PUNJABMAILUSA.COM

ਲੰਗਰ ’ਤੇ ਜੀਐੱਸਟੀ: ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗੀ ਪੰਜ ਮੈਂਬਰੀ ਕਮੇਟੀ

ਲੰਗਰ ’ਤੇ ਜੀਐੱਸਟੀ: ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗੀ ਪੰਜ ਮੈਂਬਰੀ ਕਮੇਟੀ

ਲੰਗਰ ’ਤੇ ਜੀਐੱਸਟੀ: ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗੀ ਪੰਜ ਮੈਂਬਰੀ ਕਮੇਟੀ
March 17
21:05 2018

ਸ਼ੇਰਪੁਰ, 17 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਲੰਗਰ ’ਤੇ ਜੀਐੱਸਟੀ ਨਾ ਲਾਏ ਜਾਣ, ਸਾਕਾ ਨੀਲਾ ਤਾਰਾ ਮੌਕੇ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਖਰੜੇ ’ਤੇ ਚੁੱਕਿਆ ਕੀਮਤੀ ਸਾਮਾਨ ਵਾਪਸ ਲੈਣ, ਸੈਕਸ਼ਨ 87 ਅਧੀਨ ਆਉਂਦੇ ਗੁਰਦੁਆਰਿਆਂ ਨੂੰ ਸੈਕਸ਼ਨ 85 ਅਧੀਨ ਲਿਆਉਣ ਸਬੰਧੀ ਨੋਟੀਫਿਕੇਸ਼ਨ ਕਰਵਾਏ ਜਾਣ ਤੇ ਰਾਸ਼ਟਰਪਤੀ ਕੋਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਬਕਾਇਆ ਅਪੀਲ ਸਮੇਤ ਹੋਰ ਸਿੱਖ ਮਸਲਿਆਂ ਸਬੰਧੀ ਪੰਜ ਮੈਂਬਰੀ ਕਮੇਟੀ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰੇਗੀ।
ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਉਹ ਖ਼ੁਦ (ਭਾਈ ਲੌਂਗੋਵਾਲ), ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਸ਼ਾਮਲ ਹੋਣਗੇ। ਭਾਈ ਲੌਂਗੋਵਾਲ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਵਜੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿੱਚ ਗੁਰਮਤਿ ਸਮਾਗਮ ਵਿੱਚ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਦਿਵਾਉਣ ਲਈ ਕਮੇਟੀ ਉਥੋਂ ਦੇ ਮੁੱਖ ਮੰਤਰੀ ਨਾਲ ਵੀ ਮੁਲਾਕਾਤ ਕਰੇਗੀ। ਉਨ੍ਹਾਂ ਕਿਹਾ ਕਿ ਗੁਰਮਤਿ ਲਹਿਰ ਹੋਰ ਤੇਜ਼ ਕਰਨ ਕਰਨ ਲਈ ਇੱਕ ਸੌ ਵਿਦਵਾਨ ਪ੍ਰਚਾਰਕ, ਢਾਡੀ ਜਥੇ ਤੇ ਕਵੀਸ਼ਰੀ ਜਥਿਆਂ ਦੀਆਂ ਨਿਯੁਕਤੀਆਂ ਕਰਕੇ ਲਹਿਰ ਨੂੰ ਪ੍ਰਚੰਡ ਕਰਨ ਲਈ ਤਿੰਨ ਤਖ਼ਤਾਂ ਦੇ ਸਕੱਤਰ ਨਿਯੁਕਤ ਕੀਤੇ ਗਏ ਹਨ ਤਾਂ ਜੋ ਪਿੰਡ-ਪਿੰਡ ਪ੍ਰਚਾਰ ਕਰਕੇ ਪਰਿਵਾਰਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਰਜਿੰਦਰ ਕਾਂਝਲਾ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਧਾਰਮਿਕ ਆਗੂ ਬਾਬਾ ਹਾਕਮ ਸਿੰਘ ਗੰਡੇਵਾਲ, ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਅਲਾਲ, ਪਿੰਡ ਵਾਸੀਆਂ ਵੱਲੋਂ ਸਾਬਕਾ ਸਰਪੰਚ ਸੁਰਜੀਤ ਸਿੰਘ ਮੂਲੋਵਾਲ, ਸਮਿਤੀ ਮੈਂਬਰ ਰਜਿੰਦਰ ਸਿੰਘ, ਅਕਾਲੀ ਦਲ ਐਸਸੀ ਵਿੰਗ ਦੇ ਆਗੂ ਨਿਰਭੈ ਸਿੰਘ, ਗੁਰਦੁਆਰਾ ਕਮੇਟੀ ਦੇ ਮੈਨੇਜਰ ਪਰਮਜੀਤ ਸਿੰਘ ਆਦਿ ਵੱਲੋਂ ਸ੍ਰੀ ਲੌਂਗੋਵਾਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਰੰਧਾਵਾ, ਕਿਸਾਨ ਆਗੂ ਸੁਖਵਿੰਦਰ ਸਿੰਘ ਹੇੜੀਕੇ, ਗੁਰਤੇਜ ਸਿੰਘ ਢੀਂਡਸਾ, ਮੰਗਾ ਸਿੰਘ (ਦੋਵੇਂ ਸਿੱਖ ਪ੍ਰਚਾਰਕ), ਮਹਿੰਦਰ ਸਿੰਘ ਰਣੀਕੇ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਦਲਵਾਰਾ ਸਿੰਘ ਤੇ ਜਸਵੰਤ ਸਿੰਘ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article