਉਡੀਕ ਕਰਨੀ ਪੈਂਦੀ ਹੈ, ਲੇਕਿਨ ਅਮਰੀਕਾ ਦੇ ਲਾਸ ਏਂਜਲਸ ਨੇ ਸਾਰੇ ਰੇਲਵੇ ਸਟੇਸ਼ਨਾਂ ਅਤੇ ਸਬਵੇ ਨੂੰ ਮੈਟਲ ਡਿਟੈਕਟਰ ਤਕਨੀਕ ਨਾਲ ਲੈਸ ਬਣਾ ਦਿੱਤਾ ਹੈ। ਇਸ ਤਕਨੀਕ ਦੀ ਖ਼ਾਸੀਅਤ ਇਹ ਹੈ ਕਿ ਸਟੇਸ਼ਨ ਜਾਂ ਸਭਵੇ ‘ਤੇ ਜਿਵੇਂ ਹੀ ਕੋਈ ਯਾਤਰੀ ਦਾਖ਼ਲ ਹੋਵੇਗਾ ਉਹ ਮੈਟਲ-ਨਾਨ ਮੈਟਲ ਡਿਟੈਕਟਰ ਦੇ ਪ੍ਰਭਾਵ ਵਿਚ ਆ ਜਾਵੇਗਾ ਅਤੇ ਡਿਟੈਕਟਰ ਚਲਦੇ ਚਲਦੇ ਹੀ ਉਨ੍ਹਾਂ ਦਾ ਪੂਰਾ ਸਰੀਰ ਸਕੈਨ ਕਰ ਲਵੇਗਾ। ਹੁਣ ਤੱਕ ਇਸ ਤਕਨੀਕ ਦੀ ਵਰਤੋਂ ਕਿਸੇ ਵੀ ਦੇਸ਼ ਜਾਂ ਸ਼ਹਿਰ ਵਿਚ ਨਹੀਂ ਕੀਤੀ ਗਈ ਸੀ। ਲਾਸ ਏਂਜਲਸ ਦੁਨੀਆ ਦਾ ਪਹਿਲਾ ਅਜਿਹਾ ਸ਼ਹਿਰ ਬਣ ਗਿਆ ਹੈ ਜਿੱਥੇ ਰਾਹ ਚਲਦੇ ਲੋਕਾਂ ਦਾ ਸਰੀਰ ਸਕੈਨ ਹੋ ਜਾਵੇਗਾ।
ਇਸ ਮੈਟਲ ਡਿਟੈਕਟਰ ਵਿਚ ਸ਼ੱਕੀ ਸਮਾਨ ਲੈ ਜਾ ਰਹੇ ਵਿਅਕਤੀ ਦੀ 30 ਫੁੱਟ ਦੂਰ ਤੋਂ ਹੀ ਪਛਾਣ ਕਰ ਲੈਣ ਦੀ ਸਮਰਥਾ ਹੈ। ਸਟੇਸ਼ਨ ਦੇ ਅੰਦਰ ਪੌੜੀਆਂ ਚੜ੍ਹਦੇ, ਦੁਕਾਨ ‘ਤੇ ਖਰੀਦਦਾਰੀ ਕਰਦੇ ਜਾਂ ਕਿਸੇ ਕੋਨੇ ਵਿਚ ਖੜ੍ਹੇ ਵਿਅਕਤੀ ਦੇ ਕੋਲ ਜੇਕਰ ਕੋਈ ਸ਼ੱਕੀ ਸਮਾਨ ਹੈ ਤਾਂ ਤੁਰੰਤ ਹੀ ਅਲਾਰਮ ਵੱਜ ਜਾਵੇਗਾ। ਜਿਸ ਨਾਲ ਸੁਰੱਖਿਆ ਕਰਮੀ ਚੌਕਸ ਹੋ ਜਾਣਗੇ ਤੇ ਸ਼ੱਕੀ ਨੂੰ ਫੜ ਲੈਣਗੇ। ਇਹ ਸਕੈਨਿੰਗ ਸਿਸਟਮ Îਇਕ ਘੰਟੇ ਵਿਚ ਦੋ ਹਜ਼ਾਰ ਲੋਕਾਂ ਦਾ ਸਰੀਰ ਸਕੈਨ ਕਰ ਸਕਦਾ ਹੈ।
ਲਾਸ ਏਂਜਲਸ ਦੇ ਮੈਟਰੋ ਸੁਰੱਖਿਆ ਮੁਖੀ ਨੇ ਦੱਸਿਆ ਕਿ ਇਸ ਤਕਨੀਕ ਦੇ ਇਸਤੇਮਾਲ ਨਾਲ ਅੱਤਵਾਦੀ ਹਮਲਿਆਂ ਨੂੰ ਰੋਕਣ ਵਿਚ ਕਾਫੀ ਮਦਦ ਮਿਲੇਗੀ ਕਿਉਂਕਿ ਇਹ ਸਟੇਸ਼ਨਾਂ ਤੋਂ 30 ਫੁੱਟ ਦੀ ਦੂਰੀ ‘ਤੇ ਖੜ੍ਹੇ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤਾਂ ਦੀ ਪਛਾਣ ਕਰ ਲਵੇਗਾ ਅਤੇ ਸੁਰੱਖਿਆ ਕਰਮੀ ਦੇ ਕੋਲ ਅਲਾਰਮ ਵੱਜ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਈ ਜਗ੍ਹਾ ‘ਤੇ ਸਕਰੀਨ ਵੀ ਲੱਗੀ ਰਹੇਗੀ ਜਿੱਥੇ ਹਰ ਵਿਅਕਤੀ ਦੇ ਸਰੀਰ ਦੀ ਸਕੈਨਿੰਗ ਈਮੇਜ ਨੂੰ ਦੇਖਿਆ ਜਾ ਸਕੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਚੈਕਿੰਗ ਦੇ ਲਈ ਲਾਈਨ ਵਿਚ ਵੀ ਲੱਗਣ ਦੀ ਜ਼ਰੂਰਤ ਨਹੀਂ ਪਵੇਗੀ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article