ਲੁਧਿਆਣਾ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਡੀਐਸਪੀ ਨੂੰ ਹੋਇਆ ਕੋਰੋਨਾ

264
Share

ਲੁਧਿਆਣਾ, 13 ਅਪ੍ਰੈਲ, (ਪੰਜਾਬ ਮੇਲ) – ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਪਰ ਬਾਵਜੂਦ ਇਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ। ਹੁਣ ਲੁਧਿਆਣਾ ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਡੀਐਸਪੀ ਦਾ ਕੋਰੋਨਾ ਟੈਸਟ ਪੌਜ਼ੇਟਿਵ ਪਾਇਆ ਗਿਆ ਹੈ।
52 ਸਾਲਾ ਪੁਲਿਸ ਅਧਿਕਾਰੀ ਦੀ ਤਬੀਅਤ ਪਿਛਲੇ ਹਫਤੇ ਤੋਂ ਨਾਸਾਜ਼ ਚੱਲਦੀ ਆ ਰਹੀ ਸੀ। ਹੁਣ ਕੋਰੋਨਾ ਟੈਸਟ ਕਰਵਾਉਣ ‘ਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ 170 ਤੋਂ ਪਾਰ ਹੋ ਚੁੱਕੀ ਹੈ, ਜਦਕਿ 11 ਲੋਕਾਂ ਦੀ ਇਸ ਭਿਆਨਕ ਬਿਮਾਰੀ ਨਾਲ ਮੌਤ ਹੋ ਚੁੱਕੀ ਹੈ।


Share