PUNJABMAILUSA.COM

ਲਿਬਰਲਾਂ ਨੂੰ ਕਰਾਰਾ ਝਟਕਾ, ਡਗ ਫੋਰਡ ਹੋਣਗੇ ਓਨਟਾਰੀਓ ਦੇ ਮੁਖੀ

 Breaking News

ਲਿਬਰਲਾਂ ਨੂੰ ਕਰਾਰਾ ਝਟਕਾ, ਡਗ ਫੋਰਡ ਹੋਣਗੇ ਓਨਟਾਰੀਓ ਦੇ ਮੁਖੀ

ਲਿਬਰਲਾਂ ਨੂੰ ਕਰਾਰਾ ਝਟਕਾ, ਡਗ ਫੋਰਡ ਹੋਣਗੇ ਓਨਟਾਰੀਓ ਦੇ ਮੁਖੀ
June 08
10:15 2018

ਓਨਟਾਰੀਓ, 8 ਜੂਨ (ਪੰਜਾਬ ਮੇਲ)- ਪੀ. ਸੀ. ਪਾਰਟੀ ਦੇ ਡਗ ਫੋਰਡ ਹੁਣ ਓਨਟਾਰੀਓ ਦੇ ਨਵੇਂ ਅਤੇ 26ਵੇਂ ਮੁਖੀ ਹੋਣਗੇ। ਕੈਨੇਡਾ ਦੇ ਸੂਬੇ ਓਨਟਾਰੀਓ ‘ਚ ਲਿਬਰਲ ਪਾਰਟੀ ਦੇ 15 ਸਾਲਾਂ ਦੇ ਰਾਜ ਨੂੰ ਪੀ. ਸੀ. ਪਾਰਟੀ ਨੇ ਜ਼ੋਰਦਾਰ ਪਟਖਣੀ ਦਿੱਤੀ ਹੈ। ਲਿਬਰਲਾਂ ਨੂੰ ਕਰਾਰਾ ਝਟਕਾ ਦਿੰਦੇ ਹੋਏ ਓਨਟਾਰੀਓ ‘ਚ ਡਗ ਫੋਰਡ ਦੀ ਪਾਰਟੀ ਪ੍ਰੋਗਰੈਸਿਵ ਕੰਜ਼ਰਵੇਟਿਵ (ਪੀ. ਸੀ.) ਨੇ ਜਿੱਤ ਦਾ ਅੰਕੜਾ ਪਾਰ ਕੀਤਾ ਹੈ। ਪੀ. ਸੀ. ਪਾਰਟੀ ਨੇ 76 ਸੀਟਾਂ ‘ਤੇ ਜਿੱਤ ਹਾਸਲ ਕਰਕੇ ਲਿਬਰਲਾਂ ਅਤੇ ਐੱਨ. ਡੀ. ਪੀ. ਨੂੰ ਪਿੱਛੇ ਛੱਡ ਦਿੱਤਾ ਹੈ। 15 ਸਾਲਾਂ ਤੋਂ ਸੱਤਾ ‘ਤੇ ਬੈਠੀ ਲਿਬਰਲ ਪਾਰਟੀ ਨੂੰ ਸਿਰਫ 7 ਸੀਟਾਂ ‘ਤੇ ਹੀ ਸਬਰ ਕਰਨਾ ਪਿਆ। ਉੱਥੇ ਹੀ ਐੱਨ. ਡੀ. ਪੀ. ਪਾਰਟੀ 39 ਸੀਟਾਂ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਗ੍ਰੀਨ ਪਾਰਟੀ ਵੀ ਸਿਰਫ 1 ਸੀਟ’ਤੇ ਹੀ ਸਿਮਟ ਕੇ ਰਹਿ ਗਈ। ਇਨ੍ਹਾਂ ਚੋਣਾਂ ‘ਚ ਕਈ ਪੰਜਾਬੀ ਉਮੀਦਵਾਰ ਵੀ ਉਤਰੇ ਸਨ, ਜਿਨ੍ਹਾਂ ‘ਚੋਂ ਬਰੈਂਪਟਨ ਵੈਸਟ (012) ਤੋਂ ਪੀ. ਸੀ. ਪਾਰਟੀ ਦੇ ਅਮਰਜੋਤ ਸੰਧੂ ਜਿੱਤੇ ਹਨ। ਉੱਥੇ ਹੀ ਬਰੈਂਪਟਨ ਸਾਊਥ (011) ਤੋਂ ਪੀ. ਸੀ. ਪਾਰਟੀ ਵੱਲੋਂ ਹੀ ਚੋਣ ਮੈਦਾਨ ‘ਚ ਉਤਰੇ ਪ੍ਰਭਮੀਤ ਸਿੰਘ ਸਰਕਾਰੀਆ ਨੇ ਵੀ ਜਿੱਤ ਹਾਸਲ ਕੀਤੀ ਹੈ। ਓਨਟਾਰੀਓ ‘ਚ ਸਰਕਾਰ ਬਣਾਉਣ ਲਈ 124 ਸੀਟਾਂ ‘ਚੋਂ 63 ‘ਤੇ ਜਿੱਤ ਹਾਸਲ ਕਰਨਾ ਜ਼ਰੂਰੀ ਸੀ। ਹੁਣ ਪੀ. ਸੀ. ਪਾਰਟੀ ਆਪਣੇ ਦਮ ‘ਤੇ ਸਰਕਾਰ ਬਣਾਏਗੀ। ਲਿਬਰਲ ਪਾਰਟੀ ਦੀ ਕੈਥਲੀਨ ਵਿਨ ਦੀ ਖੁਦ ਦੀ ਜਿੱਤ ਵੀ ਫਿਕੀ ਰਹੀ। ਓਨਟਾਰੀਓ ਦੀ ਸਾਬਕਾ ਮੁਖੀ ਕੈਥਲੀਨ ਵਿਨ ਪੀ. ਸੀ. ਪਾਰਟੀ ਦੇ ਉਮੀਦਵਾਰ ਤੋਂ ਸਿਰਫ 181 ਵੋਟਾਂ ਦੇ ਫਰਕ ਨਾਲ ਹੀ ਜਿੱਤ ਹਾਸਲ ਕਰਨ ‘ਚ ਕਾਮਯਾਬ ਹੋ ਸਕੀ। ਸਾਲ 2003 ਤੋਂ ਓਨਟਾਰੀਓ ‘ਚ ਲਿਬਰਲ ਪਾਰਟੀ ਸੱਤਾ ‘ਤੇ ਕਾਬਜ਼ ਸੀ। ਸਾਲ 2003 ਤੋਂ ਸਾਲ 2013 ਤਕ ਲਿਬਰਲ ਪਾਰਟੀ ਦੇ ਡਾਲਟਨ ਮੈਗਿੰਟੀ ਓਨਟਾਰੀਓ ਦੇ ਮੁਖੀ ਰਹੇ ਸਨ, ਜਦੋਂ ਕਿ 11 ਫਰਵਰੀ 2013 ਨੂੰ ਲਿਬਰਲ ਪਾਰਟੀ ਵੱਲੋਂ ਕੈਥਲਿਨ ਵਿਨ ਨੂੰ ਓਨਟਾਰੀਓ ਦੀ ਪਹਿਲੀ ਮਹਿਲਾ ਮੁਖੀ ਬਣਨ ਦਾ ਮੌਕਾ ਪ੍ਰਾਪਤ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article