PUNJABMAILUSA.COM

ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਵਿੱਚ ਐਮ.ਐਲ.ਪੀ. ਦੇ ਪ੍ਰਯੋਗ ਸਬੰਧੀ ਮਿਲ ਕੇ ਕਾਰਜ ਕਰਨਗੇ – ਵਿਜੇ ਇੰਦਰ ਸਿੰਗਲਾ

June 29
16:46 2018

ਚੰਡੀਗੜ੍ਹ, 29 ਜੂਨ (ਪੰਜਾਬ ਮੇਲ)- ਮਲਟੀ ਲੇਅਰਡ ਪਲਾਸਟਿਕਸ ਦੇ ਖ਼ਤਰੇ ਦੀ ਰੋਕਥਾਮ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੜਕਾਂ ਦੇ ਨਿਰਮਾਣ ਵਿੱਚ ਐਮ.ਐਲ.ਪੀ. ਦੀ ਵਰਤੋਂ ਕਰਨ ਸਬੰਧੀ ਸਾਂਝੇ ਤੌਰ ‘ਤੇ ਯਤਨ ਕਰਨ ਦਾ ਫੈਸਲਾ ਕੀਤਾ ਹੈ। ਰਿਸਰਚ ਦੇ ਮੰਤਵ ਨਾਲ ਲੁਧਿਆਣਾ ਵਿੱਚ ਇਕੋਲਾਹਾ ਪਿੰਡ ਵਿੱਚੋਂ ਗੁਜ਼ਰਦੀ ਸੜਕ ‘ਤੇ ਐਮ.ਐਲ.ਪੀ. ਦੀ ਲੁੱਕ ਨਾਲ ਵਰਤੋਂ ਕਰਕੇ ਇੱਕ ਛੋਟੇ ਹਿੱਸੇ ਦਾ ਨਿਰਮਾਣ ਕੀਤਾ ਗਿਆ ਸੀ। ਥਾਪਰ ਯੂਨੀਵਰਸਿਟੀ, ਪਟਿਆਲਾ ਦੇ ਸਿਵਲ ਇੰਜਨੀਅਰਿੰਗ ਵਿਭਾਗ ਵੱਲੋਂ ਇਸ ਸਾਈਟ ਵਿਖੇ ਟੈਸਟ ਕੀਤਾ ਗਿਆ ਹੈ ਅਤੇ ਇਸਨੂੰ ਹਰੀ ਝੰਡੀ ਦਿੱਤੀ। ਇਸ ਲਈ ਸੜਕਾਂ ਦੀ ਮਜ਼ਬੂਤੀ ਅਤੇ ਟਿਕਾਊਪੁਣੇ ਦੇ ਮਾਮਲੇ ‘ਚ ਐਮ.ਐਲ.ਪੀ. ਦੇ ਸਮੂਹਿਕ ਪ੍ਰਭਾਵ ਦਾ ਜਾਇਜ਼ਾ ਲੈਣ ਲਈ ਸੜਕਾਂ ਦੇ ਕੁਝ ਪਾਇਲਟ ਸਟਰੈਚ ਇਸੇ ਢੰਗ ਤਰੀਕੇ ਨਾਲ ਤਿਆਰ ਕੀਤੇ ਜਾਣਗੇ। ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨਾਲ ਬਾਤਚੀਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੇ ਨਾਲ ਹੀ ਕੇਸ ਦੇ ਅਧਿਐਨ ਦਾ ਨਤੀਜਾ ਰਸਮੀ ਪ੍ਰਵਾਨਗੀ ਅਤੇ ਸੜਕਾਂ, ਫੁੱਟਪਾਥਾਂ ਦੇ ਨਿਰਮਾਣ ਅਤੇ ਮੁਰੰਮਤ ‘ਚ ਐਮ.ਐਲ.ਪੀ. ਦੀ ਹੋਰ ਸਮੱਗਰੀ ਨਾਲ ਵਰਤੋਂ ਸਬੰਧੀ ਦਿਸ਼ਾ ਨਿਰਦੇਸ਼ ਹਾਸਲ ਕਰਨ ਲਈ ਹਾਈਵੇਅ ਰਿਸਰਚ ਬੋਰਡ, ਆਈ.ਆਰ.ਸੀ. ਨੂੰ ਅੱਗੇ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਫੁੱਟਪਾਥਾਂ ਦੇ ਨਿਰਮਾਣ ਲਈ ਮਲਟੀ ਲੇਅਰਡ ਪਲਾਸਟਿਕ ਦੀ ਵਰਤੋਂ ਨਾਲ ਜਿੱਥੇ ਨਾ ਸਿਰਫ਼ ਵਿਅਰਥ ਦੇ ਢੁਕਵੇਂ ਪ੍ਰਯੋਗ ਦਾ ਰਾਹ ਲੱਭੇਗਾ ਬਲਕਿ ਉੱਥ ਹੀ ਵਾਤਾਵਰਣ ਦੀ ਬਰਬਾਦੀ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਮ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਸ੍ਰੀ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਬਾਜ਼ਾਰਾਂ ਵਿੱਚ ਚਿਪਸ, ਸਨੈਕਸ ਅਤੇ ਮਾਊਥ ਫਰੈਸ਼ਨਰਸ ਦੀ ਪੈਕਿੰਗ ਲਈ ਵਰਤੇ ਜਾਂਦੇ ਮਲਟੀ ਲੇਅਰਡ ਪਲਾਸਟਿਕ ਦੇ ਚਮਕਦਾਰ ਲਿਫਾਫ਼ੇ ਨਾ ਹੀ ਗਲਦੇ ਹਨ ਅਤੇ ਨਾ ਹੀ ਇਨ੍ਹਾਂ ਦਾ ਕੋਈ ਹੱਲ ਹੈ। ਐਮ.ਐਲ.ਪੀ. ਹਰੇਕ ਸਾਲ ਹਜ਼ਾਰਾਂ ਟਨ ਦੇ ਹਿਸਾਬ ਨਾਲ ਇਕੱਠਾ ਹੋ ਰਿਹਾ ਹੈ ਜੋ ਕਿ ਈਕੋਸਿਸਟਮ ਲਈ ਇੱਕ ਵੱਡਾ ਖ਼ਤਰਾ ਹੈ ਕਿਉਂ ਕਿ ਇਸਦੀ ਮੁੜ ਵਰਤੋਂ ਸੰਭਵ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਸੜਕਾਂ ਦੇ ਨਿਰਮਾਣ ਵਿੱਚ ਐਮ.ਐਲ.ਪੀ. ਦੇ ਪ੍ਰਯੋਗ ਸਬੰਧੀ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਸਫ਼ਲਤਾ ਹੀ ਇੱਕ ਆਸ ਦੀ ਕਿਰਨ ਹੈ ਅਤੇ ਨਾਲ ਹੀ ਕਿਹਾ ਕਿ ਇਹ ਛੋਟਾ ਕਦਮ ਆਉਣ ਵਾਲੇ ਦਿਨਾਂ ਵਿੱਚ ਕਾਫ਼ੀ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਜੇ ਸ਼ੁਰੂਆਤੀ ਸਤਰ ‘ਤੇ ਹੈ ਪਰ ਲੋਕ ਨਿਰਮਾਣ ਵਿਭਾਗ, ਪੰਜਾਬ ਦੀ ਸਰਗਰਮ ਸਹਾਇਤਾ ਨਾਲ ਇਹ ਜਲਦ ਹੀ ਰਫ਼ਤਾਰ ਪਕੜ ਲਵੇਗਾ। ਸ੍ਰੀ ਪੰਨੂ ਨੇ ਕਿਹਾ ਕਿ ਨਤੀਜਿਆਂ ਨੂੰ ਸਬੰਧਤ ਅਥਾਰਟੀਆਂ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਇੱਕ ਸਕਾਰਾਤਮਕ ਨਤੀਜੇ ਦੀ ਉਮੀਦ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article