PUNJABMAILUSA.COM

ਲੋਕ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਦੀ ਦੌੜ ਹੋਈ ਸ਼ੁਰੂ

ਲੋਕ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਦੀ ਦੌੜ ਹੋਈ ਸ਼ੁਰੂ

ਲੋਕ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਦੀ ਦੌੜ ਹੋਈ ਸ਼ੁਰੂ
January 23
09:19 2019

ਹੁਸ਼ਿਆਰਪੁਰ ਤੋਂ ਵਿਜੇ ਸਾਂਪਲਾ ਤੇ ਸੰਤੋਸ਼ ਚੌਧਰੀ ਮਜ਼ਬੂਤ ਦਾਅਵੇਦਾਰ
ਹੁਸ਼ਿਆਰਪੁਰ, 23 ਜਨਵਰੀ (ਪੰਜਾਬ ਮੇਲ)- ਲੋਕ ਸਭਾ ਚੋਣਾਂ ਲਈ ਟਿਕਟਾਂ ਦੇ ਚਾਹਵਾਨਾਂ ਦੀ ਦੌੜ ਸ਼ੁਰੂ ਹੋ ਚੁੱਕੀ ਹੈ। ਇਕ ਪਾਸੇ ਇਨ੍ਹਾਂ ਨੇਤਾਵਾਂ ਨੇ ਹਲਕਿਆਂ ‘ਚ ਸਰਗਰਮੀ ਵਧਾ ਦਿੱਤੀ ਹੈ ਅਤੇ ਦੂਜੇ ਪਾਸੇ ਦਿੱਲੀ ਦੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਹੁਸ਼ਿਆਰਪੁਰ ਦੋਆਬੇ ਦਾ ਅਜਿਹਾ ਮਹੱਤਵਪੂਰਨ ਹਲਕਾ ਹੈ, ਜਿੱਥੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਅਤੇ ਕੇਂਦਰੀ ਮੰਤਰੀ ਦਰਬਾਰਾ ਸਿੰਘ ਐੱਮ.ਪੀ. ਬਣ ਚੁੱਕੇ ਹਨ। ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਇਹ ਹਲਕਾ ਰਾਖਵਾਂ ਹੋਣ ਤੋਂ ਬਾਅਦ ਜਨਰਲ ਵਰਗ ਦੇ ਕਈ ਦਿੱਗਜ਼ ਆਗੂਆਂ ਦੇ ਸਿਆਸੀ ਸਫ਼ਰ ਨੂੰ ਬਰੇਕਾਂ ਲੱਗ ਗਈਆਂ। 2009 ਦੀਆਂ ਚੋਣਾਂ ‘ਚ ਕਾਂਗਰਸ ਦੇ ਸੰਤੋਸ਼ ਚੌਧਰੀ ਅਤੇ 2014 ‘ਚ ਭਾਰਤੀ ਜਨਤਾ ਪਾਰਟੀ ਦੇ ਵਿਜੇ ਸਾਂਪਲਾ ਇਥੋਂ ਜਿੱਤ ਕੇ ਸੰਸਦ ‘ਚ ਗਏ। ਇਸ ਵਾਰ ਫਿਰ ਦੋਵੇਂ ਆਗੂ ਇਸ ਹਲਕੇ ਤੋਂ ਚੋਣ ਲੜਣ ਲਈ ਉਤਾਵਲੇ ਹਨ। ਸ਼੍ਰੀ ਸਾਂਪਲਾ ਜੋ ਕੇਂਦਰ ਸਰਕਾਰ ਵਿਚ ਮੰਤਰੀ ਵੀ ਹਨ, ਭਾਜਪਾ ਦੇ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ ਪਰ ਪਾਰਟੀ ਦਾ ਇਕ ਧੜਾ ਕਿਸੇ ਵੀ ਹੀਲੇ ਉਨ੍ਹਾਂ ਦੀ ਉਮੀਦਵਾਰੀ ਖ਼ਤਮ ਕਰਨ ਲਈ ਹੱਥ ਪੈਰ ਮਾਰ ਰਿਹਾ ਹੈ। ਬਤੌਰ ਐੱਮ.ਪੀ. ਅਤੇ ਸੂਬਾ ਪ੍ਰਧਾਨ ਹੁੰਦਿਆਂ ਉਨ੍ਹਾਂ ‘ਤੇ ਵੀ ਇਸ ਗੁੱਟ ਨੂੰ ਖੁੱਡੇ ਲਗਾਈ ਰੱਖਣ ਦੇ ਦੋਸ਼ ਸਨ। ਉਨ੍ਹਾਂ ਦੀ ਥਾਂ ‘ਤੇ ਪੰਜਾਬ ਪ੍ਰਧਾਨ ਬਣੇ ਸ਼ਵੇਤ ਮਲਿਕ ਨਾਲ ਸ਼੍ਰੀ ਸਾਂਪਲਾ ਦੇ ਸਬੰਧ ਨੇੜਤਾ ਵਾਲੇ ਨਹੀਂ ਹਨ। ਸੂਤਰ ਦੱਸਦੇ ਹਨ ਕਿ ਸ਼੍ਰੀ ਮਲਿਕ ਵੀ ਕਿਸੇ ਹੋਰ ਉਮੀਦਵਾਰ ਨੂੰ ਖੜ੍ਹਾ ਕਰਨਾ ਚਾਹੁੰਦੇ ਹਨ ਅਤੇ ਕੁਝ ਨਾਵਾਂ ‘ਤੇ ਵਿਚਾਰ ਵੀ ਹੋ ਰਹੀ ਹੈ। ਫਗਵਾੜਾ ਤੋਂ ਮੌਜੂਦਾ ਵਿਧਾਇਕ ਸੋਮ ਪ੍ਰਕਾਸ਼ ਜੋ 2009 ‘ਚ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਚੋਣ ਲੜ ਚੁੱਕੇ ਹਨ, ਤੋਂ ਇਲਾਵਾ ਗਾਇਕ ਹੰਸ ਰਾਜ ਹੰਸ ਅਤੇ ਐੱਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ ਦੇ ਨਾਂਅ ਵਿਚਾਰੇ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਕਿਸੇ ਪ੍ਰਸਿੱਧ ਅਦਾਕਾਰ ਜਾਂ ਗਾਇਕ ਦੀ ਤਲਾਸ਼ ਵੀ ਕੀਤੀ ਜਾ ਰਹੀ ਹੈ। ਭਾਜਪਾ ਤੇ ਅਕਾਲੀ ਦਲ ਦਰਮਿਆਨ ਸੀਟਾਂ ਦੀ ਅਦਲਾ-ਬਦਲੀ ਦੀ ਚੱਲ ਰਹੀ ਗੱਲ ਦੇ ਮੱਦੇਨਜ਼ਰ ਕੁਝ ਭਾਜਪਾ ਆਗੂਆਂ ਨੇ ਹੁਸ਼ਿਆਰਪੁਰ ਦੀ ਸੀਟ ਭਾਈਵਾਲ ਪਾਰਟੀ ਨੂੰ ਦੇਣ ਦਾ ਸੁਝਾਅ ਦਿੱਤਾ ਹੈ ਪਰ ਅਕਾਲੀ ਦਲ ਕੋਲ ਇਥੋਂ ਲੜਾਉਣ ਲਈ ਯੋਗ ਉਮੀਦਵਾਰ ਨਹੀਂ ਹੈ। ਵੈਸੇ ਵੀ ਭਾਜਪਾ ਇਸ ਨੂੰ ਆਪਣਾ ਮਜ਼ਬੂਤ ਹਲਕਾ ਮੰਨਦੀ ਹੈ। ਕਾਂਗਰਸ ਦੀ ਟਿਕਟ ਲਈ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਤੋਂ ਇਲਾਵਾ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਸ਼ਾਮਿਲ ਹੋਈ ਯਾਮਿਨੀ ਗੋਮਰ, ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ, ਸ਼ਾਮਚੁਰਾਸੀ ਦੇ ਵਿਧਾਇਕ ਪਵਨ ਆਦੀਆ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਮਹਿੰਦਰ ਸਿੰਘ ਕੇ.ਪੀ. ਭੱਜ-ਦੌੜ ਕਰ ਰਹੇ ਹਨ। ਸ੍ਰੀਮਤੀ ਚੌਧਰੀ ਆਪਣੇ ਵਜ਼ਨਦਾਰ ਸਿਆਸੀ ਪਿਛੋਕੜ ਅਤੇ ਹੁਣ ਤੱਕ ਦੇ ਵਿਵਾਦ ਰਹਿਤ ਸਫ਼ਰ ਕਾਰਨ ਸਭ ਤੋਂ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਹਨ। ਉਹ ਤਿੰਨ ਵਾਰ ਐੱਮ.ਪੀ. ਰਹਿ ਚੁੱਕੇ ਹਨ-ਦੋ ਵਾਰ ਫਿਲੌਰ ਤੋਂ ਅਤੇ ਇਕ ਵਾਰ ਹੁਸ਼ਿਆਰਪੁਰ ਤੋਂ। ਪਿਛਲੀਆਂ ਚੋਣਾਂ ‘ਚ ਉਨ੍ਹਾਂ ਦੀ ਥਾਂ ‘ਤੇ ਜਲੰਧਰ ਦੇ ਸਾਬਕਾ ਐੱਮ.ਪੀ. ਮਹਿੰਦਰ ਸਿੰਘ ਕੇ.ਪੀ. ਨੂੰ ਹੁਸ਼ਿਆਰਪੁਰ ਲੈ ਆਂਦਾ ਗਿਆ ਸੀ। ਉਸ ਵੇਲੇ ਸ਼੍ਰੀਮਤੀ ਚੌਧਰੀ ਦੀ ਟਿਕਟ ਕੱਟਣ ਦੀ ਜਿਨ੍ਹਾਂ ਕਾਂਗਰਸੀ ਆਗੂਆਂ ਨੇ ਵਕਾਲਤ ਕੀਤੀ ਸੀ, ਅੱਜ ਉਹ ਹੀ ਉਨ੍ਹਾਂ ਨੂੰ ਬਿਹਤਰ ਉਮੀਦਵਾਰ ਕਹਿ ਰਹੇ ਹਨ। ਵੈਸੇ ਵੀ ਸ਼੍ਰੀ ਕੇ.ਪੀ. ਦੀ ਪਹਿਲੀ ਪਸੰਦ ਜਲੰਧਰ ਹੈ। ਕਾਂਗਰਸ ਦਾ ਇਕ ਹਲਕਾ ਜਲੰਧਰ ਦੇ ਮੌਜੂਦਾ ਐੱਮ.ਪੀ. ਸੰਤੋਖ ਚੌਧਰੀ ਨੂੰ ਹੁਸ਼ਿਆਰਪੁਰ ਅਤੇ ਸ਼੍ਰੀ ਕੇ.ਪੀ. ਨੂੰ ਜਲੰਧਰ ਤੋਂ ਚੋਣ ਲੜਾਉਣ ਦੀ ਵਕਾਲਤ ਕਰ ਰਿਹਾ ਹੈ। ਜਿੱਥੋਂ ਤੱਕ ਸ਼੍ਰੀਮਤੀ ਗੋਮਰ ਦਾ ਸਵਾਲ ਹੈ, ਤਾਂ ਉਨ੍ਹਾਂ ਨੂੰ ‘ਆਪ’ ਛੱਡ ਕੇ ਕਾਂਗਰਸ ਵਿਚ ਆ ਜਾਣ ਦੇ ਇਨਾਮ ਦੇ ਤੌਰ ‘ਤੇ ਲੋਕ ਸਭਾ ਦੀ ਟਿਕਟ ਮਿਲਣ ਦੀ ਆਸ ਹੈ। ਸ਼੍ਰੀਮਤੀ ਗੋਮਰ ਨੇ ਪਿਛਲੀਆਂ ਚੋਣਾਂ ਤੋਂ ਹੀ ਇਕ ਤਰ੍ਹਾਂ ਨਾਲ ਸਿਆਸੀ ਪਾਰੀ ਸ਼ੁਰੂ ਕੀਤੀ ਸੀ। ‘ਆਪ’ ਦੀ ਹਵਾ ਹੋਣ ਕਾਰਨ ਉਹ ਦੋ ਲੱਖ ਤੋਂ ਵੱਧ ਵੋਟਾਂ ਲੈ ਗਏ ਸਨ। ਲਗਭਗ ਦੋ ਸਾਲ ਪਹਿਲਾਂ ਉਨ੍ਹਾਂ ਨੇ ‘ਆਪ’ ਦਾ ਝਾੜੂ ਛੱਡ ਕਾਂਗਰਸ ਦਾ ਹੱਥ ਫੜ ਲਿਆ ਸੀ। ਭਾਵੇਂ ਉਸ ਸਮੇਂ ਉਨ੍ਹਾਂ ਨੇ ਇਹੀ ਦਾਅਵਾ ਕੀਤਾ ਸੀ ਕਿ ਉਹ ਬਿਨਾਂ ਸ਼ਰਤ ਕਾਂਗਰਸ ਵਿਚ ਸ਼ਾਮਿਲ ਹੋਏ ਹਨ, ਪਰ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਦਾ ਲਾਰਾ ਲਗਾਇਆ ਗਿਆ ਸੀ। ‘ਆਪ’ ਨੇ ਡਾ. ਰਵਜੋਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਵਲੋਂ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਜਿਥੋਂ ਤੱਕ ਹੁਸ਼ਿਆਰਪੁਰ ਦੇ ਚੋਣ ਇਤਿਹਾਸ ਦਾ ਸਬੰਧ ਹੈ, 1996 ਤੱਕ ਇਥੇ ਕਾਂਗਰਸ ਦੀ ਹੀ ਚੜ੍ਹਤ ਰਹੀ। 1996 ਦੀਆਂ ਚੋਣਾਂ ‘ਚ ਪਹਿਲੀ ਵਾਰ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਕਾਂਸ਼ੀ ਰਾਮ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਨਾਲ ਇਹ ਸੀਟ ਜਿੱਤੀ। 1998, 2004 ਅਤੇ 2014 ਵਿਚ ਇਹ ਸੀਟ ਭਾਜਪਾ ਦੀ ਝੋਲੀ ਪਈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਨੇ 1971 ਵਿਚ ਅਤੇ ਗਿਆਨੀ ਜ਼ੈਲ ਸਿੰਘ ਨੇ 1980 ਵਿਚ ਇਹ ਸੀਟ ਜਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ