PUNJABMAILUSA.COM

ਲੋਕ ਸਭਾ ’ਚ ਤੀਹਰਾ ਤਲਾਕ ਬਿੱਲ ਪਾਸ

ਲੋਕ ਸਭਾ ’ਚ ਤੀਹਰਾ ਤਲਾਕ ਬਿੱਲ ਪਾਸ

ਲੋਕ ਸਭਾ ’ਚ ਤੀਹਰਾ ਤਲਾਕ ਬਿੱਲ ਪਾਸ
December 28
21:28 2017

ਨਵੀਂ ਦਿੱਲੀ, 28 ਦਸੰਬਰ (ਪੰਜਾਬ ਮੇਲ)- ਲੋਕ ਸਭਾ ਨੇ ਫ਼ੌਰੀ ਤੀਹਰੇ ਤਲਾਕ ਬਿੱਲ ਨੂੰ ਅੱਜ ਪਾਸ ਕਰ ਦਿੱਤਾ ਹੈ। ਇਸ ਨਾਲ ਪਤੀ ਨੂੰ ਤਿੰਨ ਸਾਲ ਤਕ ਦੀ ਸਜ਼ਾ ਹੋ ਸਕੇਗੀ। ਮੁਸਲਿਮ ਔਰਤਾਂ ਦੇ ਪੱਖ ਵਾਲੇ ਇਸ ਬਿੱਲ ਨੂੰ ਸਰਕਾਰ ਨੇ ਇਤਿਹਾਸਕ ਕਰਾਰ ਦਿੱਤਾ ਹੈ। ਉਂਜ ਵੱਖ ਵੱਖ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਬਿੱਲ ’ਚ ਸੋਧ ਪੇਸ਼ ਕੀਤੇ ਜਿਨ੍ਹਾਂ ਨੂੰ ਸਦਨ ਨੇ ਖ਼ਾਰਿਜ ਕਰ ਦਿੱਤਾ। ਰਾਸ਼ਟਰੀ ਜਨਤਾ ਦਲ, ਏਆਈਐਮਆਈਐਮ, ਬੀਜੇਡੀ, ਅੰਨਾਡੀਐਮਕੇ ਅਤੇ ਆਲ ਇੰਡੀਆ ਮੁਸਲਿਮ ਲੀਗ ਨੇ ਬਿੱਲ ਦਾ ਵਿਰੋਧ ਕਰਦਿਆਂ ਇਸ ਨੂੰ ਇੱਕ ਧਿਰ ਪੱਖੀ ਅਤੇ ਨੁਕਸਦਾਰ ਤਜਵੀਜ਼ ਠਹਿਰਾਇਆ। ਮੁਸਲਿਮ ਮਹਿਲਾ (ਵਿਆਹ ਸਬੰਧੀ ਹੱਕਾਂ ਦੀ ਰਾਖੀ) ਬਿੱਲ ਫ਼ੌਰੀ ਤੀਹਰੇ ਤਲਾਕ ਜਾਂ ਤਲਾਕ-ਏ-ਬਿੱਦਤ ’ਤੇ ਲਾਗੂ ਹੋਵੇਗਾ। ਬਿੱਲ ’ਚ ਤਜਵੀਜ਼ ਹੈ ਕਿ ਪੀੜਤਾ ਮੈਜਿਸਟਰੇਟ ਕੋਲ ਆਪਣੇ ਅਤੇ ਛੋਟੇ ਬੱਚੇ ਦੀ ਹਵਾਲਗੀ ਲਈ ਗੁਜ਼ਾਰੇ ਭੱਤੇ ਦੀ ਮੰਗ ਕਰ ਸਕਦੀ ਹੈ। ਕਾਨੂੰਨ ਤਹਿਤ ਤਲਾਕ, ਤਲਾਕ, ਤਲਾਕ ਬੋਲ, ਲਿਖ ਕੇ ਜਾਂ ਈ-ਮੇਲ, ਐਸਐਮਐਸ ਅਤੇ ਵੱਟਸਐਪ ਰਾਹੀਂ ਭੇਜਣਾ ਗ਼ੈਰਕਾਨੂੰਨੀ ਹੋਵੇਗਾ। ਹੁਣ ਇਹ ਬਿੱਲ ਰਾਜ ਸਭਾ ’ਚ ਪੇਸ਼ ਹੋਵੇਗਾ ਜਿਸ ਮਗਰੋਂ ਦਸਤਖ਼ਤਾਂ ਲਈ ਰਾਸ਼ਟਰਪਤੀ ਕੋਲ ਜਾਵੇਗਾ। ਇਸ ਤੋਂ ਪਹਿਲਾਂ ਲੋਕ ਸਭਾ ’ਚ ਕਾਂਗਰਸ ਦੇ ਆਗੂ ਮਲਿਕਾਰਜੁਨ ਖੜਗੇ ਨੇ ਮੰਗ ਕੀਤੀ ਕਿ ਬਿੱਲ ’ਚ ਕਈ ਖਾਮੀਆਂ ਹੋਣ ਕਰਕੇ ਇਸ ਨੂੰ ਸਟੈਂਡਿੰਗ ਕਮੇਟੀ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ,‘‘ਤਾਕਤ ਦੇਣ ਦੀ ਇੰਨੀ ਕਾਹਲ ਕੀ ਹੈ। ਮੁਲਕ ਅਤੇ ਮੁਸਲਿਮ ਮਹਿਲਾਵਾਂ ਦੇ ਹਿੱਤ ’ਚ ਬਿੱਲ ’ਤੇ ਵਿਚਾਰ ਵਟਾਂਦਰੇ ਲਈ ਇਹ ਸਟੈਂਡਿੰਗ ਕਮੇਟੀ ਹਵਾਲੇ ਕਰਨਾ ਚਾਹੀਦਾ ਹੈ।’’ ਬਹਿਸ ਦੀ ਸ਼ੁਰੂਆਤ ਕਰਦਿਆਂ ਕਾਂਗਰਸ ਦੀ ਸੁਸ਼ਮਿਤਾ ਦੇਵ ਨੇ ਕਿਹਾ ਕਿ ਬਿੱਲ ਦੀ ਮੁਸਲਿਮ ਮਰਦਾਂ ਖ਼ਿਲਾਫ਼ ਦੁਰਵਰਤੋਂ ਹੋ ਸਕਦੀ ਹੈ।
ਅੰਨਾਡੀਐਮਕੇ ਦੇ ਏ ਅਨਵਰ ਰਾਜਾ ਨੇ ਦੋਸ਼ ਲਾਇਆ ਕਿ ਸਰਕਾਰ ਫਿਰਕੂ ਏਜੰਡਾ ਅਪਣਾ ਰਹੀ ਹੈ ਅਤੇ ਮੁਲਕ ’ਚੋਂ ਉਹ ਮੁਸਲਿਮਾਂ ਦੀ ਪਛਾਣ ਖ਼ਤਮ ਕਰਨਾ ਚਾਹੁੰਦੀ ਹੈ। ਬੀਜੇਡੀ ਦੇ ਤਥਾਗਤ ਸਤਪਤੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਿੱਲ ਦੀ ਹਮਾਇਤ ਕਰਦੀ ਹੈ ਪਰ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਮਨਸ਼ਾ ’ਤੇ ਸ਼ੱਕ ਹੈ। ਸੀਪੀਐਮ ਦੇ ਏ ਸੰਪਤ ਨੇ ਮੰਗ ਕੀਤੀ ਕਿ ਬਿੱਲ ਸਟੈਂਡਿੰਗ ਕਮੇਟੀ ਹਵਾਲੇ ਕੀਤਾ ਜਾਵੇ। ਸੀਪੀਐਮ ਆਗੂ ਬਰਿੰਦਾ ਕਰਤ ਨੇ ਬਿੱਲ ’ਤੇ ਇਤਰਾਜ਼ ਉਠਾਉਂਦਿਆਂ ਕਿਹਾ ਕਿ ਮੁਸਲਿਮ ਔਰਤਾਂ ਨੂੰ ਪੁੱਛੇ ਬਿਨਾਂ ਇਹ ਬਿੱਲ ਪੇਸ਼ ਕਰਨਾ ਜਾਇਜ਼ ਨਹੀਂ ਹੈ। ਭਾਜਪਾ ਨੇ ਪਹਿਲਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਹਰੇ ਤਲਾਕ ’ਤੇ ਸਰਬਸੰਮਤੀ ਬਣਾਉਣ ਦੀ ਅਪੀਲ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article