PUNJABMAILUSA.COM

ਲੋਕ ਰਾਹਤ ਕੈਂਪਾਂ ਦੀ ਥਾਂ ਰਿਸ਼ਤੇਦਾਰਾਂ ਦੇ ਘਰ ਜਾਣ ਨੂੰ ਦੇ ਰਹੇ ਤਰਜ਼ੀਹ

ਲੋਕ ਰਾਹਤ ਕੈਂਪਾਂ ਦੀ ਥਾਂ ਰਿਸ਼ਤੇਦਾਰਾਂ ਦੇ ਘਰ ਜਾਣ ਨੂੰ ਦੇ ਰਹੇ ਤਰਜ਼ੀਹ

ਲੋਕ ਰਾਹਤ ਕੈਂਪਾਂ ਦੀ ਥਾਂ ਰਿਸ਼ਤੇਦਾਰਾਂ ਦੇ ਘਰ ਜਾਣ ਨੂੰ ਦੇ ਰਹੇ ਤਰਜ਼ੀਹ
September 30
23:20 2016

rahat
ਸਰਹੱਦੀ ਪਿੰਡਾਂ ਦੇ ਬਹੁਤੇ ਲੋਕਾਂ ਦਾ ਘਰ ਦਾ ਮੌਹ ਨਹੀਂ ਹੋ ਰਿਹਾ ਘੱਟ
ਦੀਨਾਨਗਰ, 30 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ ਸੰਭਾਵਿਤ ਕਾਰਵਾਈ ਦੇ ਡਰ ਕਾਰਨ ਸਰਹੱਦੀ ਪਿੰਡਾਂ ‘ਚੋਂ ਪਲਾਇਨ ਕਰਕੇ ਆਣ ਵਾਲੇ ਸ਼ਰਨਾਰਥੀ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਰਾਹਤ ਕੈਂਪਾਂ ‘ਚ ਜਾਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਤੇ ਗੁਰਦੁਆਰਿਆਂ ‘ਚ ਜਾਣ ਨੂੰ ਤਰਜ਼ੀਹ ਦੇ ਰਹੇ ਹਨ। ਹਾਲਾਂਕਿ ਬਹੁਤੇ ਪਿੰਡ ਵਾਸੀਆਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਵੀ ਕਰ ਦਿੱਤਾ ਹੈ। ਭਾਵੇਂ ਸਰਕਾਰੀ ਅਮਲੇ ਵੱਲੋਂ ਸ਼ਰਨਾਰਥੀਆਂ ਦੇ ਆਣ ਦੀ ਉਡੀਕ ਬੜੀ ਸ਼ਿੱਦਤ ਨਾਲ ਕੀਤੀ ਜਾ ਰਹੀ ਹੈ ਹਾਲਾਂਕਿ ਪ੍ਰਸ਼ਾਸਨ ਵੱਲੋਂ ਦੀਨਾਨਗਰ ਸ਼ਹਿਰ ਅੰਦਰ ਤਿੰਨ ਥਾਵਾਂ ‘ਤੇ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ। ਜਿੱਥੇ ਸ਼ਰਨਾਰਥੀਆਂ ਦੇ ਠਹਿਰਣ ਤੇ ਖਾਣ-ਪੀਣ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਪਰ ਸ਼ੁੱਕਰਵਾਰ ਸ਼ਾਮ ਤੱਕ ਇਨ੍ਹਾਂ ਕੈਂਪਾਂ ਵਿੱਚ ਇੱਕ ਵੀ ਸ਼ਰਨਾਰਥੀ ਨਹੀਂ ਪੁੱਜਾ ਸੀ। ਇਸਦਾ ਇੱਕ ਵੱਡਾ ਕਾਰਨ ਅੱਜ ਦੇ ਬੱਚਿਆਂ ਨੂੰ ਘਰਾਂ ਵਿੱਚ ਮਿਲਦੀਆਂ ਸੁੱਖ ਸੁਵਿਧਾਵਾਂ ਦਾ ਆਦੀ ਹੋਣਾ ਵੀ ਹੈ। ਲੋਕ ਜਾਣਦੇ ਹਨ ਕਿ ਉਨ੍ਹਾਂ ਦੇ ਬੱਚੇ ਇਨ੍ਹਾਂ ਕੈਂਪਾਂ ਵਿੱਚ ਘੜੀ ਵੀ ਨਹੀਂ ਟਿਕਣਗੇ। ਦੂਜੇ ਪਾਸੇ ਗੁਰਦੁਆਰਿਆਂ ਨੂੰ ਤਰਜ਼ੀਹ ਦੇਣ ਦਾ ਵੱਡਾ ਕਾਰਨ ਉੱਥੇ ਖਾਣ ਪੀਣ ਦੀ ਕੋਈ ਘਾਟ ਨਾ ਹੋਣਾ ਹੈ। ਲੋਕਾਂ ਦਾ ਮੰਨਣਾ ਹੈ ਕਿ ਗੁਰਦੁਆਰਿਆਂ ‘ਚ ਕੈਂਪਾਂ ਦੀ ਬਜਾਏ ਵਧੀਆ ਪ੍ਰਬੰਧ ਮਿਲਦੇ ਹਨ ਜਦਕਿ ਸਰਕਾਰੀ ਪ੍ਰਬੰਧਾਂ ‘ਚ ਅਨੇਕਾਂ ਖ਼ਾਮੀਆਂ ਤੇ ਲਾਪਰਵਾਹੀਆਂ ਹੁੰਦੀਆਂ ਹਨ। ਜੋ ਤਣਾਅ ਭਰੇ ਮਾਹੌਲ ‘ਚ ਉਨ੍ਹਾਂ ਲਈ ਹੋਰ ਪਰੇਸ਼ਾਨੀ ਬਣ ਸਕਦੀਆਂ ਹਨ। ਇਸੇ ਤਰ੍ਹਾਂ ਕੁਝ ਘਰਾਂ ਵਿੱਚ ਬੱਝੇ ਪਸ਼ੂਆਂ ਦੀ ਚਿੰਤਾ ਵੀ ਲੋਕਾਂ ਨੂੰ ਰਾਹਤ ਕੈਂਪਾਂ ਤੋਂ ਦੂਰ ਰੱਖ ਰਹੀ ਹੈ। ਇਸ ਦੌਰਾਨ ਦੇਖਣ ਵਿੱਚ ਆਇਆ ਕਿ ਬਹੁਤੇ ਲੋਕ ਅਜੇ ਵੀ ਆਪਣੇ ਘਰਾਂ ਵਿੱਚ ਟਿਕੇ ਹੋਏ ਹਨ ਅਤੇ ਉਹ ਘਰ ਛੱਡਣ ਨੂੰ ਤਿਆਰ ਨਹੀਂ। ਲੋਕਾਂ ਦਾ ਮੰਨਣਾ ਹੈ ਕਿ ਇਹ ਇੱਕ-ਦੋ ਦਿਨਾਂ ਦਾ ਰੌਲਾ ਹੈ ਅਤੇ ਇਸ ਵਜ੍ਹਾ ਕਾਰਨ ਉਹ ਭਰਿਆ ਭਰਾਇਆ ਘਰ ਤੇ ਪਸ਼ੂਆਂ ਨੂੰ ਛੱਡ ਕੇ ਕਿੱਧਰੇ ਵੀ ਨਹੀਂ ਜਾਣਾ ਚਾਹੁੰਦੇ। ਕੁਝ ਲੋਕਾਂ ਦੇ ਅੱਜ ਦੂਜੇ ਦਿਨ ਘਰਾਂ ‘ਚ ਵਾਪਸ ਆਣ ਦੀ ਖ਼ਬਰਾਂ ਵੀ ਹਨ। ਜਦਕਿ ਬਾਕੀਆਂ ਵੱਲੋਂ ਔਰਤਾਂ ਤੇ ਬੱਚੇ ਰਿਸ਼ਤੇਦਾਰਾਂ ਕੋਲ ਭੇਜ ਦਿੱਤੇ ਗਏ ਹਨ। ਦੀਨਾਨਗਰ ‘ਚ ਸਥਾਪਿਤ ਕੀਤੇ ਰਾਹਤ ਕੈਂਪਾਂ ਦਾ ਦੌਰਾ ਕਰਨ ‘ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ‘ਤੇ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਉਠਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਲਈ ਸ਼ਹਿਰ ਦੇ ਐਸਐਸਐਮ ਕਾਲਜ, ਆਰੀਆ ਸੀਨੀਅਰ ਸੈਕੰਡਰੀ ਸਕੂਲ ਅਤੇ ਦਿਆਨੰਦ ਮੱਠ ਵਿਖੇ ਕੈਂਪ ਲਗਾ ਕੇ ਸੁਵਿਧਾਵਾਂ ਪ੍ਰਦਾਨ ਕਰਨ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੱਖਰੀ ਗੱਲ ਹੈ ਕਿ ਅਜੇ ਤੱਕ ਇਨ੍ਹਾਂ ਕੈਂਪਾਂ ਵਿੱਚ ਇੱਕ ਵੀ ਸ਼ਰਨਾਰਥੀ ਨਹੀਂ ਪੁੱਜਾ ਹੈ ਪਰ ਇਸਦੇ ਬਾਵਜੂਦ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਹ ਡਿਊਟੀ ‘ਤੇ ਡਟੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਤਿੰਨਾਂ ਕੈਂਪਾਂ ‘ਚ ਸਿਹਤ ਵਿਭਾਗ, ਫੂਡ ਸਪਲਾਈ ਵਿਭਾਗ, ਬਿਜਲੀ ਵਿਭਾਗ ਅਤੇ ਬੀਡੀਪੀਓ ਦਫ਼ਤਰ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਨਾਇਬ ਤਹਿਸੀਲਦਾਰ ਦੀਨਾਨਗਰ ਵੱਲੋਂ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਨਾਉਂਸਮੈਂਟ ਕਰਵਾ ਕੇ ਹਿਜ਼ਰਤ ਕਰਨ ਵਾਲੇ ਲੋਕਾਂ ਨੂੰ ਕੈਂਪਾਂ ‘ਚ ਸ਼ਰਨ ਲੈਣ ਲਈ ਕਿਹਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਲੋਕ ਹੌਲੀ-ਹੌਲੀ ਕੈਂਪਾਂ ਵਿੱਚ ਆਉਣੇ ਸ਼ੁਰੂ ਹੋ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article