ਲੁਟੇਰਿਆਂ ਵੱਲੋਂ ਲੁਧਿਆਣਾ ‘ਚ ਸਬਜ਼ੀ ਵਿਕਰੇਤਾ ਦਾ ਕਤਲ

222
Share

ਲੁਧਿਆਣਾ, 21 ਮਈ (ਪੰਜਾਬ ਮੇਲ)- ਇੱਥੋਂ ਦੇ ਚੰਦਰ ਨਗਰ ਵਿਚ ਹਥਿਆਰਬੰਦ ਲੁਟੇਰਿਆਂ ਨੇ ਸਬਜ਼ੀ ਵਿਕਰੇਤਾ ਦਾ ਕਤਲ ਕਰਨ ਮਗਰੋਂ ਨਕਦੀ ਅਤੇ ਹੋਰ ਸਮਾਨ ਲੁੱਟ ਲਿਆ। ਮ੍ਰਿਤਕ ਦੀ ਪਛਾਣ 22 ਸਾਲਾ ਰਾਮੂ ਵਜੋਂ ਹੋਈ  ਰਾਮੂ ਅੱਜ ਸਵੇਰੇ ਸਬਜ਼ੀ ਮੰਡੀ ਵਿੱਚ ਸਬਜ਼ੀ ਲੈਣ ਜਾ ਰਿਹਾ ਸੀ ਕਿ ਚੰਦਰ ਨਗਰ ਨੇੜੇ ਉਸ ਨੂੰ ਲੁਟੇਰਿਆਂ ਨੇ ਰੋਕ ਲਿਆ ਅਤੇ ਨਕਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਕਦੀ ਦੇਣ ਤੋਂ ਮਨ੍ਹਾ ਕੀਤਾ ਤਾਂ ਲੁਟੇਰਿਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਿੱਟੇ ਵਜੋਂ ਰਾਮੂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਰਾਹ ਜਾਂਦੇ ਲੋਕਾਂ ਨੇ ਰਾਮੂ ਦੀ ਲਾਸ਼ ਸੜਕ ਤੇ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ।


Share