PUNJABMAILUSA.COM

ਲੋਕਾਂ ਨੂੰ ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ-ਸਰਕਾਰੀਆ

ਲੋਕਾਂ ਨੂੰ ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ-ਸਰਕਾਰੀਆ

ਲੋਕਾਂ ਨੂੰ ਰਜਿਸਟਰੀਆਂ ਨਾਲ ਸਬੰਧਤ ਦਸਤਾਵੇਜ਼ ਮਿਲਣਗੇ ਮੁਫਤ-ਸਰਕਾਰੀਆ
August 05
03:09 2018

– 19 ਦਸਤਾਵੇਜ਼ ਅਤੇ 23 ਸਵਾਲਾਂ ਦੇ ਜਵਾਬ ਵੈੱਬਸਾਈਟ ‘ਤੇ ਕੀਤੇ ਅੱਪਲੋਡ-ਵਿਨੀ ਮਹਾਜਨ
ਚੰਡੀਗੜ੍ਹ, 4 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਤਹਿਸੀਲਾਂ ਵਿਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਆਮ ਲੋਕਾਂ ਦੀ ਵਰਤੋਂ ਵਿਚ ਆਉਣ ਵਾਲੇ 19 ਦਸਤਾਵੇਜ਼ਾਂ ਨੂੰ ਆਨ ਲਾਈਨ ਕਰ ਦਿੱਤਾ ਗਿਆ ਹੈ। ਇਹ ਦਸਤਾਵੇਜ਼ ਵਿਭਾਗ ਦੀ ਵੈੱਬਸਾਈਟ ਤੋਂ ਬਿਲਕੁਲ ਮੁਫਤ ਅਤੇ ਆਸਾਨੀ ਨਾਲ ਡਾਊਨਲੋਡ ਕੀਤੇ ਜਾ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਲੋੜ ਮੁਤਾਬਿਕ ਸੋਧ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਬ-ਰਜਿਸਟਰਾਰ (ਤਹਿਸੀਲਦਾਰ) ਦੇ ਦਫਤਰਾਂ ਵਿਚ ਕੰਮ ਕਰਵਾਉਣ ਲਈ ਜਾਣ ਵਾਲੇ ਲੋਕਾਂ ਦੇ ਜ਼ਿਹਨ ਵਿਚ ਜੋ ਸਵਾਲ ਹੁੰਦੇ ਹਨ, ਅਜਿਹੇ 23 ਸਵਾਲਾਂ ਦੇ ਜਵਾਬ ਵੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਵੇ ਅਤੇ ਉਹ ਆਪਣਾ ਕੰਮ ਆਸਾਨੀ ਨਾਲ ਕਰਵਾ ਸਕਣ।
ਸ੍ਰੀ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਲਈ ਉਹ ਸਾਰੀਆਂ ਸਹੂਲਤਾਂ ਆਨ ਲਾਈਨ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਕਰਕੇ ਲੋਕਾਂ ਨੂੰ ਕਈ ਵਾਰ ਕਾਫੀ ਮੁਸ਼ਕਿਲਾਂ ਝੱਲਣੀਆਂ ਪੈਂਦੀਆਂ ਸਨ ਅਤੇ ਸਮਾਂ ਵੀ ਖਰਾਬ ਹੁੰਦਾ ਸੀ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਅਤਿ ਆਧੁਨਿਕੀਕਰਣ ਕਰਨਾ ਉਨ੍ਹਾਂ ਦੀ ਪਹਿਲ ਹੈ, ਤਾਂ ਜੋ ਲੋਕਾਂ ਨੂੰ ਸਾਫ-ਸੁਥਰੀਆਂ ਅਤੇ ਮੁਸ਼ਕਿਲ ਰਹਿਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਲੋਕਾਂ ਵੱਲੋਂ ਰਜਿਸਟਰੀ ਨਾਲ ਸਬੰਧਤ ਜਿਹੜੇ ਦਸਤਾਵੇਜ਼ ਸਬ-ਰਜਿਸਟਰਾਰ ਦਫਤਰਾਂ ਵਿਚ ਤਸਦੀਕ ਕਰਵਾਉਣ ਲਈ ਪੇਸ਼ ਕੀਤੇ ਜਾਂਦੇ ਹਨ, ਉਹ ਡੀਡ ਰਾਈਟਰਾਂ (ਵਸੀਕਾ ਨਵੀਸਾਂ) ਜਾਂ ਵਕੀਲਾਂ ਕੋਲੋਂ ਲਿਖਵਾਏ ਜਾਂਦੇ ਹਨ। ਅਜਿਹੇ 19 ਦਸਤਾਵੇਜ਼ ਨੂੰ ਹੁਣ ਵਿਭਾਗ ਦੀ ਵੈੱਬਸਾਈਟ www.revenue.punjab.gov.in ‘ਤੇ ਪਾ ਦਿੱਤਾ ਗਿਆ ਹੈ। ਉਪਭੋਗਤਾ ਵੈੱਬਸਾਈਟ ਤੋਂ ਇਨ੍ਹਾਂ ਦਸਤਾਵੇਜ਼ਾਂ ਨੂੰ ਮੁਫਤ ਡਾਊਨਲੋਡ ਕਰ ਸਕਦਾ ਹੈ ਅਤੇ ਇਨ੍ਹਾਂ ਨੂੰ ਖੁਦ ਭਰ ਸਕਦਾ ਹੈ। ਇਸ ਨਾਲ ਲੋਕਾਂ ਦੀ ਵਸੀਕਾ ਨਵੀਸਾਂ ਉੱਤੇ ਨਿਰਭਰਤਾ ਘਟੇਗੀ ਅਤੇ ਉਨ੍ਹਾਂ ਦਾ ਖਰਚਾ ਵੀ ਘਟੇਗਾ।
ਆਨ ਲਾਈਨ ਕੀਤੇ ਇਨ੍ਹਾਂ ਦਸਤਾਵੇਜ਼ਾਂ ਵਿਚ ਵਿਕਰੀ ਨਾਮਾ/ਬੈ ਨਾਮਾ, ਮੁਖਤਿਆਰ ਨਾਮਾ ਆਮ, ਗਹਿਣੇ ਨਾਮਾ ਬਿਲਾ ਕਬਜ਼ਾ, ਫਲੋਰ ਵਾਈਜ਼/ਫਲੈਟ ਦੀ ਰਜਿਸਟਰੀ, ਮਨਸੂਖੀ ਵਸੀਅਤ ਨਾਮਾ, ਮਨਸੂਖੀ ਮੁਖਤਾਰ ਨਾਮਾ ਆਮ, ਹਿਬਾ/ਦਾਨ ਪਾਤਰ ਨਾਮਾ, ਗਹਿਣੇ/ਰਹਿਣ ਨਾਮਾ ਕਬਜ਼ਾ, ਇਕਰਾਰ ਨਾਮਾ, ਤਕਸੀਮ ਨਾਮਾ, ਸੋਧ ਰਜਿਸਟਰੀ ਨਾਮਾ, ਵਸੀਅਤ ਨਾਮਾ, ਵਿਕਰੀ ਨਾਮਾ ਗਹਿਣੇ ਅਧੀਨ/ਬੈ ਬਕਾਇਦਗੀ ਰਹਿਣ, ਵਿਕਰੀ ਨਾਮਾ (ਗਹਿਣੇ ਦੇ ਹੱਕ), ਤਬਾਦਲਾ ਨਾਮਾ, ਪੱਟਾ/ਕਿਰਾਇਆ/ਰੈਂਟ ਨਾਮਾ ਅਤੇ ਗੋਦ ਨਾਮਾ ਪ੍ਰਮੁੱਖ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਆਮ ਲੋਕਾਂ ਦੀ ਸਹੂਲਤਾਂ ਲਈ ਅਜਿਹੇ 23 ਸਵਾਲਾਂ ਦੇ ਜਵਾਬ ਵੀ ਵੈੱਬਸਾਈਟ ‘ਤੇ ਪਾ ਦਿੱਤੇ ਗਏ ਹਨ ਜੋ ਰਜਿਸਟਰੀ ਸਮੇਂ ਲੋਕਾਂ ਦੇ ਦਿਮਾਗ ਵਿਚ ਹੁੰਦੇ ਹਨ। ਜਿਵੇਂ ਕਿ ਸਬ-ਰਜਿਸਟਰਾਰ ਦਫਤਰ ਵਿਚ ਜਾਣ ‘ਤੇ ਉਹ ਆਪਣਾ ਕੀ-ਕੀ ਕੰਮ ਕਰਵਾ ਸਕਦੇ ਹਨ, ਕਿੰਨੀ ਫੀਸ ਹੈ, ਫੀਸ ਜਮ੍ਹਾਂ ਕਿਵੇਂ ਕਰਵਾਉਣੀ ਹੈ, ਤਸਦੀਕ ਲਈ ਕਿਹੜੇ ਵਿਅਕਤੀ ਅਤੇ ਕਿਸ ਕੰਮ ਲਈ ਕਿਹੜੇ ਦਸਤਾਵੇਜ਼ਾਂ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਆਮ ਲੋਕਾਂ ਦੀ ਸਹੂਲਤ ਅਤੇ ਸਰਲੀਕਰਨ ਲਈ ਕਈ ਤਰ੍ਹਾਂ ਦੇ ਸੁਧਾਰ ਕਰ ਰਿਹਾ ਹੈ ਅਤੇ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੰਪਿਊਟਰੀਕ੍ਰਿਤ ਕੀਤਾ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article