PUNJABMAILUSA.COM

ਲੋਕ ਹੁਣ ਸੁਖਬੀਰ ਬਾਦਲ ਨੂੰ ‘ਇੰਸਾ’ ਕਹਿ ਕੇ ਪੁਕਾਰਣ ਲੱਗੇ ਹਨ : ਸੁਨੀਲ ਜਾਖੜ

ਲੋਕ ਹੁਣ ਸੁਖਬੀਰ ਬਾਦਲ ਨੂੰ ‘ਇੰਸਾ’ ਕਹਿ ਕੇ ਪੁਕਾਰਣ ਲੱਗੇ ਹਨ : ਸੁਨੀਲ ਜਾਖੜ

ਲੋਕ ਹੁਣ ਸੁਖਬੀਰ ਬਾਦਲ ਨੂੰ ‘ਇੰਸਾ’ ਕਹਿ ਕੇ ਪੁਕਾਰਣ ਲੱਗੇ ਹਨ : ਸੁਨੀਲ ਜਾਖੜ
September 02
14:47 2018

ਜਲੰਧਰ, 2 ਸਤੰਬਰ (ਪੰਜਾਬ ਮੇਲ)- ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਲੈ ਕੇ ਬੀਤੇ ਦਿਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਕਾਂਗਰਸ ਸਰਕਾਰ ਨੇ ਅਕਾਲੀ ਦਲ ‘ਤੇ ਹਮਲਾ ਕਰਦੇ ਹੋਏ ਬਿਆਨਬਾਜ਼ੀ ਵੀ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸੁਖਬੀਰ ਬਾਦਲ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਲੋਕ ਹੁਣ ਸੁਖਬੀਰ ਬਾਦਲ ਨੂੰ ‘ਇੰਸਾ’ ਕਹਿ ਕੇ ਪੁਕਾਰਣ ਲੱਗੇ ਹਨ ਅਤੇ ਉਹ ਉਨ੍ਹਾਂ ਨੂੰ ਪੁੱਛ ਰਹੇ ਹਨ ਸੁਖਬੀਰ ‘ਬਾਦਲ ਹਨ ਜਾਂ ਇੰਸਾ’। ਉਨ੍ਹਾਂ ਨੇ ਕਿਹਾ ਕਿ ਆਪਣੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਦੇ ਤੌਰ ‘ਤੇ ਸੂਬੇ ਦੀ ਰੱਖਿਆ ਕਰਨ ‘ਚ ਅਸਫਲ ਰਹਿਣ ਅਤੇ ਪੰਥ ਦੀ ਪਾਰਟੀ ਦੇ ਪ੍ਰਧਾਨ ਵਜੋਂ ਪੰਥ ਦੀ ਰੱਖਿਆ ਨਾ ਕਰਨ ‘ਤੇ ਲੋਕਾਂ ਨੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਸਨ।
ਜਾਖੜ ਨੇ ਕਿਹਾ ਕਿ ਸੂਬਾ ਵਿਧਾਨ ਸਭਾ ‘ਚ ਵੀ ਅਕਾਲੀ ਲੀਡਰਸ਼ਿਪ ਇਸ ਮੁੱਦੇ ‘ਤੇ ਹੋਈ ਬਹਿਸ ‘ਚ ਹਿੱਸਾ ਲੈਣ ਤੋਂ ਦੌੜ ਗਈ। ਹੁਣ ਸੀਨੀਅਰ ਅਕਾਲੀ ਨੇਤਾ ਪੁਤਲੇ ਫੂਕਣ ਦੀ ਸਿਆਸਤ ‘ਤੇ ਉਤਰ ਆਏ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਅੰਦਰ ਅਕਾਲੀ ਲੀਡਰਸ਼ਿਪ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਲੋਕਾਂ ਦੇ ਪੁਤਲੇ ਫੂਕਣੇ ਚਾਹੀਦੇ ਹਨ, ਜਿਨ੍ਹਾਂ ਨੇ ਬਹਿਬਲਕਲਾਂ ‘ਚ ਪੁਲਸ ਨੂੰ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕਰਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਸੀ ਤਾਂ ਬਾਦਲਾਂ ਦੇ ਸਮਰਥਕ ਆਪਣੇ ਘਰਾਂ ‘ਚੋਂ ਬਾਹਰ ਨਹੀਂ ਨਿਕਲੇ ਸਨ। ਹੁਣ ਜਦੋਂ ਬਾਦਲਾਂ ਖਿਲਾਫ ਨਾਕਰਾਤਮਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਉਹ ਕਾਂਗਰਸ ਸਰਕਾਰ ਦੇ ਵਿਰੋਧ ‘ਚ ਉਤਰ ਆਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article