PUNJABMAILUSA.COM

ਲੋਕ ਸਭਾ ਚੋਣਾਂ ‘ਚ ਸੰਗਰੂਰ ਹਲਕਾ ਪੰਜਾਬ ਦੀ ਸਰਗਰਮ ਰਾਜਨੀਤੀ ਪੱਖੋਂ ਅਹਿਮ

ਲੋਕ ਸਭਾ ਚੋਣਾਂ ‘ਚ ਸੰਗਰੂਰ ਹਲਕਾ ਪੰਜਾਬ ਦੀ ਸਰਗਰਮ ਰਾਜਨੀਤੀ ਪੱਖੋਂ ਅਹਿਮ

ਲੋਕ ਸਭਾ ਚੋਣਾਂ ‘ਚ ਸੰਗਰੂਰ ਹਲਕਾ ਪੰਜਾਬ ਦੀ ਸਰਗਰਮ ਰਾਜਨੀਤੀ ਪੱਖੋਂ ਅਹਿਮ
February 27
10:10 2019

-‘ਆਪ’ ਵੱਲੋਂ ਭਗਵੰਤ ਮਾਨ ਤੇ ਅਕਾਲੀ ਦਲ (ਅ) ਵੱਲੋਂ ਸਿਮਰਨਜੀਤ ਮਾਨ ਚੋਣ ਮੈਦਾਨ ‘ਚ;
ਸੰਗਰੂਰ, 27 ਫਰਵਰੀ (ਪੰਜਾਬ ਮੇਲ)- ਆਗਾਮੀ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਸੰਸਦੀ ਸੀਟ ਨੂੰ ਪੰਜਾਬ ਦੀ ਸਰਗਰਮ ਰਾਜਨੀਤੀ ਦੇ ਪੱਖ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਪ੍ਰਮੁੱਖ ਆਗੂ ਭਗਵੰਤ ਮਾਨ ਨੂੰ ਮੁੜ ਚੋਣ ਪਿੜ ‘ਚ ਉਤਾਰਿਆ ਗਿਆ ਹੈ।
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ, ਜੋ ਪਹਿਲਾਂ ਇਸ ਹਲਕੇ ਦੀ ਬਤੌਰ ਸੰਸਦ ਮੈਂਬਰ ਨੁਮਾਇੰਦਗੀ ਕਰ ਚੁੱਕੇ ਹਨ, ਜਦੋਂਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਸਮੇਤ ਬਾਕੀ ਸਿਆਸੀ ਪਾਰਟੀਆਂ ਵਲੋਂ ਅਜੇ ਆਪਣੇ ਉਮੀਦਵਾਰਾਂ ਬਾਰੇ ਪੱਤੇ ਖੋਲ੍ਹਣੇ ਬਾਕੀ ਹਨ।
ਪਿਛਲੀ ਲੋਕ ਸਭਾ ਚੋਣ ‘ਚ ਦੂਜੇ ਸਥਾਨ ‘ਤੇ ਰਹੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ (ਮੌਜੂਦਾ ਰਾਜ ਸਭਾ ਮੈਂਬਰ) ਦਾ ਕਹਿਣਾ ਹੈ ਕਿ ਮਾਨ ਦੀ ਸੰਸਦ ਮੈਂਬਰ ਵਜੋਂ ਕਾਰਗੁਜ਼ਾਰੀ ਬਹੁਤੀ ਚੰਗੀ ਨਹੀਂ। ਸ਼੍ਰੀ ਢੀਂਡਸਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਪਰਿਵਾਰ ‘ਚੋਂ ਕੋਈ ਵੀ ਸੰਸਦੀ ਚੋਣ ਨਹੀਂ ਲੜੇਗਾ। ਪਿਛਲੀ ਲੋਕ ਸਭਾ ਚੋਣ ‘ਚ ਕਾਂਗਰਸ ਦੇ ਉਮੀਦਵਾਰ ਵਜੋਂ ਤੀਜੇ ਨੰਬਰ ‘ਤੇ ਰਹੇ ਵਿਜੈਇੰਦਰ ਸਿੰਗਲਾ (ਪੰਜਾਬ ਦੇ ਮੌਜੂਦਾ ਕੈਬਨਿਟ ਮੰਤਰੀ) ਦਾ ਕਹਿਣਾ ਹੈ ਕਿ ਉਮੀਦਵਾਰ ਦਾ ਫ਼ੈਸਲਾ ਪਾਰਟੀ ਨੇ ਕਰਨਾ ਹੈ, ਜੇਕਰ ਪਾਰਟੀ ਦਾ ਹੁਕਮ ਹੋਇਆ ਤਾਂ ਉਹ ਸਿਰ ਮੱਥੇ ਪ੍ਰਵਾਨ ਕਰਨਗੇ। ਕਾਂਗਰਸ ਪਾਰਟੀ ਦੀ ਟਿਕਟ ਲਈ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੀ ਪ੍ਰਮੁੱਖ ਦਾਅਵੇਦਾਰ ਹਨ, ਜੋ ਛੇ ਵਾਰ ਵਿਧਾਇਕ ਰਹਿ ਚੁੱਕੇ ਹਨ, ਪਰ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਤੋਂ ਹਾਰ ਗਏ ਸਨ। ਬੀਬੀ ਭੱਠਲ ਨੂੰ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ, ਜੋ ਪੰਜਾਬ ਯੋਜਨਾ ਕਮਿਸ਼ਨ ਦੇ ਉਪ ਚੇਅਰਪਰਸਨ ਵੀ ਹਨ। ਬਰਨਾਲਾ ਹਲਕੇ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਹਨ, ਕਿਉਂਕਿ ਸ਼੍ਰੀ ਢਿੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਉਹ 2006 ‘ਚ ਬਰਨਾਲੇ ਨੂੰ ਜ਼ਿਲ੍ਹਾ ਬਣਾਉਣ ‘ਚ ਸਫ਼ਲ ਹੋਏ ਸਨ। 2002 ‘ਚ ਆਜ਼ਾਦ ਉਮੀਦਵਾਰ ਵਜੋਂ ਦਿੜ੍ਹਬਾ ਹਲਕੇ ਦੀ ਵਿਧਾਨ ਸਭਾ ਚੋਣ ਜਿੱਤ ਕੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਸੁਰਜੀਤ ਸਿੰਘ ਧੀਮਾਨ ਇਸ ਵੇਲੇ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੇ ਵਿਧਾਇਕ ਹਨ, ਜੋ ਆਪਣੇ ਪੁੱਤ ਜਸਵਿੰਦਰ ਸਿੰਘ ਧੀਮਾਨ ਲਈ ਟਿਕਟ ਮੰਗ ਰਹੇ ਹਨ।
ਹਲਕਾ ਧੂਰੀ ਤੋਂ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਕੌਰ ਖੰਗੂੜਾ ਅਤੇ ਸੁਨਾਮ ਹਲਕੇ ਤੋਂ ਕਾਂਗਰਸ ਦੀ ਮਹਿਲਾ ਆਗੂ ਦਾਮਨ ਥਿੰਦ ਬਾਜਵਾ ਵੀ ਟਿਕਟ ਦੀ ਦੌੜ ‘ਚ ਹਨ। ਕਾਂਗਰਸ ਦੇ ਜਨਰਲ ਸਕੱਤਰ ਤੇ ਕੁਲ ਹਿੰਦ ਬੈਰਾਗੀ ਮਹਾਂ ਮੰਡਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਵੀ ਸੰਗਰੂਰ ਹਲਕੇ ਤੋਂ ਟਿਕਟ ਲਈ ਦਾਅਵੇਦਾਰੀ ਜਤਾਈ ਹੈ। ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਪਹਿਲਾਂ ਹੀ ਆਖ਼ ਚੁੱਕੇ ਹਨ ਕਿ ਉਨ੍ਹਾਂ ਦੇ ਪਰਿਵਾਰ ‘ਚੋ ਕੋਈ ਮੈਂਬਰ ਲੋਕ ਸਭਾ ਚੋਣ ਨਹੀਂ ਲੜੇਗਾ। ਢੀਂਡਸਾ ਦੀ ਨਾਰਾਜ਼ਗੀ ਕਾਰਨ ਅਕਾਲੀ ਦਲ ਦੇ ਉਮੀਦਵਾਰ ਬਾਰੇ ਸਥਿਤੀ ਸਪੱਸ਼ਟ ਨਜ਼ਰ ਨਹੀਂ ਆ ਰਹੀ, ਪਰ ਸੰਭਾਵੀ ਉਮੀਦਵਾਰਾਂ ‘ਚ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੇ ਨਾਵਾਂ ਦੀ ਚਰਚਾ ਹੈ। ਸਿਆਸੀ ਹਲਕਿਆਂ ‘ਚ ਪਰਮਿੰਦਰ ਢੀਂਡਸਾ ਨੂੰ ਮਜ਼ਬੂਤ ਉਮੀਦਵਾਰ ਮੰਨਿਆ ਜਾ ਰਿਹਾ ਹੈ। ਚਰਚਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਢੀਂਡਸਾ ਨੂੰ ਚੋਣ ਮੈਦਾਨ ‘ਚ ਉਤਾਰ ਕੇ ਇਕ ਤੀਰ ਨਾਲ ਦੋ ਸਿਆਸੀ ਨਿਸ਼ਾਨੇ ਸਾਧ ਸਕਦੇ ਹਨ। ਪਾਰਟੀ ਨੂੰ ਮਜ਼ਬੂਤ ਉਮੀਦਵਾਰ ਮਿਲ ਜਾਵੇਗਾ ਤੇ ਵੱਡੇ ਢੀਂਡਸਾ ਦੀ ਨਾਰਾਜ਼ਗੀ ਵੀ ਕਾਫ਼ੀ ਹੱਦ ਤਕ ਦੂਰ ਹੋ ਜਾਵੇਗੀ। ਇਸ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 5 ਉਪਰ ‘ਆਪ’ ਦਾ ਕਬਜ਼ਾ ਹੈ। ਪਿਛਲੀ ਵਾਰ ਭਗਵੰਤ ਮਾਨ ਭਾਵੇਂ ਪੁਰਾਣੇ ਸਿਆਸੀ ਖਿਡਾਰੀ ਨੂੰ ਮਾਤ ਦੇ ਗਏ, ਪਰ ਇਸ ਵਾਰ ਹਲਕੇ ਦੇ ਲੋਕਾਂ ‘ਚ ਝਾੜੂ ਦੇ ਹੱਕ ਵਿਚ 2014 ਵਾਲਾ ਉਤਸ਼ਾਹ ਨਹੀਂ ਹੈ। ਪਾਰਟੀ ਤੋਂ ਵੱਖ ਹੋਏ ਸੁਖਪਾਲ ਸਿੰਘ ਖਹਿਰਾ ਦੇ ਸਮਰਥਕ ਵੀ ਝਾੜੂ ਦੇ ਵੋਟ ਬੈਂਕ ‘ਚੋਂ ਮਨਫ਼ੀ ਹੋ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article