PUNJABMAILUSA.COM

ਲੁਧਿਆਣਾ ‘ਚ ਕਾਰੋਬਾਰੀ ਨੇ ਪਤਨੀ, ਮਾਂ ਅਤੇ ਧੀ ਨੂੰ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਕਾਰੋਬਾਰੀ ਨੇ ਪਤਨੀ, ਮਾਂ ਅਤੇ ਧੀ ਨੂੰ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ

ਲੁਧਿਆਣਾ ‘ਚ ਕਾਰੋਬਾਰੀ ਨੇ ਪਤਨੀ, ਮਾਂ ਅਤੇ ਧੀ ਨੂੰ ਗੋਲੀਆਂ ਮਾਰ ਕੇ ਕੀਤੀ ਖ਼ੁਦਕੁਸ਼ੀ
July 30
06:06 2016

hatya
ਲੁਧਿਆਣਾ, 29 ਜੁਲਾਈ (ਪੰਜਾਬ ਮੇਲ)- ਸਨਅਤੀ ਸ਼ਹਿਰ ਦੇ ਬੀਆਰਐਸ ਨਗਰ ਇਲਾਕੇ ਵਿੱਚ ਇਕ ਵਿਅਕਤੀ ਨੇ ਪਤਨੀ, ਮਾਂ ਅਤੇ ਧੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ ਮਾਂਗਟ, ਉਸ ਦੀ ਮਾਤਾ ਬਚਨ ਕੌਰ, ਪਤਨੀ ਅਮਨਦੀਪ ਕੌਰ ਅਤੇ ਲੜਕੀ ਦਿਲਨਾਜ ਕੌਰ ਵਜੋਂ ਹੋਈ ਹੈ। ਗੋਲੀਆਂ ਚੱਲਣ ਦੀਆਂ ਆਵਾਜ਼ਾਂ ਕਿਸੇ ਨੇ ਨਹੀਂ ਸੁਣੀਆਂ ਪਰ ਘਟਨਾ ਦਾ ਪਤਾ ਅੱਜ ਸਵੇਰੇ ਸਾਢੇ ਕੁ 10 ਵਜੇ ਪਤਾ ਲੱਗਾ ਜਦੋਂ ਕੰਮ ਕਰਨ ਆਈ ਨੌਕਰਾਣੀ ਨੇ ਖੂਨ ਨਾਲ ਲਿਬੜੀਆਂ ਹੋਈਆਂ ਲਾਸ਼ਾਂ ਦੇਖ ਕੇ ਰੌਲਾ ਪਾਇਆ। ਲੋਕਾਂ ਦਾ ਕਹਿਣਾ ਹੈ ਕਿ ਸੰਦੀਪ ਸਿੰਘ ਮਾਂਗਟ ਦਾ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨੀ ਵਿਵਾਦ ਸੀ, ਜਿਸ ਕਾਰਨ ਉਹ ਪਰੇਸ਼ਾਨ ਚਲ ਰਿਹਾ ਸੀ। ਪੁਲੀਸ ਮੁਤਾਬਕ ਵਾਰਦਾਤ ਵਿੱਚ 10 ਤੋਂ ਵੱਧ ਗੋਲੀਆਂ ਚਲੀਆਂ ਹਨ ਅਤੇ ਉਨ੍ਹਾਂ ਮੌਕੇ ਤੋਂ 315 ਬੋਰ ਦੀ ਡਬਲ ਬੈਰਲ ਗਨ ਸਮੇਤ ਦਰਜਨਾਂ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਮੌਕੇ ’ਤੇ ਹੀ ਡਾਗ ਸਕੁਐਡ ਅਤੇ ਫਿੰਗਰ ਪ੍ਰਿੰਟ ਮਾਹਿਰਾਂ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਆਈ ਬਲਾਕ ਦੀ 654 ਨੰਬਰ ਕੋਠੀ ’ਚ ਸਵੇਰੇ ਸਾਢੇ ਕੁ 10 ਵਜੇ ਨੌਕਰਾਣੀ ਕੰਮ ਕਰਨ ਲਈ ਆਈ ਤਾਂ ਉਸ ਨੇ ਡਰਾਇੰਗ ਰੂਮ ’ਚ ਬਚਨ ਕੌਰ ਦੀ ਲਾਸ਼ ਦੇਖ ਕੇ ਇਸ ਦੀ ਜਾਣਕਾਰੀ ਗੁਆਂਢ ’ਚ ਰਹਿਣ ਵਾਲੀ ਔਰਤ ਨੂੰ ਦਿੱਤੀ। ਘਰ ’ਚ ਬਾਕੀ ਮੈਂਬਰਾਂ ਨੂੰ ਦੇਖਣ ਲਈ ਜਦੋਂ ਉਹ ਉਪਰਲੀ ਮੰਜ਼ਿਲ ’ਤੇ ਬਣੇ ਕਮਰੇ ’ਚ ਗਈ ਤਾਂ ਉਥੇ ਸੰਦੀਪ ਅਤੇ ਅਮਨਦੀਪ ਦੀ ਲਾਸ਼ ਬੈੱਡ ’ਤੇ ਪਈ ਸੀ। ਉਸ ਤੋਂ ਬਾਅਦ ਸੰਦੀਪ ਦੀ ਲੜਕੀ ਦੀ ਲਾਸ਼ ਵੀ ਉਪਰ ਵਰਾਂਡੇ ’ਚ ਮਿਲੀ ਤਾਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਇੰਨੇ ’ਚ ਬੰਦ ਕਮਰੇ ’ਚੋਂ ਘਰ ਦੀ ਨੌਕਰਾਣੀ ਪਿੰਕੀ ਵੀ ਬਾਹਰ ਆ ਗਈ ਅਤੇ ਉਸ ਨੇ ਦੱਸਿਆ ਕਿ ਸੰਦੀਪ ਨੇ ਤਿੰਨਾਂ ਨੂੰ ਗੋਲੀਆਂ ਮਾਰੀਆਂ ਸਨ ਅਤੇ ਉਸ ਨੂੰ ਡਰਾ ਕੇ ਕਮਰੇ ’ਚ ਬੰਦ ਕਰ ਦਿੱਤਾ ਸੀ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਨੌਕਰਾਣੀ ਪਿੰਕੀ ਮੁਤਾਬਕ ਸੰਦੀਪ ਨੇ ਪਹਿਲਾਂ ਆਪਣੀ ਪਤਨੀ ਅਤੇ ਲੜਕੀ ਨੂੰ ਗੋਲੀਆਂ ਮਾਰੀਆਂ। ਉਸ ਸਮੇਂ ਉਸ ਦੀ ਮਾਤਾ ਗੁਰਦੁਆਰੇ ਗਈ ਹੋਈ ਸੀ। ਜਿਵੇਂ ਹੀ ਉਸ ਦੀ ਮਾਤਾ ਗੁਰਦੁਆਰੇ ਤੋਂ ਪਰਤੀ ਤਾਂ ਸੰਦੀਪ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਗੋਲੀਆਂ ਐਨ ਨੇੜਿਓਂ ਸਿਰ ’ਚ ਮਾਰੀਆਂ ਗਈਆਂ ਸਨ ਅਤੇ ਮਾਸ ਦੇ ਟੁਕੜੇ ਦੂਰ ਤਕ ਛੱਤਾਂ ਤੇ ਕੰਧਾਂ ਨਾਲ ਚਿਪਕ ਗਏ ਸਨ।
ਸ੍ਰੀ ਔਲਖ ਨੇ ਦੱਸਿਆ ਕਿ ਸੰਦੀਪ ਆਪਣੇ ਪਿਤਾ ਦੇ ਦੂਸਰੇ ਵਿਆਹ ਤੋਂ ਬਚਨ ਕੌਰ ਦੀ ਔਲਾਦ ਸੀ। ਉਸ ਦੇ ਪਿਤਾ ਦਾ ਦੇਹਾਂਤ ਹੋ ਚੁੱਕਾ ਹੈ। ਉਸ ਨੂੰ ਪ੍ਰਾਪਰਟੀ ਤੋਂ ਕਿਰਾਇਆ ਆਉਂਦਾ ਸੀ, ਜਿਸ ਨਾਲ ਉਸ ਦਾ ਤੇ ਪਰਿਵਾਰ ਦਾ ਗੁਜ਼ਾਰਾ ਚਲ ਰਿਹਾ ਸੀ। ਸੰਦੀਪ ਦਾ ਆਪਣੇ ਪਿਤਾ ਦੀ ਪਹਿਲੀ ਔਲਾਦ ਨਾਲ ਜ਼ਮੀਨੀ ਵਿਵਾਦ ਚਲ ਰਿਹਾ ਸੀ, ਜਿਸ ਤੋਂ ਉਹ ਕਾਫ਼ੀ ਪਰੇਸ਼ਾਨ ਸੀ। ਇਸੇ ਕਾਰਨ ਉਸ ਨੇ ਪੂਰੇ ਪਰਿਵਾਰ ਨੂੰ ਖ਼ਤਮ ਕਰ ਕੇ ਖੁਦਕੁਸ਼ੀ ਕਰ ਲਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article