PUNJABMAILUSA.COM

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

 Breaking News

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ
December 11
09:02 2019

ਨਿਊਯਾਰਕ, 11 ਦਸੰਬਰ (ਰਾਜ ਗੋਗਨਾ/ਪੰਜਾਬ ਮੇਲ)- ਕੈਲੀਫੋਰਨੀਆ ਦੇ ਲਾਸ ਏਂਜਲਸ ‘ਚ ਰਹਿਣ ਵਾਲੇ ਇਕ 61 ਸਾਲਾ ਭਾਰਤੀ ਮੂਲ ਦੇ ਵਿਅਕਤੀ ਜਗਪਾਲ ਸਿੰਘ ਪਾਲ ਨੂੰ ਅਦਾਲਤ ਨੇ 3 ਸਾਲ ਦੀ ਸਜ਼ਾ ਸੁਣਾਈ ਹੈ। ਅਮਰੀਕੀ ਅਟਾਰਨੀ ਮੈਕਗ੍ਰੇਗਰ ਡਬਲਯੂ ਸਕਾਟ ਨੇ ਇਸ ਬਾਰੇ ਦੱਸਿਆ ਕਿ ਜਗਪਾਲ ਸਿੰਘ ਨੇ ਆਪਣਾ ਟਰੱਕ ਡਰਾਈਵਿੰਗ ਦਾ ਲਾਈਸੈਂਸ ਬਣਾਉਣ ਲਈ ਡਿਪਾਰਟਮੈਂਟ ਆਫ ਮੋਟਰ ਵਹੀਕਲਸ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। 1 ਮਾਰਚ ਨੂੰ ਅਦਾਲਤ ਨੇ ਜਗਪਾਲ ਸਿੰਘ ਨੂੰ ਰਿਸ਼ਵਤ ਦੇਣ ਅਤੇ ਆਪਣੀ ਪਛਾਣ ਗਲਤ ਦੱਸਣ ਅਤੇ ਕੰਪਿਊਟਰ ਦੀ ਗ਼ੈਰ ਅਧਿਕਾਰਾਂ ਦੀ ਵਰਤੋਂ ਕਰਨ ਦੇ ਜ਼ੁਰਮ ‘ਚ ਦੋਸ਼ੀ ਮਨ ਲਿਆ ਸੀ।
ਅਦਾਲਤੀ ਕਾਰਵਾਈ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਸਿੰਘ ਨੇ ਡੀ.ਐੱਮ.ਵੀ. ਦੇ ਦੋ ਅਧਿਕਾਰੀਆਂ ਜਿਨ੍ਹਾਂ ਵਿਚ ਲੀਸਾ ਟੀਰਾਸ਼ਨੋ ਅਤੇ ਕੇਰੀ ਸਕੇਟੇਗਲੀਆ ਸਨ, ਨੂੰ ਰਿਸ਼ਵਤ ਦਿੱਤੀ ਅਤੇ ਇਨ੍ਹਾਂ ਦੋਵਾਂ ਨੇ ਅਦਾਲਤ ‘ਚ ਆਪਣਾ ਜ਼ੁਰਮ ਕਬੂਲ ਲਿਆ ਹੈ। ਜਗਪਾਲ ਸਿੰਘ ਪਾਲ ਦੇ ਨਾਲ ਹੀ ਲੀਸਾ ਟੀਰਾਸ਼ਨੋ ਨੂੰ ਵੀ ਅਦਾਲਤ ਨੇ ਤਿੰਨ ਸਾਲ ਚਾਰ ਮਹੀਨੇ ਅਤੇ ਕੇਰੀ ਸਕੇਟੇਗਲੀਆ ਨੂੰ 2 ਸਾਲ ਅੱਠ ਮਹੀਨੇ ਦੀ ਸਜ਼ਾ ਸੁਣਾਈ ਹੈ। ਡਰਾਈਵਿੰਗ ਮਹਿਕਮੇ ਦੇ ਇਨ੍ਹਾਂ ਦੋਵਾਂ ਮੁਲਾਜ਼ਮਾਂ ਨੂੰ ਜਗਪਾਲ ਸਿੰਘ ਪਾਲ ਦੇ ਡਰਾਈਵਿੰਗ ਸਕੂਲ ਦੇ ਵਿਦਿਆਰਥੀਆਂ ਵਾਸਤੇ ਕੰਪਿਊਟਰ ਦੇ ਡੇਟਾਬੇਸ ‘ਚ ਛੇੜਛਾੜ ਕਰਨ ਦਾ ਵੀ ਦੋਸ਼ੀ ਪਾਇਆ ਗਿਆ ਹੈ।
ਸੈਕਰਾਮੈਂਟੋ ਵਿਖੇ ਵਾਪਰੇ ਇਸ ਰਿਸ਼ਵਤ ਅਤੇ ਡਰਾਈਵਿੰਗ ਨਾਲ ਸੰਬਧਤ ਮਾਮਲੇ ‘ਚ ਵਿਭਾਗੀ ਰਿਕਾਰਡ ਨਾਲ ਵੱਡੇ ਪੱਧਰ ‘ਤੇ ਤਬਦੀਲੀ ਵੀ ਕੀਤੀ ਗਈ ਸੀ। ਟਰੱਕ ਡਰਾਈਵਿੰਗ ਦਾ ਟੈਸਟ ਦੇਣ ਵਾਲੇ ਉਮੀਦਵਾਰਾਂ ਨੂੰ ਰਿਕਾਰਡ ਮੁਤਾਬਕ ਵਿਭਾਗ ਦੇ ਕੰਪਿਊਟਰਾਂ ‘ਚ ਪਾਸ ਦਿਖਾਇਆ ਗਿਆ ਸੀ, ਜਦਕਿ ਉਮੀਦਵਾਰਾਂ ਨੇ ਕੋਈ ਟੈਸਟ ਤੱਕ ਵੀ ਨਹੀਂ ਦਿੱਤਾ ਸੀ ਪਰ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਕਾਰਨ ਕਈ ਅਜਿਹੇ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਜਾਰੀ ਕਰ ਦਿੱਤੇ ਗਏ ਸਨ, ਜਿਹੜੇ ਕਿ ਅਮਰੀਕਾ ‘ਚ ਡਰਾਈਵਿੰਗ ਮਾਪਦੰਡਾਂ ‘ਤੇ ਖਰੇ ਵੀ ਨਹੀਂ ਉੱਤਰਦੇ ਸਨ। ਧੋਖਾਧੜੀ ਦਾ ਇਹ ਮਾਮਲਾ ਕੈਲੀਫੋਰਨੀਆ ਡਿਪਾਰਟਮੈਂਟ ਆਫ ਮੋਟਰ ਵ੍ਹੀਕਲਸ, ਆਫਿਸ ਆਫ ਇੰਟਰਨਲ ਅਫੇਅਰਜ਼, ਐੱਫ.ਬੀ.ਆਈ., ਯੂ.ਐੱਸ. ਇੰਮੀਗ੍ਰੇਸ਼ਨ ਐਂਡ ਕਸ਼ਟਮਜ਼ ਇੰਨਫੋਰਸਮੈਂਟ ਹੋਮਲੈਂਡ ਸਿਕਿਉਰਿਟੀ ਇਨਵੈਸਟੀਗੇਸ਼ਨ ਅਤੇ ਡਿਪਾਰਟਮੈਂਟ ਆਫ ਟਰਾਂਸਪੋਰਟ ਵੱਲੋਂ ਜਾਂਚ ਦੇ ਸਾਂਝੇ ਯਤਨਾਂ ਕਾਰਨ ਸਾਹਮਣੇ ਆਇਆ।
ਅਸਿਸਟੈਂਟ ਯੂ.ਐੱਸ. ਅਟਾਰਨੀ ਰੋਸੇਨ ਐਲ. ਰਸਟ ਨੇ ਅਦਾਲਤ ‘ਚ ਇਸ ਮਾਮਲੇ ਦੀ ਪੈਰਵਾਈ ਕੀਤੀ। ਇਸੇ ਮਾਮਲੇ ‘ਚ 34 ਸਾਲਾ ਤੇਜਿੰਦਰ ਸਿੰਘ, ਡਰਾਈਵਿੰਗ ਸਕੂਲ ਦੇ ਮਾਲਕ 29 ਸਾਲਾ ਪਰਮਿੰਦਰ ਸਿੰਘ, ਰੈਂਚੋ ਕੁਕਮੰਗਾ ਵਿਖੇ ਡੀ.ਐੱਮ.ਵੀ. ਦਾ ਮੁਲਾਜ਼ਮ 49 ਸਾਲਾ ਸ਼ਵਾਨਾ ਡੇਨਿਸ ਹੈਰਿਸ ‘ਤੇ ਅਦਾਲਤ ਨੇ 1 ਜੂਨ 2020 ਨੂੰ ਸੁਣਵਾਈ ਕਰਨ ਦੀ ਤਾਰੀਖ਼ ਮਿੱਥੀ ਹੈ। ਹਾਲੇ ਇਨ੍ਹਾਂ ਦੇ ਦੋਸ਼ ਸਾਬਤ ਨਹੀਂ ਹੋਏ ਹਨ ਪਰ ਜੇਕਰ ਅਜਿਹਾ ਹੁੰਦਾ ਹੈ, ਤਾਂ ਕੇਸ ਦੀਆਂ ਦਲੀਲਾਂ ਅਤੇ ਦੋਸ਼ਾਂ ਦੀ ਗੰਭੀਰਤਾ ਦੇ ਮੱਦੇਨਜ਼ਰ ਹਰ ਇੱਕ ਨੂੰ ਪੰਜ ਸਾਲ ਤੱਕ ਦੀ ਸਜ਼ਾ ਅਤੇ ਢਾਈ ਲੱਖ ਅਮਰੀਕੀ ਡਾਲਰਾਂ ਦਾ ਜ਼ੁਰਮਾਨਾ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article