PUNJABMAILUSA.COM

ਲਿਬਰਲ ਸਰਕਾਰ ਨੇ ਵਿਦੇਸ਼ੀ ਸਪਾਊਸ ਦਾ ਉਡੀਕ ਸਮਾਂ ਘਟਾਇਆ

ਲਿਬਰਲ ਸਰਕਾਰ ਨੇ ਵਿਦੇਸ਼ੀ ਸਪਾਊਸ ਦਾ ਉਡੀਕ ਸਮਾਂ ਘਟਾਇਆ

ਲਿਬਰਲ ਸਰਕਾਰ ਨੇ ਵਿਦੇਸ਼ੀ ਸਪਾਊਸ ਦਾ ਉਡੀਕ ਸਮਾਂ ਘਟਾਇਆ
February 16
14:33 2018

ਓਨਟਾਰੀਓ, 16 ਫਰਵਰੀ (ਪੰਜਾਬ ਮੇਲ)-ਲਿਬਰਲ ਸਰਕਾਰ ਨੇ ਵਿਦੇਸ਼ੀ ਸਪਾਊਸ (ਪਤੀ-ਪਤਨੀ) ਲਈ ਉਡੀਕ ਦਾ ਸਮਾਂ ਘਟਾ ਦਿੱਤਾ ਹੈ ਅਤੇ ਇਸ ਲਈ ਆਈਆਂ ਅਰਜ਼ੀਆਂ ਦੇ ਇਕ ਵੱਡੇ ਬੈਕਲਾਗ ਦੇ ਨਿਪਟਾਰੇ ਲਈ ਕਾਫੀ ਤੇਜ਼ੀ ਨਾਲ ਕੰਮ ਕੀਤਾ ਹੈ। ਹੁਣ ਤਕਰੀਬਨ 80 ਫੀਸਦੀ ਮਾਮਲਿਆਂ ‘ਚ ਔਸਤਨ ਉਡੀਕ ਇਕ ਸਾਲ ਰਹਿ ਗਈ ਹੈ ਜਦੋਂ ਕਿ ਪਹਿਲਾਂ ਦੋ ਸਾਲ ਉਡੀਕ ਕਰਨੀ ਪੈਂਦੀ ਸੀ। ਉਦਾਹਰਨ ਵਜੋਂ ਇਕ ਸਾਲ ‘ਚ ਬੈਕਲਾਗ ਦੀਆਂ ਫਾਈਆਂ 75,000 ਤੋਂ ਘੱਟ ਕੇ ਹੁਣ 15,000 ਤਕ ਆ ਗਈਆਂ ਹਨ।
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਸੀ.ਬੀ.ਸੀ. ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਇਮੀਗ੍ਰੇਸ਼ਨ ਅਧਿਕਾਰੀਆਂ ਦੀ ਵੱਡੀ ਉਪਲੱਬਧੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਇਸ ਗੱਲ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਪਰਿਵਾਰ ਬੇਵਜ੍ਹਾ ਵੱਖ ਨਾ ਰਹੇ ਤੇ ਸਾਡੀ ਸਰਕਾਰ ਲਈ ਪਰਿਵਾਰ ਏਕਤਾ ਇਕ ਬਹੁਤ ਹੀ ਮਹੱਤਵਪੂਰਨ ਤਰਜੀਹ ਹੈ। ਇਸ ਕਰ ਕੇ ਸਪਾਊਸਲ ਸਪਾਂਸਰਸ਼ਿਪ ਸਾਡੀ ਇਮੀਗ੍ਰੇਸ਼ਨ ਪ੍ਰਣਾਲੀ ਦਾ ਮੁੱਖ ਹਿੱਸਾ ਹੈ ਤੇ ਇਹ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਪਾਊਸਲ ਸਪੌਂਸਰਸ਼ਿਪ ਲਈ ਵੱਡੀ ਗਿਣਤੀ ‘ਚ ਅਰਜ਼ੀਆਂ ਇਕੱਠੀਆਂ ਹੋਈਆਂ ਸਨ ਤੇ ਬੈਕਲਾਗ ਨੂੰ ਨਿਪਟਾਰੇ ਲਈ ਸਟਾਫ ਦੀ ‘ਟਾਈਗਰ ਟੀਮ’ ਗਠਿਤ ਕੀਤੀ ਗਈ ਜਿਸ ਨੇ ਬੜੀ ਮਿਹਨਤ ਨਾਲ ਕੰਮ ਕੀਤਾ ਤੇ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਬਿਨੈ ਲਈ ਪ੍ਰਕਿਰਿਆ ਨੂੰ ਸੌਖਾਲਾ ਬਣਾਉਣ ਨਾਲ ਵੀ ਬੈਕਲਾਗ ਨੂੰ ਨਿਪਟਾਉਣ ‘ਚ ਕਾਫੀ ਮਦਦ ਮਿਲੀ ਹੈ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੇ ਸਖਤ ਸਕਰੀਨਿੰਗ ਪ੍ਰਕਿਰਿਆ ‘ਤੇ ਕਿਸੇ ਤਰ੍ਹਾਂ ਦਾ ਕੋਈ ਸ਼ਾਰਟਕੱਟ ਨਹੀਂ ਲਿਆ, ਬੇਸ਼ੱਕ ਜ਼ਿਆਦਾਤਰ ਮਾਮਲੇ ਬੋਨੋਫਾਈਫ ਜੋੜਿਆਂ ਨਾਲ ਸਬੰਧਤ ਹਨ।
ਅਹਿਮਦ ਹੁਸੈਨ ਨੇ ਦੱਸਿਆ ਕਿ ਵੈਲੇਨਟਾਈਨ ਡੇ ‘ਤੇ ਸਪਾਊਸ ਵੀਜ਼ਾ ਦਾ ਲਾਭ ਲੈਣ ਵਾਲੇ ਜੋੜਿਆਂ ਦੀ ਮੌਜੂਦਗੀ ‘ਚ ਫਾਈਲਾਂ ਦੀ ਪ੍ਰਗਤੀ ਬਾਰੇ ਐਲਾਨ ਕਰਨ ਦਾ ਮਤਲਬ ਇਹ ਹੈ ਕਿ ਇਮੀਗ੍ਰੇਸ਼ਨ ਨੀਤੀਆਂ ਅਸਲ ਜੀਵਨ ਨੂੰ ਕਿਵੇਂ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਕੋਈ ਵਿਅਕਤੀ ਇਹ ਚਾਹੁੰਦੀ ਹੈ ਕਿ ਉਨ੍ਹਾਂ ਦੀ ਅਰਜ਼ੀ ‘ਤੇ ਛੇਤੀ ਤੋਂ ਛੇਤੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਸਕੇ। ਪਰਿਵਾਰਾਂ ਨੂੰ ਛੇਤੀ ਤੋਂ ਛੇਤੀ ਮਿਲਾਉਣ ਲਈ ਕੈਨੇਡਾ ਸਰਕਾਰ ਨੇ ਇਸ ਦਿਸ਼ਾ ‘ਚ ਤੇਜ਼ੀ ਲਿਆਂਦੀ ਹੈ। ਦੱਸਣਯੋਗ ਹੈ ਕਿ ਹੁਣ ਪੜ੍ਹਾਈ ਦੇ ਤੌਰ ‘ਤੇ ਕੈਨੇਡਾ ਜਾਣ ਦੇ ਚਾਹਵਾਨ ਵਿਆਹੁਤਾ ਜੋੜੇ ਅਸਾਨੀ ਨਾਲ ਕੈਨੇਡਾ ਦਾ ਸਪਾਊਸ ਵੀਜ਼ਾ ਹਾਸਲ ਕਰ ਸਕਦੇ ਹਨ। ਸਟੂਡੈਂਟ ਅਤੇ ਸਪਾਊਸ ਨੂੰ ਕੈਨੇਡਾ ‘ਚ ਕੰਮ ਕਰਨ ਲਈ ਓਪਨ ਵਰਕ ਪਰਮਿਟ ਮਿਲ ਜਾਂਦਾ ਹੈ, ਜਿਸ ਨਾਲ ਡਿਗਰੀ/ਡਿਪਲੋਮਾ ਹਾਸਲ ਕਰਦਾ ਹੈ ਉੱਥੇ ਸਟੂਡੈਂਟ ਦੇ ਸਪਾਊਸ ਨੂੰ ਕੰਮ ਕਰਨ ਦੀ ਆਗਿਆ ਨਾਲ ਸਟੂਡੈਂਟ ਉੱਤੇ ਬੋਝ ਵੀ ਨਹੀਂ ਰਹਿੰਦਾ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article