PUNJABMAILUSA.COM

ਲੋਕ ਸਭਾ ਚੋਣਾਂ 2019: ਕਾਂਗਰਸ ਵੱਲੋਂ ਉਮੀਦਵਾਰਾਂ ਬਾਰੇ ਗਤੀਵਿਧੀਆਂ ਸਿਖ਼ਰਾਂ ’ਤੇ

ਲੋਕ ਸਭਾ ਚੋਣਾਂ 2019: ਕਾਂਗਰਸ ਵੱਲੋਂ ਉਮੀਦਵਾਰਾਂ ਬਾਰੇ ਗਤੀਵਿਧੀਆਂ ਸਿਖ਼ਰਾਂ ’ਤੇ

ਲੋਕ ਸਭਾ ਚੋਣਾਂ 2019: ਕਾਂਗਰਸ ਵੱਲੋਂ ਉਮੀਦਵਾਰਾਂ ਬਾਰੇ ਗਤੀਵਿਧੀਆਂ ਸਿਖ਼ਰਾਂ ’ਤੇ
February 09
17:28 2019

ਚੰਡੀਗੜ੍ਹ, 9 ਫਰਵਰੀ (ਪੰਜਾਬ ਮੇਲ)- ਆਉਂਦੀਆਂ ਲੋਕ ਸਭਾ ਚੋਣਾਂ ਲਈ ਵਿਚਾਰ–ਵਟਾਂਦਰਾ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਸੂਬਾ ਇਕਾਈ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਇਸ ਵੇਲੇ ਕੁੱਲ ਹਿੰਦ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਰਹੇ ਹਨ।
ਰਾਹੁਲ ਗਾਂਧੀ ਨੇ ਸੂਬਾ ਕਾਂਗਰਸ ਪ੍ਰਧਾਨਾਂ ਤੇ ਕਾਂਗਰਸ ਵਿਧਾਇਕ ਪਾਰਟੀ ਦੇ ਆਗੂਆਂ ਨੂੰ ਉਨ੍ਹਾਂ ਦੇ ਸੂਬਿਆਂ ਦੇ ਹਿਸਾਬ ਨਾਲ ਸਿਆਸੀ ਹਾਲਾਤ ਬਾਰੇ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਉਣ ਲਈ ਇਹ ਮੀਟਿੰਗ ਸੱਦੀ ਹੈ। ਕੁੱਲ ਮਿਲਾ ਕੇ ਪਾਰਟੀ ਗਤੀਵਿਧੀਆਂ ਇਸ ਵੇਲੇ ਸਿਖ਼ਰਾਂ ’ਤੇ ਹਨ ਤੇ ਇਸ ਮਾਮਲੇ ਉੱਤੇ ਤਿੱਖੀ ਤੇ ਭਰਵੀਂ ਬਹਿਸ ਚੱਲ ਰਹੀ ਹੈ।
ਇਸੇ ਲਈ ਪੰਜਾਬ ਇਕਾਈ ਨੇ ਸੂਬੇ ਦੇ ਸਾਰੇ 13 ਲੋਕ ਸਭਾ ਹਲਕਿਆਂ ਤੋਂ ਫ਼ੀਡਬੈਕ ਲੈਣ ਲਈ ਮੀਟਿੰਗਾਂ ਕੀਤੀਆਂ ਸਨ। ਸ਼ੁੱਕਰਵਾਰ ਨੂੰ ਸ੍ਰੀ ਜਾਖੜ ਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਨੇ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਦੇ ਮੌਜੂਦਾ ਐੱਮਪੀਜ਼ ਨਾਲ ਮੁਲਾਕਾਤ ਕੀਤੀ ਸੀ।
ਸਾਬਕਾ ਮੰਤਰੀ ਸ੍ਰੀ ਰਮਨ ਭੱਲਾ ਨੇ ਗੁਰਦਾਸਪੁਰ ਤੋਂ ਸ੍ਰੀ ਸੁਨੀਲ ਜਾਖੜ ਨੂੰ ਮੁੜ ਉਮੀਦਵਾਰ ਬਣਾਏ ਜਾਣ ਦਾ ਖੁੱਲ੍ਹੇਆਮ ਵਿਰੋਧ ਕੀਤਾ ਸੀ ਤੇ ਉਨ੍ਹਾਂ ਨੂੰ ਹਲਕੇ ਤੋਂ ਬਾਹਰ ਦਾ ਵਿਅਕਤੀ ਦੱਸਿਆ ਸੀ। ਸ੍ਰੀ ਭੱਲਾ ਨੇ ਵੀ ਸਾਲ 2017 ਦੀ ਜ਼ਿਮਨੀ ਸੰਸਦੀ ਚੋਣ ਦੌਰਾਨ ਇਸੇ ਸੀਟ ਉੱਤੇ ਆਪਣਾ ਦਾਅਵਾ ਜਤਾਇਆ ਸੀ ਤੇ ਅਰੰਭ ਵਿੱਚ ਉਹ ਸ੍ਰੀ ਜਾਖੜ ਦੀਆਂ ਚੋਣ ਮੁਹਿੰਮਾਂ ਵਿੱਚ ਵੀ ਸ਼ਾਮਲ ਨਹੀਂ ਹੋਏ ਸਨ। ਇਹ ਸੀਟ ਚਾਰ ਵਾਰ ਭਾਜਪਾ ਦੇ ਐੱਮਪੀ ਰਹੇ ਵਿਨੋਦ ਖੰਨਾ ਦੇ ਦੇਹਾਂਤ ਕਾਰਨ ਖ਼ਾਲੀ ਹੋਈ ਸੀ।
ਮੀਟਿੰਗ ਤੋਂ ਬਾਅਦ ਸ੍ਰੀ ਭੱਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਸੀ,‘ਜਾਖੜ ਪਾਰਟੀ ਦੇ ਸੂਬਾ ਪ੍ਰਧਾਨ ਹਨ ਤੇ ਸਮੁੱਚੇ ਸੂਬੇ ਦੀ ਮਸ਼ੀਨਰੀ ਜ਼ਿਮਨੀ ਚੋਣਾਂ ਦੌਰਾਨ ਉਨ੍ਹਾਂ ਨਾਲ ਸੀ। ਸਾਰੇ ਵਿਧਾਇਕ ਵੀ ਗੁਰਦਾਸਪੁਰ ਵਿੱਚ ਹੀ ਬੈਠੇ ਸਨ ਪਰ ਹੁਣ ਹਲਕੇ ਦੇ ਲੋਕ ਸ੍ਰੀ ਜਾਖੜ ਬਾਰੇ ਫ਼ੈਸਲਾ ਗੁਰਦਾਸਪੁਰ ਵਿੱਚ ਉਨ੍ਹਾਂ ਵੱਲੋਂ ਐੱਮਪੀ ਵਜੋਂ ਕੀਤੇ ਕੰਮਾਂ ਦੇ ਆਧਾਰ ਉੱਤੇ ਹੀ ਲੈਣਗੇ। ਉਹ ਨਾ ਕਦੇ ਸਾਨੂੰ ਮਿਲੇ ਤੇ ਨਾ ਹੀ ਕਦੇ ਸਾਨੂੰ ਫ਼ੋਨ ਕੀਤਾ। ਇਹ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਕਿ ਕਾਂਗਰਸ ਸੁਜਾਨਪੁਰ ਤੇ ਪਠਾਨਕੋਟ ਵਿੱਚ ਕਮਜ਼ੋਰ ਹੈ। ਮੈਂ ਦੋਵੇਂ ਹਲਕਿਆਂ ਦੀ ਨੁਮਾਇੰਦਗੀ ਕੀਤੀ ਹੈ ਤੇ ਪਾਰਟੀ ਕਾਰਕੁੰਨ ਸਾਡੇ ਨਾਲ ਖੜ੍ਹੇ ਹਨ। ਪਾਰਟੀ ਨੂੰ ਉਹ ਜ਼ਰੂਰ ਸੁਣਨਾ ਚਾਹੀਦਾ ਹੈ, ਜੋ ਕਾਰਕੁੰਨ ਚਾਹੁੰਦੇ ਹਨ।’
ਆਪਣੇ ਹਲਕੇ ਬਾਰੇ ਮੀਟਿੰਗ ਵੇਲੇ ਸ੍ਰੀ ਜਾਖੜ ਮੌਜੂਦ ਨਹੀਂ ਸਨ ਤੇ ਉਸ ਮੀਟਿੰਗ ਦੀ ਪ੍ਰਧਾਨਗੀ ਸ੍ਰੀਮਤੀ ਆਸ਼ਾ ਕੁਮਾਰੀ ਨੇ ਕੀਤੀ ਸੀ। ਸ੍ਰੀ ਭੱਲਾ ਨੇ ਸ੍ਰੀ ਜਾਖੜ ਉੱਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਸੀ ਕਿ ਜ਼ਿਲ੍ਹੇ ਵਿੱਚ ਰੇਤੇ ਦੀ ਗ਼ੈਰ–ਕਾਨੂੰਨੀ ਪੁਟਾਈ ਜ਼ੋਰਾਂ ਉੱਤੇ ਹੈ ਤੇ ਉਸ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਵਿਧਾਇਕਾਂ ਨੂੰ ਉਮੀਦਵਾਰਾਂ ਦੇ ਨਾਂਵਾਂ ਦੀ ਸਿਫ਼ਾਰਸ਼ ਕਰਨ ਲਈ ਸਲਿੱਪਾਂ ਦਿੱਤੀਆਂ ਗਈਆਂ ਸਨ।
ਲੁਧਿਆਣਾ ਸੀਟ ਲਈ ਵਿਧਾਇਕ ਰਾਕੇਸ਼ ਪਾਂਡੇ ਦਾ ਨਾਂਅ ਸਾਹਮਣੇ ਆਇਆ ਸੀ। ਇਸ ਸੀਟ ਦੀ ਨੁਮਾਇੰਦਗੀ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਅਕਾਲੀ ਮੰਤਰੀ ਸਰਵਣ ਸਿੰਘ ਫਿਲੌਰ ਕਰਦੇ ਹਨ। ਸ੍ਰੀ ਫਿਲੌਰ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੇ ਨਾਂਅ ਦੀ ਸਿਫ਼ਾਰਸ਼ ਜਲੰਧਰ ਸੀਟ ਲਈ ਕੀਤੀ ਗਈ ਹੈ, ਜਿੱਥੋਂ ਚੌਧਰੀ ਸੰਤੋਖ ਸਿੰਘ ਨੁਮਾਇੰਦਗੀ ਕਰਦੇ ਹਨ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਨਾਂਅ ਦੀ ਸਿਫ਼ਾਰਸ਼ ਕਿਸੇ ਨੇ ਅੰਮ੍ਰਿਤਸਰ ਸੀਟ ਲਈ ਕੀਤੀ ਹੈ, ਜਿੱਥੋਂ ਗੁਰਜੀਤ ਸਿੰਘ ਔਜਲਾ ਐੱਮਪੀ ਹਨ।
ਮੀਟਿੰਗਾਂ ਦੌਰਾਨ ਪਾਰਟੀ ਆਗੂਆਂ ਨੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕਾਇਮ ਹੋਣ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਸਿਆਸੀ ਹਾਲਾਤ ਉੱਤੇ ਵੀ ਵਿਚਾਰ–ਚਰਚਾ ਹੋ ਚੁੱਕੀ ਹੈ। ਸੂਤਰਾਂ ਨੇ ਦੱਸਿਆ ਕਿ ਪਾਰਟੀ ਆਉਂਦੀ 10 ਫ਼ਰਵਰੀ ਤੱਕ ਨਾਮਜ਼ਦਗੀਆਂ ਪ੍ਰਵਾਨ ਕਰੇਗੀ ਤੇ ਹਾਲੇ ਕੁਝ ਨੇ ਆਪਣੀਆਂ ਅਰਜ਼ੀਆਂ ਦੇਣੀਆਂ ਹਨ। ਸ਼ੁੱਕਰਵਾਰ ਤੱਕ 13 ਸੀਟਾਂ ਲਈ ਕੁੱਲ 160 ਨਾਮਜ਼ਦਗੀਆਂ ਪੁੱਜ ਚੁੱਕੀਆਂ ਸਨ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article