PUNJABMAILUSA.COM

ਲਾਹੌਰ ਵਿਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ

 Breaking News

ਲਾਹੌਰ ਵਿਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ

ਲਾਹੌਰ ਵਿਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ
February 06
10:26 2019

ਵਿਸ਼ਵ ਅਮਨ ਪੰਜਾਬੀ ਕਾਨਫਰੰਸ ‘ਚ ਦੇਸ਼ਾਂ-ਵਿਦੇਸ਼ਾਂ ਤੋਂ ਪੰਜਾਬੀ ਭਾਸ਼ਾ ਦੇ ਪਿਆਰਿਆਂ ਨੇ ਕੀਤੀ ਸ਼ਿਰਕਤ
ਲਾਹੌਰ, 6 ਫਰਵਰੀ (ਪੰਜਾਬ ਮੇਲ)- ਵਿਸ਼ਵ ਪੰਜਾਬੀ ਕਾਂਗਰਸ ਵੱਲੋਂ ਪਾਕਿਸਤਾਨ ਵਿਚਲੇ ਪੰਜਾਬ ਦੀ ਰਾਜਧਾਨੀ ਲਾਹੌਰ ਵਿਖੇ ਤਿੰਨ ਰੋਜ਼ਾ ਵਿਸ਼ਵ ਅਮਨ ਅਤੇ ਪੰਜਾਬੀ ਕਾਨਫਰੰਸ ਕਰਵਾਈ ਗਈ, ਜਿਸ ਵਿਚ ਜਿੱਥੇ ਪਾਕਿਸਤਾਨ ਅਤੇ ਭਾਰਤ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਰਗਰਮ ਸਾਹਿਤਕਾਰ ਅਤੇ ਲੇਖਕ ਸ਼ਾਮਲ ਹੋਏ, ਉਥੇ ਹੋਰ ਦੇਸ਼ਾਂ-ਵਿਦੇਸ਼ਾਂ ਤੋਂ ਵੀ ਪੰਜਾਬੀ ਭਾਸ਼ਾ ਦੇ ਪਿਆਰਿਆਂ ਨੇ ਸ਼ਿਰਕਤ ਕੀਤੀ। ਪੰਜਾਬੀ ਕਾਨਫਰੰਸ ‘ਚ ਪੰਜਾਬੀ ਭਾਸ਼ਾ ਨੂੰ ਪਾਕਿਸਤਾਨ ਵਿਚਲੇ ਪੰਜਾਬ ਅੰਦਰ ਬਣਦਾ ਰੁਤਬਾ ਦਿਵਾਉਣ ਅਤੇ ਦੋਵਾਂ ਮੁਲਕਾਂ ਦਰਮਿਆਨ ਅਮਨ ਅਤੇ ਦੋਸਤੀ ਲਈ ਬੜੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਈ ਗਈ ਅਤੇ ਸਰਬਸੰਮਤੀ ਨਾਲ ਕਈ ਮਤੇ ਪਾਸ ਕੀਤੇ ਗਏ। ਵਿਸ਼ਵ ਪੰਜਾਬੀ ਕਾਂਗਰਸ ਦੇ ਪ੍ਰਬੰਧਕ ਜਨਾਬ ਫਖਰ ਜਮਾਂ ਨੇ ਬੜੀ ਬੇਬਾਕੀ ਨਾਲ ਕਿਹਾ ਕਿ ਪਾਕਿਸਤਾਨ ‘ਚ ਬੋਲੀਆਂ ਜਾਂਦੀਆਂ ਸਾਰੀਆਂ ਹੀ ਜ਼ੁਬਾਨਾਂ ਕੌਮੀ ਜ਼ੁਬਾਨਾਂ ਹਨ। ਇਨ੍ਹਾਂ ਨੂੰ ਖੇਤਰੀ ਜ਼ੁਬਾਨਾਂ ਨਹੀਂ ਕਿਹਾ ਜਾਣਾ ਚਾਹੀਦਾ। ਕਾਨਫਰੰਸ ‘ਚ ਜੁੜੇ ਸਮੂਹ ਪੰਜਾਬੀ ਪ੍ਰੇਮੀਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਲਾਹੌਰ ਵਿਚ ਨਿਰੋਲ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਲਾਹੌਰ ਸਥਾਪਿਤ ਕੀਤੀ ਜਾਵੇ। ਇਸ ਯੂਨੀਵਰਸਿਟੀ ਵਿਚ ਸ਼ਾਹਮੁਖੀ ਤੇ ਗੁਰਮੁਖੀ ਲਿੱਪੀਆਂ ਵਿਚ ਹੁਣ ਤੱਕ ਛਪੀਆਂ ਕਿਤਾਬਾਂ ਦੀ ਕੌਮਾਂਤਰੀ ਲਾਇਬ੍ਰੇਰੀ ਬਣਾਈ ਜਾਵੇ। ਡੈਲੀਗੇਟਾਂ ਨੇ ਇਹ ਵੀ ਮਤਾ ਪਾਸ ਕੀਤਾ ਕਿ ਪਾਕਿਸਤਾਨੀ ਪੰਜਾਬ ਵਿਚ ਸ਼ਾਹਮੁਖੀ ਦੇ ਨਾਲ ਗੁਰਮੁਖੀ ਲਿੱਪੀ ਵਿਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇ। ਇਸ ਵੇਲੇ ਪਾਕਿਸਤਾਨੀ ਪੰਜਾਬ ਵਿਚ ਉੱਚ ਵਿੱਦਿਆ ਵਿਚ ਤਾਂ ਭਾਵੇਂ ਪੰਜਾਬੀ ਦੀ ਪੜ੍ਹਾਈ ਹੁੰਦੀ ਹੈ, ਪਰ ਸਕੂਲੀ ਵਿੱਦਿਆ ਵਿਚ ਗੁਰਮੁਖੀ ਲਿੱਪੀ ਵਿਚ ਪੜ੍ਹਾਈ ਨਹੀਂ ਕਰਵਾਈ ਜਾਂਦੀ। ਕਾਨਫਰੰਸ ‘ਚ ਮੰਗ ਕੀਤੀ ਗਈ ਕਿ ਸਰਹੱਦਾਂ ‘ਤੇ ਝੰਡੇ ਦੀ ਰਸਮ ਮੌਕੇ ਜਵਾਨਾਂ ਦੀ ਪਰੇਡ ਵੇਲੇ ਬਾਹੂਬਲ ਦਾ ਜ਼ਾਲਮਾਨਾ ਵਿਖਾਵਾ ਕਰਨ ਦੀ ਥਾਂ ਮੁਹੱਬਤ ਦਾ ਵਿਖਾਵਾ ਕਰਨ ਵਾਲੀਆਂ ਹਰਕਤਾਂ ਕੀਤੀਆਂ ਜਾਣ, ਤਾਂ ਜੋ ਬਰਕਤਾਂ ਦਾ ਬੂਹਾ ਖੁੱਲ੍ਹ ਸਕੇ। ਪਾਕਿਸਤਾਨ ਦੇ ਪੰਜਾਬ ਰਾਜ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਪੰਜਾਬੀ ਦੀ ਪੜ੍ਹਾਈ ਪ੍ਰਾਇਮਰੀ ਪੱਧਰ ਤੋਂ ਇੱਕ ਵਿਸ਼ੇ ਦੇ ਤੌਰ ‘ਤੇ ਸ਼ੁਰੂ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ।
ਇਸ ਨਾਲ ਯੂਨੀਵਰਸਿਟੀਆਂ ‘ਚ ਪੜ੍ਹਨ ਲਈ ਮਿਆਰੀ ਪੱਧਰ ਦੇ ਵਿਦਿਆਰਥੀ ਮਿਲ ਸਕਣਗੇ। ਇਸ ਤੋਂ ਇਲਾਵਾ ਭਾਰਤ ਤੇ ਪਾਕਿਸਤਾਨ ਹਕੂਮਤਾਂ ਵੀਜ਼ਾ ਸਿਸਟਮ ਵਿਚ ਤਬਦੀਲੀ ਕਰਨ ਦੀ ਵੀ ਮੰਗ ਕੀਤੀ ਗਈ, ਜਿਸ ਨਾਲ ਵਿਸ਼ੇਸ਼ ਸੀਮਤ ਵੀਜ਼ਾ ਦੀ ਥਾਂ ਇਸ ਨੂੰ ਕੌਮੀ ਵੀਜ਼ਾ ਬਣਾਇਆ ਜਾਵੇ। 15 ਅਗਸਤ 1947 ਤੋਂ ਪਹਿਲਾਂ ਪੈਦਾ ਹੋਏ ਪੰਜਾਬੀਆਂ ਨੂੰ ਬਾਰਡਰ ‘ਤੇ ਪਹੁੰਚਣ ਸਾਰ ਵੀਜ਼ਾ (ਵੀਜ਼ਾ ਆਨ ਅਰਾਇਵਲ) ਦਾ ਸਨਮਾਨਯੋਗ ਪ੍ਰਬੰਧ ਦੀ ਵੀ ਮੰਗ ਕੀਤੀ ਗਈ, ਤਾਂ ਜੋ ਉਹ ਆਪਣੀ ਜੰਮਣ ਭੋਇੰ ਨੂੰ ਵੇਖ, ਮਾਣ ਤੇ ਜਾਣ ਸਕਣ। ਵਿਸ਼ਵ ਅਮਨ ਨੂੰ ਸਮਰਪਿਤ ਇਸ ਕਾਨਫਰੰਸ ਵਿਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਮੌਕੇ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਮਾਰਗ ਨੂੰ ਉਸਾਰਨ ਲਈ ਦੋਹਾਂ ਦੇਸ਼ਾਂ ਦੀਆਂ ਹਕੂਮਤਾਂ ਦੀ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਹੋਰ ਵੀ ਕਈ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪਾਕਿਸਤਾਨੀ ਪੰਜਾਬ ਦੇ ਸਾਬਕਾ ਵਿੱਦਿਆ ਮੰਤਰੀ ਡਾ. ਇਮਰਾਨ ਮਸੂਦ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੌਧਰੀ ਪਰਵੇਜ਼ ਇਲਾਹੀ ਦੀ ਸਰਕਾਰ ਵੇਲੇ ਅਸੀਂ ਸੂਬੇ ਦੇ 63 ਹਜ਼ਾਰ ਸਕੂਲਾਂ ਦਾ ਮੂਲ ਢਾਂਚਾ ਤਾਂ ਸੁਧਾਰ ਸਕੇ, ਪਰ ਪ੍ਰਾਇਮਰੀ ਅਤੇ ਹਾਈ ਸਕੂਲ ਪੱਧਰ ਉੱਤੇ ਪੰਜਾਬੀ ਪੜ੍ਹਾਈ ਸ਼ੁਰੂ ਨਹੀਂ ਕਰਵਾ ਸਕੇ। ਇਸੇ ਕਾਰਨ ਪੰਜਾਬੀ ਭਾਸ਼ਾ ਦਾ ਤਣਾ ਹੀ ਕਮਜ਼ੋਰ ਹੈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਸਾਬਕਾ ਕੇਂਦਰੀ ਮੰਤਰੀ ਹਸਨ ਸ਼ਾਹ ਨੇ ਲੋਕ ਲਹਿਰਾਂ ਦੇ ਆਗੂਆਂ ਅਤੇ ਹੋਰ ਖੇਤਰਾਂ ਦੇ ਤਰੱਕੀ ਪਸੰਦ ਲੋਕਾਂ ਨੂੰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਭਾਰਤੀ ਡੈਲੀਗੇਸ਼ਨ ਦੇ ਮੈਂਬਰਾਂ ਨੂੰ ਸਾਂਝੇ ਯਤਨਾਂ ਲਈ ਪੇਸ਼ਕਸ਼ ਕੀਤੀ। ਭਾਰਤੀ ਵਫਦ ‘ਚ ਸ਼ਾਮਲ ਡਾ. ਦੀਪਕ ਮਨਮੋਹਨ ਸਿੰਘ ਤੇ ਕਨਵੀਨਰ ਸਹਿਜਪ੍ਰੀਤ ਸਿੰਘ ਮਾਂਗਟ ਨੇ ਵਿਸ਼ਵ ਪੰਜਾਬੀ ਕਾਂਗਰਸ ਦੀਆਂ ਸਾਹਿਤ ਤੇ ਵਿਸ਼ਵ ਅਮਾਨ ਦੇ ਹਵਾਲੇ ਨਾਲ ਕਾਨਫਰੰਸਾਂ ਨੂੰ ਮੀਲ ਪੱਥਰ ਕਿਹਾ। ਹੋਰਨਾਂ ਤੋਂ ਇਲਾਵਾ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਤੇ ਪੰਜਾਬੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ, ਭਾਰਤੀ ਸਾਹਿਬ ਅਕਾਡਮੀ ਦੀ ਪੰਜਾਬੀ ਕਨਵੀਨਰ ਡਾ. ਵਨੀਤਾ ਦਿੱਲੀ, ਪਾਕਿਸਤਾਨੀ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਯੂਨੀਵਰਸਿਟੀ ਆਫ ਸਾਊਥ ਏਸ਼ੀਆ ਦੇ ਵਾਈਸ ਚਾਂਸਲਰ ਡਾ. ਇਮਰਾਨ ਮਸੂਦ, ਪਿਲਾਕ ਦੀ ਡਾਇਰੈਕਟਰ ਜਨਰਲ ਤੇ ਕਵਿੱਤਰੀ ਡਾ. ਸੁਗਰਾ ਸਦਫ਼, ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਨਿਜ਼ਾਮੁਡੀਨ, ਹਾਲੈਂਡ ਤੋਂ ਆਏ ਡੈਲੀਗੇਟ ਅਸਦ ਮੁਫਤੀ, ਜੰਮੂ ਤੋਂ ਆਏ ਲੇਖਕ ਖਾਲਿਦ ਹੁਸੈਨ, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਖਾਲਿਦ ਅਸ਼ਰਫ, ਉੱਘੇ ਲੇਖਕ ਖਾਲਿਦ ਸੁਹੇਲ ਅਸ਼ਰਫ, ਮੁਦੱਸਰ ਬੱਟ, ਮੁੱਖ ਸੰਪਾਦਕ ਭੁਲੇਖਾ, ਪ੍ਰੀਤਲੜੀ ਦੀ ਸੰਪਾਦਕ ਪੂਨਮ ਸਿੰਘ,ਦਿਹਤੇਸ਼ਾਮ ਰੱਬਾਨੀ, ਤਾਰਿਕ ਖੁਰਸ਼ੀਦ ਤੇ ਨੰਦ ਕਿਸ਼ੋਰ ਵਿਕਰਮ ਨੇ ਵੀ ਸੰਬੋਧਨ ਕੀਤਾ।’
ਇਸ ਮੌਕੇ ਗੁਰਭਜਨ ਗਿੱਲ ਦੀ ਗਜ਼ਲ ਸੰਗ੍ਰਹਿ ‘ਰਾਵੀ’ ਨੂੰ ਲੋਕ ਅਰਪਣ ਕੀਤਾ ਗਿਆ। ਸਹਿਜ਼ਪ੍ਰੀਤ ਸਿੰਘ ਮਾਂਗਟ ਦੇ ਕਾਵਿ ਸੰਗ੍ਰਹਿ ਮੇਰਾ ਯਕੀਨ ਕਰੀਂ ਦਾ ਸ਼ਾਹਮੁਖੀ ਐਡੀਸ਼ਨ ਫਖਰ ਜਮਾਂ ਨੇ ਰਿਲੀਜ਼ ਕੀਤਾ। ਉੱਘੇ ਕਵੀ ਬਾਬਾ ਨਜ਼ਮੀ ਨੇ ਆਪਣੀਆਂ ਇਨਕਲਾਬੀ ਗਜ਼ਲਾਂ ਨਾਲ ਹਲੂਣਿਆ। ਇਸ ਮੌਕੇ ਗੁਰਜਤਿੰਦਰ ਸਿੰਘ ਰੰਧਾਵਾ (ਅਮਰੀਕਾ), ਅਫਜ਼ਲ ਸਾਹਿਰ, ਤਾਹਿਰਾ ਸਰਾ, ਸਾਬਰ ਅਲੀ ਸਾਬਰ ਇਕਬਾਲ ਕੈਸਰ, ਤਰਲੋਬੀਰ, ਸੁਖਿੰਦਰ (ਕੈਨੇਡਾ), ਮਨਜਿੰਦਰ ਧਨੋਆ, ਡਾ. ਸ਼ਿੰਦਰਪਾਲ ਸਿੰਘ, ਸ. ਸੰਘਾ ਤੇ ਅਨੇਕਾਂ ਡੈਲੀਗੇਟਾਂ ਨੇ ਵਿਚਾਰ-ਚਰਚਾ ‘ਚ ਭਾਗ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article