PUNJABMAILUSA.COM

ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ 8 ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ 8 ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ ਲਈ ‘ਆਪ’ ਵੱਲੋਂ 8 ਉਮੀਦਵਾਰਾਂ ਦਾ ਐਲਾਨ
March 25
17:26 2019

ਜਲੰਧਰ, 25 ਮਾਰਚ (ਪੰਜਾਬ ਮੇਲ)- ਪੰਜਾਬ ਦੀਆਂ ਦੋ ਵੱਡੀਆਂ ਅਤੇ ਪ੍ਰਮੁੱਖ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਤੋਂ ਪਹਿਲਾਂ ਬਾਜ਼ੀ ਮਾਰਦੇ ਹੋਏ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ‘ਆਪ’ ਵਲੋਂ ਜਲੰਧਰ, ਫਤਿਹਗੜ੍ਹ ਸਾਹਿਬ ਤੇ ਗੁਰਦਾਸਪੁਰ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਇਸ ਦੇ ਨਾਲ ਹੀ ‘ਆਪ’ ਨੇ ਹੁਣ ਤਕ ਕੁੱਲ 8 ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤੇ ਹਨ, ਜਦਕਿ 5 ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ।
ਆਮ ਆਦਮੀ ਪਾਰਟੀ ਵਲੋਂ ਹੁਣ ਤਕ ਦੋਆਬਾ ਦੀਆਂ 3, ਮਾਝੇ ਦੀਆਂ 2 ਜਦਕਿ ਮਾਲਵੇ ਦੀਆਂ 3 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਣ ਤੱਕ ਐਲਾਨੇ ਕੁੱਲ 8 ਉਮੀਦਵਾਰਾਂ ਵਿਚ ਸੰਗਰੂਰ ਤੋਂ ਭਗਵੰਤ ਮਾਨ, ਫਰੀਦਕੋਟ ਤੋਂ ਸਾਧੂ ਸਿੰਘ, ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ, ਜਲੰਧਰ ਤੋਂ ਸਾਬਕਾ ਜਸਟਿਸ ਜ਼ੋਰਾ ਸਿੰਘ, ਸ੍ਰੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਗੁਰਦਾਸਪੁਰ ਤੋਂ ਪੀਟਰ ਮਸੀਹ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।
ਦੂਜੇ ਪਾਸੇ ਪੰਜਾਬ ਦੀਆਂ ਦੋ ਪ੍ਰਮੁੱਖ ਵੱਡੀਆਂ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਵਲੋਂ ਅਜੇ ਤਕ ਪੂਰੀ ਤਰ੍ਹਾਂ ਪੱਤੇ ਨਹੀਂ ਖੋਲ੍ਹੇ ਗਏ ਹਨ। ਅਕਾਲੀ ਦਲ ਵਲੋਂ ਦੋ ਸੀਟਾਂ ਜਲੰਧਰ ਅਤੇ ਖਡੂਰ ਸਾਹਿਬ ਤੋਂ ਉਮੀਦਵਾਰ ਉਤਾਰੇ ਜਾ ਚੁੱਕੇ ਹਨ ਜਦਕਿ ਕਾਂਗਰਸ ਵਲੋਂ ਅਜੇ ਤਕ ਪੰਜਾਬ ਦੀਆਂ 13 ਸੀਟਾਂ ‘ਚੋਂ ਇਕ ਸੀਟ ‘ਤੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਉਂਝ ਕਾਂਗਰਸ ਵਲੋਂ ਸੰਭਾਵੀ ਉਮੀਦਵਾਰਾਂ ਨੂੰ ਆਪੋ-ਆਪਣੇ ਹਲਕਿਆਂ ਵਿਚ ਚੋਣ ਸਰਗਰਮੀਆਂ ਲਈ ਪਾਰਟੀ ਵਲੋਂ ਥਾਪੜਾ ਦੇ ਕੇ ਤਿਆਰੀਆਂ ਖਿੱਚਣ ਲਈ ਆਖ ਦਿੱਤਾ ਗਿਆ ਹੈ।
ਅਕਾਲੀ ਦਲ ਵਲੋਂ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਅਤੇ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਕਾਂਗਰਸ ਪਹਿਲਾਂ ਵਾਂਗ ਜੱਕੋ-ਤੱਕੀ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਕਾਂਗਰਸ ਪਹਿਲਾਂ ਅਕਾਲੀ ਦਲ ਦੀ ਨੀਤੀ ਨੂੰ ਦੇਖ ਰਹੀ ਹੈ ਅਤੇ ਅਕਾਲੀ ਦਲ ਵਲੋਂ ਉਮੀਦਵਾਰਾਂ ਦੇ ਨਾਂਵਾਂ ਦੇ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ, ਇਸ ਤੋਂ ਬਾਅਦ ਹੀ ਕਾਂਗਰਸ ਖੁੱਲ੍ਹ ਕੇ ਪੱਤੇ ਖੋਲ੍ਹਣ ਦੀ ਤਾਕ ‘ਚ ਹੈ।
ਉਧਰ ਹਮਖਿਆਲੀ ਧਿਰਾਂ ਵਲੋਂ ਬਣਾਏ ਗਏ ਜਮਹੂਰੀ ਗਠਜੋੜ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਵੀ ਹੁਣ ਤਕ 9 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਜਦਕਿ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀਆਂ ਵਲੋਂ ਵੀ 2 ਸੀਟਾਂ ਖਡੂਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ‘ਤੇ ਉਮੀਦਵਾਰ ਉਤਾਰੇ ਜਾ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article