PUNJABMAILUSA.COM

ਲੁਧਿਆਣਾ ਨਗਰ ਨਿਗਮ ਚੋਣਾਂ : ਬੈਂਸ ਤੇ ਕੜਵਲ ਹਮਾਇਤੀਆਂ ’ਚ ਝੜਪ

ਲੁਧਿਆਣਾ ਨਗਰ ਨਿਗਮ ਚੋਣਾਂ : ਬੈਂਸ ਤੇ ਕੜਵਲ ਹਮਾਇਤੀਆਂ ’ਚ ਝੜਪ

ਲੁਧਿਆਣਾ ਨਗਰ ਨਿਗਮ ਚੋਣਾਂ : ਬੈਂਸ ਤੇ ਕੜਵਲ ਹਮਾਇਤੀਆਂ ’ਚ ਝੜਪ
February 18
19:36 2018

ਲੁਧਿਆਣਾ, 18 ਫਰਵਰੀ (ਪੰਜਾਬ ਮੇਲ)- ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਨੂੰ ਵਕਾਰ ਦਾ ਸਵਾਲ ਬਣਾ ਕੇ ਚੋਣ ਪ੍ਰਚਾਰ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਹਮਾਇਤੀਆਂ ਵਿਚਾਲੇ ਅੱਜ ਬਾਅਦ ਦੁਪਹਿਰ ਮਾਡਲ ਟਾਊਨ ਇਲਾਕੇ ਵਿੱਚ ਝੜੱਪ ਹੋ ਗਈ। ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਮਲਜੀਤ ਸਿੰਘ ਕੜਵਲ ਦੇ ਸਾਥੀਆਂ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਲਗਾਏ। ਉਧਰ ਪੁਲੀਸ ਨੇ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜ਼ਰ ਮਾਡਲ ਟਾਊਨ ਇਲਾਕੇ ਨੂੰ ਪੁਲੀਸ ਛਾਉਣੀ ’ਚ ਤਬਦੀਲ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੁਲੀਸ ਨੇ ਜੇਕਰ ਕਾਂਗਰਸੀ ਆਗੂ ਤੇ ਉਸ ਦੇ ਸਾਥੀਆਂ ਖ਼ਿਲਾਫ਼ ਐਫਆਈਆਰ ਦਰਜ ਨਾ ਕੀਤੀ ਤਾਂ ਉਹ ਪਾਰਟੀ ਵਰਕਰਾਂ ਨਾਲ ਮਿਲ ਕੇ ਧਰਨਾ ਦੇਣਗੇ।
ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਵਾਰਡ ਨੰ. 49 ਅਧੀਨ ਆਉਂਦੇ ਇਲਾਕੇ ਮਾਡਲ ਟਾਊਨ ਐਕਸਟੈਨਸ਼ਨ ’ਚ ਪਾਰਟੀ ਉਮੀਦਵਾਰ ਅਨੀਤਾ ਗਰਗ ਦੀ ਹਮਾਇਤ ’ਚ ਅਸ਼ੋਕ ਸਿੰਗਲਾ ਦੀ ਕੋਠੀ ਨੰਬਰ 245 ਵਿੱਚ ਮੀਟਿੰਗ ਕਰ ਰਹੇ ਸਨ। ਇਸੇ ਦੌਰਾਨ ਕਾਂਗਰਸੀ ਉਮੀਦਵਾਰ ਬੀਬੀ ਰਜਿੰਦਰ ਕੌਰ ਦਾ ਲੜਕਾ ਗੁਰਪ੍ਰੀਤ ਗ਼ੋਪੀ ਤੇ ਕਮਲਜੀਤ ਸਿੰਘ ਕੜਵਲ ਉਥੇ ਆਏ ਤੇ ਉਨ੍ਹਾਂ ਨੂੰ ਉਥੋਂ ਜਾਣ ਲਈ ਕਿਹਾ। ਅਸ਼ੋਕ ਸਿੰਗਲਾ ਨੇ ਹਾਲਾਂਕਿ ਕਾਂਗਰਸੀ ਆਗੂ ਕੜਵਲ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਹਥਿਆਰਾਂ ਨਾਲ ਲੈਸ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਕੋਠੀ ਅੰਦਰ ਦਾਖ਼ਲ ਹੋ ਗਿਆ ਤੇ ਤੋੜ ਫੋੜ ਸ਼ੁਰੂ ਕਰ ਦਿੱਤੀ। ਬੈਂਸ ਤੇ ਕੜਵਲ ਦੇ ਹਮਾਇਤੀਆਂ ’ਚ ਝੜੱਪ ਦੀ ਖ਼ਬਰ ਪੂਰੇ ਸ਼ਹਿਰ ‘ਚ ਫੈਲਦਿਆਂ ਹੀ ਕਾਂਗਰਸ ਤੇ ਲੋਕ ਇਨਸਾਫ਼ ਪਾਰਟੀ ਸਮੇਤ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਸਮਰਥਕ ਇਕੱਠੇ ਹੋ ਗਏ ਤੇ ਪੂਰਾ ਇਲਾਕਾ ਛਾਉਣੀ ’ਚ ਤਬਦੀਲ ਹੋ ਗਿਆ। ਬੈਂਸ ਨੇ ਦਾਅਵਾ ਕੀਤਾ ਕਿ ਹਮਲੇ ’ਚ ਉਨ੍ਹਾਂ ਦੇ ਵੀ ਹਲਕੀ ਸੱਟ ਲੱਗੀ, ਜਦੋਂ ਕਿ ਉਨ੍ਹਾਂ ਦਾ ਪੀਏ ਧਰਮਿੰਦਰ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਤੁਰੰਤ ਡੀਜੀਪੀ ਸੁਰੇਸ਼ ਅਰੋੜਾ ਤੇ ਚੋਣ ਕਮਿਸ਼ਨਰ ਨੂੰ ਇਸ ਦੀ ਜਾਣਕਾਰੀ ਦਿੱਤੀ। ਸ੍ਰੀ ਬੈਂਸ ਨੇ ਮਗਰੋਂ ਕਿਹਾ ਕਿ ਉਹ ਇਸ ਧੱਕੇਸ਼ਾਹੀ ਖ਼ਿਲਾਫ਼ ਚੋਣ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਣ ਤੋਂ ਇਲਾਵਾ ਹਾਈ ਕੋਰਟ ’ਚ ਰਿੱਟ ਦਾਇਰ ਕਰਕੇ ਨਗਰ ਨਿਗਮ ਚੋਣਾਂ ’ਚ ਚੋਣ ਅਬਜ਼ਰਵਰ ਚੰਡੀਗੜ੍ਹ ਜਾਂ ਹਰਿਆਣਾ ਤੋਂ ਲਾਏ ਜਾਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਪੁਲੀਸ ਨੇ ਜੇਕਰ ਹਮਲਾਵਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਧਰਨਾ ਪ੍ਰਦਰਸ਼ਨ ਵੀ ਕਰਨਗੇ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਲੁਧਿਆਣਾ ਵਿੱਚ ਜੇਕਰ ਕੋਈ ਵਿਧਾਇਕ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਹੋ ਸਕਦੇ ਹਨ। ਉਧਰ ਆਤਮ ਨਗਰ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਦੱਸਿਆ ਕਿ ਮਾਡਲ ਟਾਊਨ ਐਕਸਟੈਨਸ਼ਨ ’ਚ ਉਪਰੋਕਤ ਸਥਾਨ ’ਤੇ ਕਾਂਗਰਸ ਪਾਰਟੀ ਦੀ ਉਮੀਦਬਾਰ ਬੀਬੀ ਰਾਜਿੰਦਰ ਕੌਰ ਦੀ ਮੀਟਿੰਗ ਚੱਲ ਰਹੀ ਸੀ। ਇਸੇ ਦੌਰਾਨ ਵਿਧਾਇਕ ਬੈਂਸ ਆਪਣੇ ਹਮਾਇਤੀਆਂ ਸਮੇਤ ਮੌਕੇ ’ਤੇ ਪੁੱਜਿਆ, ਪਰ ਉਥੇ ਕੋਈ ਲੜਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬੈਂਸ ਭਰਾ ਨਿਗਮ ਚੋਣਾਂ ਹਾਰ ਰਹੇ ਹਨ, ਜਿਸ ਕਾਰਨ ਉਹ ਅਜਿਹੇ ਦੋਸ਼ ਲਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article